ਨਵ ਵਿਆਹੁਤਾ ਦੀ ਮੋਤ ਦੇ ਮਾਮਲੇ ਚ ਵੱਡਾ ਖੁਲਾਸਾ, ਪੁਲਿਸ ਨੇ ਚੁੱਕੇ ਸੱਸ, ਸਹੁਰਾ ਤੇ ਘਰਵਾਲਾ

ਦਾਜ ਦੇ ਲਾਲਚ ਵਿੱਚ ਆ ਕੇ ਕਈ ਲੋਕ ਆਪਣੇ ਹੀ ਘਰ ਪੱਟੀ ਜਾ ਰਹੇ ਹਨ। ਬਾਅਦ ਵਿੱਚ ਉਨ੍ਹਾਂ ਦੇ ਪੱਲੇ ਪਛਤਾਵਾ ਹੀ ਰਹਿ ਜਾਂਦਾ ਹੈ ਅਤੇ ਜੇਲ੍ਹ ਦੀ ਹਵਾ ਖਾਣੀ ਪੈਂਦੀ ਹੈ। ਪਿਛਲੇ ਦਿਨੀਂ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਅਧੀਨ ਪੈਂਦੇ ਇਲਾਕੇ ਤੋਂ ਇਕ ਨਵ ਵਿਆਹੁਤਾ ਦੀ ਕੋਈ ਗਲਤ ਦਵਾਈ ਖਾ ਲੈਣ ਨਾਲ ਜਾਨ ਗਵਾਉਣ ਦਾ ਮਾਮਲਾ ਮੀਡੀਆ ਦੀ ਸੁਰਖ਼ੀ ਬਣਿਆ ਸੀ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦਾਜ ਮੰਗਣ ਦੇ ਦੋਸ਼ ਲਗਾਏ ਸਨ।

ਉਨ੍ਹਾਂ ਨੇ ਵਿਆਹੁਤਾ ਦੇ ਪਤੀ ਰਜੇਸ਼ ਕੁਮਾਰ ਅਤੇ ਸੱਸ, ਸਹੁਰੇ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਜਿਸ ਕਰਕੇ ਪੁਲੀਸ ਨੇ ਮ੍ਰਿਤਕਾ ਦੇ ਪਤੀ,ਸੱਸ ਅਤੇ ਸਹੁਰੇ ਤੇ 304 ਬੀ, 34 ਆਈ ਪੀ ਸੀ ਅਧੀਨ ਮਾਮਲਾ ਦਰਜ ਕਰਕੇ ਤਿੰਨਾਂ ਨੂੰ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਰੂਬਲ ਨਾਮ ਦੀ ਵਿਆਹੁਤਾ ਦੀ ਪਿਛਲੇ ਦਿਨੀਂ ਕੋਈ ਗਲਤ ਦਵਾਈ ਖਾ ਲੈਣ ਕਾਰਨ ਜਾਨ ਚਲੀ ਗਈ ਸੀ।

ਉਸ ਦਾ ਅਜੇ ਢਾਈ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕਾ ਦੇ ਪਿਤਾ ਤਿ੍ਭਵਣ ਯਾਦਵ ਨੇ ਬਿਆਨ ਦਿੱਤਾ ਹੈ ਕਿ ਉਨ੍ਹਾਂ ਦੀ ਧੀ ਦੇ ਸਹੁਰੇ ਦਾਜ ਮੰਗਦੇ ਰਹਿੰਦੇ ਸਨ। ਜਿਸ ਕਰਕੇ ਪਰਿਵਾਰ ਵਿੱਚ ਕਲੇਸ਼ ਰਹਿੰਦਾ ਸੀ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਲੜਕੀ ਦੇ ਪਿਤਾ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਜੁਆਈ ਰਜੇਸ਼ ਕੁਮਾਰ ਦਾ ਉਨ੍ਹਾਂ ਦੀ ਧੀ ਨਾਲ ਸਲੂਕ ਚੰਗਾ ਨਹੀਂ ਸੀ। ਸੱਸ ਸਹੁਰਾ ਵੀ ਉਨ੍ਹਾਂ ਦੀ ਧੀ ਨੂੰ ਟਿਕਣ ਨਹੀਂ ਸੀ ਦਿੰਦੇ।

ਪੁਲੀਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ 304 ਬੀ, 34 ਆਈ ਪੀ ਸੀ ਅਧੀਨ ਮਾਮਲਾ ਦਰਜ ਕਰਕੇ ਤਿੰਨੇ ਜੀਆਂ ਨੂੰ ਕਾਬੂ ਕਰ ਲਿਆ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਦੇ ਦੱਸਣ ਮੁਤਾਬਕ ਮ੍ਰਿਤਕਾ ਦੇ ਭਰਾ ਨੇ ਦੱਸਿਆ ਹੈ ਕਿ ਮਿ੍ਤਕਾ ਗਰਭਵਤੀ ਸੀ। ਪੁਲੀਸ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਰਿਪੋਰਟ ਆਉਣ ਤੇ ਮਾਮਲਾ ਸਪਸ਼ਟ ਹੋ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *