ਇਟਲੀ ਤੋਂ ਆਈ ਵੱਡੀ ਖੁਸ਼ਖਬਰੀ, ਖਬਰ ਪੜ੍ਹਕੇ ਹਰ ਪੰਜਾਬੀ ਦਾ ਸੀਨਾ ਹੋਜੂ ਚੋੜਾ

ਦੁਨੀਆਂ ਦਾ ਸ਼ਾਇਦ ਹੀ ਕੋਈ ਅਜਿਹਾ ਮੁਲਕ ਹੋਵੇ, ਜਿੱਥੇ ਭਾਰਤੀ ਲੋਕ ਨਾ ਗਏ ਹੋਣ, ਉਹ ਵੀ ਖ਼ਾਸ ਕਰ ਪੰਜਾਬੀ। ਰੁਜ਼ਗਾਰ ਦੀ ਭਾਲ ਵਿਚ ਪੰਜਾਬੀ ਲੋਕ ਭਾਰਤ ਤੋਂ ਦੁਨੀਆਂ ਦੇ ਵੱਖ ਵੱਖ ਮੁਲਕਾਂ ਵਿੱਚ ਗਏ ਹਨ। ਕਈ ਤਾਂ ਉੱਥੋਂ ਦੇ ਹੀ ਵਸਨੀਕ ਹੋ ਗਏ ਹਨ। ਫੇਰ ਵੀ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਆਪਣੀ ਮਾਤ ਭਾਸ਼ਾ ਪੰਜਾਬੀ ਜ਼ਰੂਰ ਸਿੱਖਣ ਤਾਂ ਕਿ ਉਹ ਆਪਣੇ ਮੂਲ ਨਾਲ ਜੁੜੇ ਰਹਿਣ। ਇਹੋ ਹੀ ਇੱਛਾ ਭਾਰਤ ਦੇ ਬਾਕੀ ਸੂਬਿਆਂ ਤੋਂ ਗਏ ਲੋਕਾਂ ਦੀ ਹੁੰਦੀ ਹੈ।

ਇਸੇ ਉਦੇਸ਼ ਦੀ ਪੂਰਤੀ ਲਈ ਇਟਲੀ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਹੰਭਲਾ ਮਾਰਿਆ ਹੈ। ਇਟਲੀ ਦੇ ਸੂਬੇ ਲਾਸੀਓ ਦੇ ਸ਼ਹਿਰ ਅਪਰੀਲੀਆ ਵਿੱਚ ਇੱਕ ਸਕੂਲ ਖੋਲ੍ਹਿਆ ਗਿਆ ਹੈ, ਜਿਸ ਵਿੱਚ ਭਾਰਤੀ ਲੋਕਾਂ ਦੇ ਬੱਚੇ ਪੰਜਾਬੀ ਅਤੇ ਹਿੰਦੀ ਭਾਸ਼ਾ ਸਿਖ ਸਕਣਗੇ। ਇਸ ਤਰ੍ਹਾਂ ਜਦੋਂ ਇਹ ਬੱਚੇ ਭਾਰਤ ਆਉਣਗੇ ਤਾਂ ਇੱਥੇ ਉਹ ਗੱਲਬਾਤ ਕਰਨ ਵਿੱਚ ਸੌਖ ਮਹਿਸੂਸ ਕਰਨਗੇ। ਇਸ ਤੋਂ ਬਿਨਾਂ ਇਟਲੀ ਵਿਚ ਵੀ ਉਨ੍ਹਾਂ ਨੂੰ ਇਸ ਦਾ ਲਾਭ ਹੋਵੇਗਾ। ਇਸ ਸਕੂਲ ਨੂੰ ਖੋਲ੍ਹਣ ਵਿਚ ਨਗਰ ਕੌਂਸਲ ਨੇ ਮਹੱਤਵਪੂਰਨ ਰੋਲ ਅਦਾ ਕੀਤਾ ਹੈ।

ਭਾਰਤੀ ਭਾਈਚਾਰੇ ਨਾਲ ਸਬੰਧਤ ਮਾਸਟਰ ਦਵਿੰਦਰ ਸਿੰਘ ਮੋਹੀ ਦੀ ਯੋਗਤਾ ਅਤੇ ਲਗਨ ਨੂੰ ਦੇਖਦੇ ਹੋਏ ਇਹ ਕੰਮ ਉਨ੍ਹਾਂ ਦੇ ਹਵਾਲੇ ਕੀਤਾ ਗਿਆ ਹੈ। ਮਾਸਟਰ ਦਵਿੰਦਰ ਸਿੰਘ ਇਸ ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਸਕੂਲ ਵਿਚ ਸਿੱਖਿਆ ਲੈਣ ਵਾਲੇ ਵਿਦਿਆਰਥੀਆਂ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ। ਜਦੋਂ ਇਸ ਸਕੂਲ ਦਾ ਉਦਘਾਟਨ ਕੀਤਾ ਗਿਆ ਤਾਂ ਸਮਾਜ ਸੇਵੀ ਸੰਸਥਾਵਾਂ ਅਤੇ ਗੁਰੂ ਘਰਾਂ ਦੀਆਂ ਕਮੇਟੀਆਂ ਨਾਲ ਜੁੜੇ ਲੋਕ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਹਾਜ਼ਰ ਹੋਏ। ਭਾਰਤੀ ਭਾਈਚਾਰੇ ਦੇ ਲੋਕ ਇਸ ਉਪਰਾਲੇ ਤੋਂ ਬਹੁਤ ਖੁਸ਼ ਹਨ।

Leave a Reply

Your email address will not be published. Required fields are marked *