ਜਵਾਨ ਮੁੰਡੇ ਦੀ ਮੋਤ ਤੋਂ ਬਾਅਦ ਭੜਕੇ ਲੋਕਾਂ ਨੇ ਪੁਲਿਸ ਨੂੰ ਵੀ ਨਹੀਂ ਬਖਸ਼ਿਆ

ਆਵਾਜਾਈ ਦੇ ਸਾਧਨ ਵਧਣ ਕਾਰਨ ਜਿੱਥੇ ਲੋਕਾਂ ਨੂੰ ਇਸ ਦਾ ਫਾਇਦਾ ਦੇਖਣ ਨੂੰ ਮਿਲਦਾ ਹੈ, ਉੱਥੇ ਹੀ ਇਸ ਦੇ ਉਲਟ ਇਨ੍ਹਾਂ ਦੇ ਨੁਕਸਾਨ ਦੇਖਣ ਨੂੰ ਮਿਲਦੇ ਹਨ। ਇਸ ਲਈ ਆਵਾਜਾਈ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਇਸ ਦੇ ਕੁਝ ਨਿਯਮ ਬਣਾਏ ਗਏ ਹਨ। ਕੁਝ ਲੋਕ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਉਹ ਖੁਦ ਤਾਂ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਤੇ ਨਾਲ ਹੀ ਦੂਜਿਆ ਦਾ ਵੀ ਨੁਕਸਾਨ ਕਰਦੇ ਹਨ। ਅਜਿਹਾ ਹੀ ਇਕ ਮਾਮਲਾ ਲੁਧਿਆਣਾ ਸ਼ਹਿਰ ਤੋਂ ਸਾਹਮਣੇ ਆਇਆ ਹੈ,

ਜਿੱਥੇ ਇੱਕ ਰੇਤ ਨਾਲ਼ ਭਰੇ ਟਿੱਪਰ ਚਾਲਕ ਨੇ ਆਪਣੀ ਅਣਗਿਹਲੀ ਕਾਰਨ ਮੋਟਰਸਾਈਕਲ ਸਵਾਰ 24 ਸਾਲਾ ਨੌਜਵਾਨ ਤੇ ਟਿੱਪਰ ਚੜ੍ਹਾ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੋਤ ਹੋ ਗਈ। ਜਦੋਂ ਇਸ ਮੰਦਭਾਗੀ ਘਟਨਾ ਬਾਰੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਪਰਿਵਾਰ ਸਮੇਤ ਘਟਨਾ ਸਥਾਨ ਉੱਤੇ ਆ ਪਹੁੰਚੇ। ਲੜਕੇ ਦੀ ਮ੍ਰਤਕ ਦੇਹ ਨੂੰ ਦੇਖ ਕੇ ਲੋਕਾਂ ਦਾ ਪਾਰਾ ਬਹੁਤ ਵਧ ਗਿਆ। ਜਿਸ ਕਾਰਨ ਉਨ੍ਹਾਂ ਨੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ।

ਜਿਸ ਦੌਰਾਨ ਐਸ ਐਚ ਓ ਸਿਮਰਨਜੀਤ ਕੌਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਭਰਾ ਅਮਨ ਨੇ ਦੱਸਿਆ, ਉਸ ਦਾ ਭਰਾ ਸਲੂਨ ਜਾ ਰਿਹਾ ਸੀ। ਇਸ ਦੌਰਾਨ ਹੀ ਉਸ ਦੇ ਭਰਾ ਨੇ ਟਿੱਪਰ ਚਾਲਕ ਨੂੰ ਰੁਕਣ ਲਈ ਹੱਥ ਵੀ ਦਿੱਤਾ ਸੀ ਪਰ ਟਿੱਪਰ ਚਾਲਕ ਨੇ ਉਸ ਨੂੰ ਨਹੀਂ ਦੇਖਿਆ ਅਤੇ ਉਸ ਦੇ ਭਰਾ ਤੇ ਰੇਤ ਨਾਲ ਭਰਿਆ ਟਿੱਪਰ ਚੜ੍ਹਾ ਦਿੱਤਾ। ਜਿਸ ਕਾਰਨ ਉਸ ਦੇ ਭਰਾ ਦੀ ਮੌਕੇ ਤੇ ਹੀ ਮੋਤ ਹੋ ਗਈ। ਨਾਲ ਹੀ ਉਸ ਨੇ ਇਹ ਵੀ ਦੱਸਿਆ ਕਿ ਟਿੱਪਰ ਡਰਾਈਵਰ ਅਮਲ ਦੀ ਵਰਤੋਂ ਕਰਕੇ ਟਿੱਪਰ ਚਲਾ ਰਿਹਾ ਸੀ।

ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਰੋਡ ਜਾਮ ਕਰ ਦਿੱਤਾ ਗਿਆ। ਉਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ। ਉਦੋਂ ਤੱਕ ਉਹ ਰੋਡ ਉੱਤੋਂ ਮ੍ਰਿਤਕ ਦੇਹ ਨੂੰ ਨਹੀਂ ਚੁੱਕਣਗੇ। ਪੁਲਿਸ ਉੱਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *