ਘਰੋਂ ਕੁੜੀ ਗਈ ਸੀ ਗੁਰਦਵਾਰੇ ਮੱਥਾ ਟੇਕਣ, ਦੇਖੋ ਅੱਗੇ ਸੇਵਾਦਾਰ ਨੇ ਕੀ ਚੰਨ ਚਾੜਤਾ

ਇਨਸਾਨ ਸ਼ਰਧਾ ਭਾਵਨਾ ਨਾਲ ਮਨ ਦੀ ਸ਼ਾਂਤੀ ਲਈ ਧਾਰਮਿਕ ਸਥਾਨਾਂ ਤੇ ਜਾਂਦਾ ਹੈ ਪਰ ਜੇਕਰ ਧਾਰਮਿਕ ਸਥਾਨਾਂ ਤੇ ਹੀ ਕਿਸੇ ਦੀ ਇੱਜ਼ਤ ਨੂੰ ਹੱਥ ਪਾਇਆ ਜਾਵੇ ਤਾਂ ਇਸ ਤੋਂ ਬੁਰਾ ਹੋਰ ਕੀ ਹੋ ਸਕਦਾ ਹੈ। ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਗੁਰੂ ਘਰ ਦੇ ਲਾਂਗਰੀ ਤੇ ਹੀ 12 ਸਾਲ ਦੀ ਇਕ ਲੜਕੀ ਨਾਲ ਛੇੜਖਾਨੀ ਕਰਨ ਦੇ ਦੋਸ਼ ਲੱਗੇ ਹਨ। ਲੜਕੀ ਦੀ ਮਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਪੁਲੀਸ ਵੱਲੋਂ ਮਾਮਲਾ ਦਰਜ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਲੜਕੀ ਨੇ ਦੱਸਿਆ ਹੈ ਕਿ ਉਹ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਗਈ ਸੀ। ਉੱਥੇ ਬਾਬਾ ਪ੍ਰੀਤਮ ਸਿੰਘ ਨੇ ਉਸ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਦਾ ਕਹਿਣਾ ਹੈ ਕਿ ਉਸ ਨੇ ਰੌਲਾ ਪਾ ਦਿੱਤਾ ਅਤੇ ਪ੍ਰੀਤਮ ਸਿੰਘ ਨੂੰ ਧੱਕਾ ਦੇ ਕੇ ਦੌੜ ਆਈ। ਲੜਕੀ ਦੀ ਮਾਂ ਨੇ ਦੱਸਿਆ ਹੈ ਕਿ ਉਹ ਪਤੀ ਪਤਨੀ ਦੋਵੇਂ ਹੀ ਅਪਾਹਜ ਹਨ। ਉਨ੍ਹਾਂ ਦੀ ਲੜਕੀ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਗਈ ਸੀ। ਜਿੱਥੇ ਗੁਰਦੁਆਰਾ ਸਾਹਿਬ ਵਿੱਚ ਰਸੋਈ ਦਾ ਕੰਮ ਕਰਨ ਵਾਲੇ ਪ੍ਰੀਤਮ ਸਿੰਘ ਨੇ ਲੜਕੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ।

ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਪਹਿਲਾਂ ਵੀ ਕਈ ਲੜਕੀਆਂ ਨਾਲ ਛੇੜਖਾਨੀ ਕਰ ਚੁੱਕਾ ਹੈ ਪਰ ਕਿਸੇ ਨੇ ਗੱਲ ਨਹੀਂ ਵਧਾਈ। ਜਦੋਂ ਉਨ੍ਹਾਂ ਦੀ ਲੜਕੀ ਨਾਲ ਅਜਿਹਾ ਕੀਤਾ ਗਿਆ ਤਾਂ ਉਨ੍ਹਾਂ ਨੇ ਮਾਮਲਾ ਗੁਰਦੁਆਰਾ ਕਮੇਟੀ ਦੇ ਧਿਆਨ ਵਿੱਚ ਲਿਆਂਦਾ। ਕੁਝ ਕਮੇਟੀ ਵਾਲੇ ਉਨ੍ਹਾਂ ਨੂੰ 10 ਹਜ਼ਾਰ ਰੁਪਏ ਲੈ ਕੇ ਰਾਜੀਨਾਮਾ ਕਰਨ ਦੀ ਗੱਲ ਆਖ ਰਹੇ ਹਨ। ਲੜਕੀ ਦੀ ਮਾਂ ਦੇ ਦੱਸਣ ਮੁਤਾਬਕ ਅੱਧੇ ਪਿੰਡ ਵਾਸੀ ਉਨ੍ਹਾਂ ਦੇ ਪੱਖ ਵਿੱਚ ਹਨ ਅਤੇ ਅੱਧੇ ਪਿੰਡ ਵਾਸੀ ਪ੍ਰੀਤਮ ਸਿੰਘ ਦਾ ਪੱਖ ਲੈ ਰਹੇ ਹਨ।

ਉਸ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਔਰਤ ਦੇ ਦੱਸਣ ਮੁਤਾਬਕ ਪਲਿਸ ਪ੍ਰੀਤਮ ਸਿੰਘ ਨੂੰ ਲੈ ਗਈ ਹੈ ਅਤੇ ਉਨ੍ਹਾਂ ਨੂੰ ਵੀ ਥਾਣੇ ਬੁਲਾਇਆ ਹੈ। ਪੁਲੀਸ ਅਧਿਕਾਰੀ ਦੇ ਦੱਸਣ ਮੁਤਾਬਕ ਪਿੰਡ ਘੱਲ ਖੁਰਦ ਵਿਚ ਇਕ ਬੱਚੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਬਿਆਨ ਦਰਜ ਕੀਤੇ ਜਾ ਰਹੇ ਹਨ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *