ਵਿਦਿਆਰਥਣ ਨੇ ਮੁੰਡੇ ਅੱਗੇ ਕੀਤਾ ਆਪਣੇ ਪਿਆਰ ਦਾ ਇਜ਼ਹਾਰ, ਯੂਨੀਵਰਸਿਟੀ ਨੇ ਕੀਤੀ ਵੱਡੀ ਕਾਰਵਾਈ

ਪਾਕਿਸਤਾਨ ਤੋਂ ਆਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇੱਥੋਂ ਦੀ ਲਾਹੌਰ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਅਤੇ ਵਿਦਿਆਰਥਣ ਨੂੰ ਆਪਸ ਵਿਚ ਪਿਆਰ ਕਰਨ ਤੇ ਇਸ ਦੀ ਵੱਡੀ ਕੀਮਤ ਚੁਕਾਉਣੀ ਪਈ ਹੈ। ਇਨ੍ਹਾਂ ਦੋਵਾਂ ਨੂੰ ਹੀ ਯੂਨੀਵਰਸਿਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਅਸਲ ਵਿਚ ਇਕ ਲੜਕੀ ਨੇ ਆਪਣੇ ਪਿਆਰ ਦਾ ਪ੍ਰਗਟਾਵਾ ਕਰਦੇ ਹੋਏ ਗੋਡਿਆਂ ਭਾਰ ਬੈਠ ਕੇ ਲੜਕੇ ਨੂੰ ਫੁੱਲ ਦਿੱਤਾ ਸੀ।

ਲੜਕੇ ਨੇ ਫੁੱਲ ਲੈਣ ਉਪਰੰਤ ਲੜਕੀ ਨੂੰ ਗਲੇ ਲਗਾ ਲਿਆ। ਇਹ ਮਾਮਲਾ ਯੂਨੀਵਰਸਿਟੀ ਦੀ ਅਨੁਸ਼ਾਸਨੀ ਕਮੇਟੀ ਤਕ ਪਹੁੰਚ ਗਿਆ। ਜਿਸ ਕਰਕੇ ਵਿਦਿਆਰਥੀ ਅਤੇ ਵਿਦਿਆਰਥਣ ਨੂੰ ਕਮੇਟੀ ਵਿੱਚ ਬੁਲਾਇਆ ਗਿਆ ਪਰ ਉਹ ਦੋਵੇਂ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਕਮੇਟੀ ਨੇ ਇਨ੍ਹਾਂ ਨੂੰ ਯੂਨੀਵਰਸਿਟੀ ਵਿੱਚੋਂ ਕੱਢ ਦੇਣ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਨੂੰ ਯੂਨੀਵਰਸਿਟੀ ਵਿਚ ਨਾ ਵੜਨ ਦੀ ਗੱਲ ਕਹਿ ਦਿੱਤੀ ਗਈ ਹੈ।

ਅ-ਨੁ-ਸ਼ਾ-ਸ-ਨੀ ਕਮੇਟੀ ਨੇ ਇਸ ਨੂੰ ਯੂਨੀਵਰਸਿਟੀ ਦੇ ਨਿਯਮਾਂ ਦੀ ਉ-ਲੰ-ਘ-ਣਾ ਕਰਾਰ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦਾ ਮੰਨਣਾ ਹੈ ਕਿ ਯੂਨੀਵਰਸਿਟੀ ਵਿਚ ਜਨਤਕ ਤੌਰ ਤੇ ਅਜਿਹਾ ਕਰਨਾ ਠੀਕ ਨਹੀਂ ਹੈ। ਇਹ ਖ਼ਬਰ ਸੋਸ਼ਲ ਮੀਡੀਆ ਤਕ ਪਹੁੰਚ ਜਾਣ ਕਾਰਨ ਲੋਕ ਇਸ ਦੇ ਵੱਖ ਵੱਖ ਰਾਏ ਦੇ ਰਹੇ ਹਨ। ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਪੁੱਤਰੀ ਬਖਤਾਵਰ ਭੁੱਟੋ ਨੇ ਯੂਨੀਵਰਸਿਟੀ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ।

ਇਸ ਤਰ੍ਹਾਂ ਹੀ ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਵਸੀਮ ਅਕਰਮ ਦੀ ਪਤਨੀ ਨੇ ਟਵੀਟ ਕਰਕੇ ਕਿਹਾ ਹੈ ਕਿ ਅਜਿਹੇ ਫੈਸਲਿਆਂ ਨਾਲ ਪਿਆਰ ਨੂੰ ਖ਼-ਤ-ਮ ਨਹੀਂ ਕੀਤਾ ਜਾ ਸਕਦਾ। ਪਿਆਰ ਤਾਂ ਦਿਲ ਤੋਂ ਕੀਤਾ ਜਾਂਦਾ ਹੈ। ਯੂਨੀਵਰਸਿਟੀ ਦੇ ਫ਼ੈਸਲੇ ਤੇ ਵੱਖ ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ

Leave a Reply

Your email address will not be published. Required fields are marked *