ਹੁਣੇ ਹੁਣੇ ਸਿੱਧੂ ਬਾਰੇ ਦਿੱਲੀ ਤੋਂ ਆਈ ਵੱਡੀ ਖਬਰ, ਹੋ ਗਿਆ ਉਹੀ ਕੰਮ ਜਿਸਦਾ ਲੰਬੇ ਸਮੇਂ ਤੋਂ ਪੈ ਰਿਹਾ ਸੀ ਰੋਲਾ

ਆਖਰ ਕਈ ਦਿਨਾਂ ਦੇ ਰਾਮ ਰੌਲੇ ਤੋਂ ਬਾਅਦ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸਬੰਧੀ ਫ਼ੈਸਲਾ ਲੈ ਹੀ ਲਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਕਾਫੀ ਦੇਰ ਤੋਂ ਕਸ਼ਮਕਸ਼ ਚੱਲ ਰਹੀ ਸੀ। ਮੁੱਖ ਮੰਤਰੀ ਨਹੀਂ ਚਾਹੁੰਦੇ ਸਨ ਕਿ ਸਿੱਧੂ ਨੂੰ ਇਹ ਵਾਗਡੋਰ ਸੌਂਪੀ ਜਾਵੇ। ਉਹ ਸਿੱਧੂ ਤੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਟਵੀਟਾਂ ਸਬੰਧੀ ਮੁਆਫ਼ੀ ਮੰਗਵਾਉਣ ਦੀ ਗੱਲ ਕਰ ਰਹੇ ਸਨ।

ਮੁੱਖ ਮੰਤਰੀ ਦੇ ਇਸ ਸਟੈਂਡ ਦੀ ਕੁਝ ਵਿਧਾਇਕਾਂ ਨੇ ਵੀ ਹਮਾਇਤ ਕੀਤੀ ਸੀ। ਸਭ ਕੁਝ ਵੇਖ ਪਰਖ ਕੇ ਆਖ਼ਿਰ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਨੇ ਸੁਨੀਲ ਜਾਖੜ ਦੀ ਥਾਂ ਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲ ਦਿੱਤਾ ਹੈ। ਇਸ ਵਾਰ ਵਿਸ਼ੇਸ਼ ਫ਼ੈਸਲਾ ਇਹ ਕੀਤਾ ਗਿਆ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਨਾਲ 4 ਕਾਰਜਕਾਰੀ ਪ੍ਰਧਾਨ ਵੀ ਲਗਾ ਦਿੱਤੇ ਗਏ ਹਨ। ਜਿਨ੍ਹਾਂ ਵਿਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਨਾਗਰਾ ਦੇ ਨਾਮ ਸ਼ਾਮਲ ਹਨ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਬਹੁਤ ਥੋੜ੍ਹਾ ਸਮਾਂ ਬਾਕੀ ਹੈ। ਇਸ ਲਈ ਹਾਈਕਮਾਨ ਚਾਹੁੰਦੀ ਹੈ ਕਿ ਪਾਰਟੀ ਦੇ ਅੰਦਰੂਨੀ ਕਲੇਸ਼ ਨੂੰ ਮਿਟਾ ਕੇ ਆਉਣ ਵਾਲੀਆਂ ਚੋਣਾਂ ਤੇ ਧਿਆਨ ਕੇਂਦਰਿਤ ਕੀਤਾ ਜਾ ਸਕੇ। ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸਮਰਥਕਾਂ ਸਮੇਤ ਕੈਪਟਨ ਧੜੇ ਦੇ ਆਗੂਆਂ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ ਤਾਂ ਕਿ ਉਨ੍ਹਾਂ ਦਾ ਵੀ ਸਹਿਯੋਗ ਪ੍ਰਾਪਤ ਕੀਤਾ ਜਾ ਸਕੇ।

Leave a Reply

Your email address will not be published. Required fields are marked *