ਲਵਪ੍ਰੀਤ ਦੇ ਪਰਿਵਾਰ ਦੇ ਨਹੀਂ ਰੁਕ ਰਹੇ ਹੰਝੂ

ਆਈਲੈੱਟਸ ਪਾਸ ਕੁੜੀਆਂ ਦੁਆਰਾ ਮੁੰਡਿਆਂ ਨਾਲ ਧੋਖਾ ਕਰਨ ਦੇ ਮਾਮਲੇ ਹਰ ਰੋਜ਼ ਮੀਡੀਆ ਦੀ ਸੁਰਖ਼ੀ ਬਣਦੀਆਂ ਹਨ। ਹਾਲਾਂਕਿ ਹਰ ਇੱਕ ਮਾਮਲੇ ਦੀ ਅਲੱਗ ਅਲੱਗ ਸੱਚਾਈ ਹੈ। ਬਿਨਾਂ ਜਾਂਚ ਤੋਂ ਅਸੀਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾ ਸਕਦੇ। ਪਿਛਲੇ ਦਿਨੀਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਠੇ ਗੋਬਿੰਦਪੁਰਾ ਦਾ ਲਵਪ੍ਰੀਤ ਸਿੰਘ ਨਾਮ ਦਾ ਲੜਕਾ ਦਮ ਤੋੜ ਗਿਆ ਸੀ। ਮ੍ਰਿਤਕ ਦੇ ਪਰਿਵਾਰ ਵੱਲੋਂ ਆਪਣੀ ਕੈਨੇਡਾ ਰਹਿੰਦੀ ਨੂੰਹ ਤੇ ਲੜਕੇ ਨਾਲ ਗੱਲ ਨਾ ਕਰਨ ਦੇ ਦੋਸ਼ ਲਗਾਏ ਗਏ ਸਨ। ਦੂਜੇ ਪਾਸੇ ਮ੍ਰਿਤਕ ਦੇ ਸਹੁਰਿਆਂ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ।

ਹੁਣ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲ੍ਹਾਟੀ ਮ੍ਰਿਤਕ ਲਵਪ੍ਰੀਤ ਸਿੰਘ ਦੇ ਘਰ ਪਹੁੰਚੇ ਹਨ। ਉਨ੍ਹਾਂ ਨੇ ਪਰਿਵਾਰ ਕੋਲ ਇਸ ਘਟਨਾ ਤੇ ਅਫ਼ਸੋਸ ਜ਼ਾਹਰ ਕੀਤਾ। ਚੇਅਰਪਰਸਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ। ਇਸ ਮਾਮਲੇ ਵਿੱਚ ਜੋ ਵੀ ਵਿਅਕਤੀ ਦੋਸ਼ੀ ਹੋਇਆ, ਉਸ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਨੇ ਪਰਿਵਾਰ ਨੂੰ ਜਾਂਚ ਵਿਚ ਸਹਿਯੋਗ ਦੇਣ ਲਈ ਆਖਿਆ। ਉਨ੍ਹਾਂ ਦਾ ਕਹਿਣਾ ਸੀ ਕਿ ਭਾਵੇਂ ਉਨ੍ਹਾਂ ਨੂੰ ਇਸ ਕੰਮ ਲਈ ਕੈਨੇਡਾ ਵੀ ਕਿਉਂ ਨਾ ਜਾਣਾ ਪਵੇ ਪਰ ਉਹ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣਗੇ।

ਚੇਅਰਪਰਸਨ ਦੇ ਦੱਸਣ ਮੁਤਾਬਕ ਉਹ ਇੱਕ ਮਾਂ ਦੀ ਹਾਲਤ ਨੂੰ ਸਮਝਦੇ ਹਨ। ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਬੇਅੰਤ ਕੌਰ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਵਿਚਕਾਰ ਹੋਈ ਚੈਟ ਦੇ ਆਧਾਰ ਤੇ ਸੀਨੀਅਰ ਅਧਿਕਾਰੀਆਂ ਦੁਆਰਾ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਵੀ ਸੁਝਾਅ ਦਿੱਤਾ ਕਿ ਇੰਨੇ ਪੈਸੇ ਖਰਚ ਕਰਕੇ ਵਿਦੇਸ਼ ਜਾਣ ਦੀ ਬਜਾਏ ਪੰਜਾਬ ਨੂੰ ਹੀ ਖ਼ੁਸ਼ਹਾਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *