ਇਸ ਡਾਕਟਰ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼, ਪੈਰਾਂ ਥੱਲਿਓਂ ਨਿਕਲ ਜਾਉ ਜਮੀਨ

ਜਦੋਂ ਦੁਨੀਆਂ ਦੇ ਕਿਸੇ ਹਿੱਸੇ ਵਿਚ ਵੀ ਕੋਰੋਨਾ ਬਾਰੇ ਗੱਲ ਹੁੰਦੀ ਹੈ ਤਾਂ ਭਾਰਤ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਜਿਸ ਤਰ੍ਹਾਂ ਕਦੇ ਚੀਨ, ਇਟਲੀ ਅਤੇ ਅਮਰੀਕਾ ਆਦਿ ਮੁਲਕਾਂ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਸਨ, ਉਸ ਤਰ੍ਹਾਂ ਹੀ ਅੱਜ ਕੱਲ੍ਹ ਭਾਰਤ ਵਿੱਚ ਮਾਮਲੇ ਵਧਦੇ ਜਾ ਰਹੇ ਹਨ। ਬੇਸ਼ੱਕ ਭਾਰਤ ਨੇ ਖੁਦ ਕੋਰੋਨਾ ਵੈਕਸੀਨ ਤਿਆਰ ਕਰ ਲਈ ਹੈ। ਇਸ ਦੇ ਬਾਵਜੂਦ ਵੀ ਲੋਕਾਂ ਨੂੰ ਕੋਰੋਨਾ ਵੈਕਸੀਨ ਨਹੀਂ ਮਿਲ ਰਹੀ। ਇੰਨੀ ਜ਼ਿਆਦਾ ਆਬਾਦੀ ਹੋਣ ਕਾਰਨ ਸਿਹਤ ਸਹੂਲਤਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ।

ਇੱਥੇ ਆਕਸੀਜਨ ਅਤੇ ਵੈਂਟੀਲੇਟਰ ਦੀ ਕਮੀ ਹੈ। ਹਸਪਤਾਲਾਂ ਵਿੱਚ ਬੈੱਡ ਨਹੀਂ ਮਿਲ ਰਹੇ, ਸਰਕਾਰ ਲਾਕਡਾਊਨ ਲਗਾ ਕੇ ਅਤੇ ਸਮਾਜਕ ਦੂਰੀ ਬਣਾ ਕੇ ਰੱਖਣ ਦੀਆਂ ਹਦਾਇਤਾਂ ਦੇ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਈ ਲੋਕ ਧਨ ਇਕੱਠਾ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰੀ ਜਾ ਰਹੇ ਹਨ।

ਮੁਕਤਸਰ ਸਾਹਿਬ ਵਿਚ ਇਕ ਡਾਕਟਰ ਦੁਆਰਾ ਹੀ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਏ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਹਾਸਲ ਹੋਈ ਹੈ ਕਿ ਇੱਥੇ ਇੱਕ ਸਰਕਾਰੀ ਡਾਕਟਰ ਕੋਰੋਨਾ ਪਾਜ਼ੇਟਿਵ ਹੋਣ ਦੇ ਬਾਵਜੂਦ ਵੀ ਪ੍ਰਾਈਵੇਟ ਕਲੀਨਿਕ ਵਿਚ ਲੋਕਾਂ ਨੂੰ ਚੈੱਕ ਕਰ ਰਿਹਾ ਸੀ। ਜੋ ਕਿ ਸਰਾਸਰ ਕੋਰੋਨਾ ਨਿਯਮਾਂ ਦੀ ਉਲੰਘਣਾ ਹੈ। ਇਸ ਡਾਕਟਰ ਦੀ 18 ਅਪ੍ਰੈਲ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਸਰਕਾਰੀ ਨੌਕਰੀ ਕਰਦਾ ਹੈ। ਉਹ ਆਪਣੇ ਨਿਜੀ ਕਲੀਨਿਕ ਵਿਚ ਲੋਕਾਂ ਨੂੰ ਚੈੱਕ ਕਰਦਾ ਦੇਖਿਆ ਗਿਆ।

ਜਿਨ੍ਹਾਂ ਡਾਕਟਰਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਲਾਹ ਦੇਣੀ ਹੈ। ਜੇਕਰ ਪੈਸੇ ਕਮਾਉਣ ਦੇ ਲਾਲਚ ਵਿੱਚ ਉਹ ਹੀ ਨਿਯਮਾਂ ਦੀਆਂ ਧੱਜੀਆਂ ਉਡਾਉਣਗੇ ਤਾਂ ਪਬਲਿਕ ਦਾ ਕੀ ਬਣੇਗਾ? ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੂੰ ਅਜਿਹੇ ਲੋਕਾਂ ਤੇ ਸਖਤ ਕਾਰਵਾਈ ਕਰਨੀ ਚਾਹੀਦਾ ਹੈ, ਕਿਉਂਕਿ ਅਸੀਂ ਹੁਣ ਤਕ ਕਾਫ਼ੀ ਜਾਨੀ ਅਤੇ ਮਾਲੀ ਨੁਕਸਾਨ ਉਠਾ ਚੁੱਕੇ ਹਾਂ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *