ਨੈਣਾ ਦੇਵੀ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਾਣਾ, ਖਤਾਨਾ ਚ ਡਿੱਗੀ ਕਾਰ

ਆਵਾਜਾਈ ਦੇ ਸਾਧਨ ਦਿਨੋਂ ਦਿਨ ਵਧਦੇ ਜਾ ਰਹੇ ਹਨ। ਸਾਧਨ ਵਧਣ ਕਰਕੇ ਸੜਕਾਂ ਤੇ ਭੀੜ ਵੀ ਵੱਧ ਗਈ ਹੈ। ਇਸ ਲਈ ਆਵਾਜਾਈ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਇਸ ਦੇ ਕੁਝ ਨਿਯਮ ਬਣਾਏ ਗਏ ਹਨ। ਕੁਝ ਲੋਕ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਉਹ ਖੁਦ ਤਾਂ ਹਾਦਸਿਆਂ ਦਾ ਸ਼ਿਕਾਰ ਹੁੰਦੇ ਹੀ ਹਨ ਤੇ ਨਾਲ ਹੀ ਦੂਜਿਆ ਦਾ ਵੀ ਨੁਕਸਾਨ ਕਰਦੇ ਹਨ। ਅਜਿਹਾ ਹੀ ਇਕ ਮਾਮਲਾ ਸ਼ਹਿਰ ਨਾਭਾ ਤੋਂ ਸਾਹਮਣੇ ਆਇਆ ਹੈ ਜਿੱਥੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨਾਲ ਵੀ ਕੁਝ ਅਜਿਹਾ ਕਿ ਹਾਦਸਾ ਵਾਪਰ ਗਿਆ।

ਸੁਖਚੈਨ ਸਿੰਘ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ 30 ਦੇ ਲਗਭਗ ਵਿਅਕਤੀ ਨੈਣਾਂ ਦੇਵੀ ਮੱਥਾ ਟੇਕਣ ਜਾ ਰਹੇ ਸਨ।ਉਹ ਆਪਣੀ ਸਾਈਡ ਗੱਡੀ ਵਿਚ ਸਨ। ਦੂਜੇ ਪਾਸੇ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਵਿੱਚ ਟੱਕਰ ਮਾਰ ਦਿੱਤੀ। ਜਿਸ ਕਾਰਨ 15-16 ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਉੱਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਭਾ ਤੋਂ ਆ ਰਹੀ ਸਵਿਫਟ ਗੱਡੀ ਦੀ ਅਚਾਨਕ ਬਰੇਕ ਜਾਮ ਹੋਣ ਕਾਰਨ ਉਸ ਨੇ ਸ਼ਰਧਾਲੂਆਂ ਨਾਲ ਭਰੀ ਗੱਡੀ ਨੂੰ ਟੱਕਰ ਮਾਰ ਦਿੱਤੀ।

ਜਿਸ ਕਾਰਨ ਸਵਿਫਟ ਗੱਡੀ ਵਿਚ ਸਵਾਰ 2 ਨੌਜਵਾਨਾਂ ਦੀ ਹਾਲਤ ਗੰਭੀਰ ਹੋ ਗਈ। ਜਿਨ੍ਹਾਂ ਨੂੰ ਨਾਭੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਹੀ ਤਿੰਨ ਸ਼ਰਧਾਲੂ ਵੀ ਜ਼ਖਮੀ ਹੋਏ, ਜਿਨ੍ਹਾਂ ਵਿਚੋਂ ਇਕ ਔਰਤ ਅਤੇ 2 ਵਿਅਕਤੀ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਂਚ ਦੌਰਾਨ ਸਵਿਫ਼ਟ ਸਵਾਰ ਇਕ ਨੌਜਵਾਨ ਪਤਾ ਲੱਗਾ ਹੈ, ਜੋ ਕੇ ਪਿੰਡ ਧਨੋਰਾ ਦਾ ਲੰਬੜਦਾਰ ਹੈ। ਪੁਲਿਸ ਉੱਚ ਅਧਿਕਾਰੀ ਦਾ ਕਹਿਣਾ ਹੈ ਕਿ ਜਿਸ ਦਾ ਵੀ ਕਸੂਰ ਹੋਵੇਗਾ, ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *