ਕਬੂਤਰਾਂ ਦੇ ਚੱਕਰ ਚ ਬੇਬੇ ਨਾਲ ਕਰ ਗਏ ਵੱਡਾ ਕਾਂਡ, ਰੋਲਾ ਪਾਉਂਦੀ ਬੇਬੇ ਭੱਜੀ ਪਿੱਛੇ, ਧੀ ਨੇ ਰੱਖਿਆ 50 ਹਜ਼ਾਰ ਦਾ ਇਨਾਮ

ਵੱਧ ਰਹੀਆਂ ਲੁੱਟਾਂ-ਖੋਹਾਂ ਦਾ ਡਰ ਲੋਕਾਂ ਦੇ ਮਨਾਂ ਵਿੱਚ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਕਿਉਂਕਿ ਆਏ ਦਿਨੀ ਇਸ ਨਾਲ ਜੁੜੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਪਹਿਲਾਂ ਤਾਂ ਘਰ ਤੋਂ ਨਿਕਲਣ ਸਮੇਂ ਬੰਦੇ ਨੂੰ ਪੂਰੀ ਤਰਾਂ ਚੌਕਸ ਰਹਿਣਾ ਪੈਂਦਾ ਸੀ, ਕਿਉਕਿ ਕੁਝ ਪਤਾ ਨਹੀਂ ਲੱਗਦਾ ਕਿ ਕੌਣ ਕਿਸ ਸਮੇਂ ਤੁਹਾਡੇ ਗਲ ਦੀ ਚੇਨ ਜਾਂ ਤੁਹਾਡਾ ਮੋਬਾਇਲ ਲੈ ਕੇ ਭੱਜ ਜਾਵੇ ਪਰ ਅੱਜ ਕੱਲ ਤਾਂ ਘਰ, ਦੁਕਾਨ ਅੰਦਰ ਵੜ ਕੇ ਕੀਤੀ ਗਈ। ਚੋਰੀ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ।

ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕਬੂਤਰ ਦੇ ਬਹਾਨੇ ਲੁਟੇਰਿਆਂ ਵੱਲੋਂ ਔਰਤ ਦੇ ਘਰ ਅੰਦਰ ਵੜਕੇ ਉਸ ਦੀਆਂ ਕੰਨਾਂ ਦੀਆਂ ਵਾਲੀਆਂ ਕੱਢ ਲਈਆਂ ਗਈਆਂ। ਔਰਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਗੁਰਦੁਆਰੇ ਤੋਂ ਵਾਪਸ ਘਰ ਆ ਰਹੀ ਸੀ। ਉਸ ਨੂੰ ਪਤਾ ਹੀ ਨਹੀਂ ਲੱਗਾ, ਕਦੋਂ 2 ਮੋਟਰਸਾਈਕਲ ਸਵਾਰ ਨੌਜਵਾਨ ਉਸ ਦਾ ਪਿੱਛਾ ਕਰਨ ਲੱਗੇ। ਜਦੋਂ ਉਹ ਆਪਣੇ ਘਰ ਦੇ ਅੰਦਰ ਵੜ ਗਈ ਤਾਂ ਉਨ੍ਹਾਂ ਵਿੱਚੋਂ ਇੱਕ ਨੌਜਵਾਨ ਉਸ ਨੂੰ ਪੁੱਛਣ ਲੱਗਾ ਕਿ ਉਨ੍ਹਾਂ ਨੇ ਕਬੂਤਰ ਰੱਖੇ ਹੋਏ ਹਨ?

ਏਨੀ ਗੱਲ ਪੁੱਛਣ ਤੇ ਹੀ ਨੌਜਵਾਨ ਨੇ ਉਸ ਦੀਆਂ ਕੰਨਾਂ ਦੀਆਂ ਵਾਲੀਆਂ ਉਤਾਰੀਆਂ ਤੇ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਭੱਜ ਗਏ। ਔਰਤ ਦਾ ਕਹਿਣਾ ਹੈ ਕਿ ਉਹ ਕੋਈ ਅਣਪਛਾਤੇ ਵਿਅਕਤੀ ਸਨ, ਜਿਨ੍ਹਾਂ ਦੀ ਪਹਿਚਾਣ ਨਹੀਂ ਹੋਈ। ਇਸ ਔਰਤ ਦੀ ਬੇਟੀ ਦੇ ਦੱਸਣ ਅਨੁਸਾਰ ਉਸ ਦੀ ਮਾਤਾ ਗੁਰਦੁਆਰਾ ਸਾਹਿਬ ਤੋਂ ਘਰ ਆ ਰਹੀ ਸੀ ਤਾਂ 2 ਨੌਜਵਾਨ ਉਸ ਦੀ ਮਾਤਾ ਦਾ ਪਿੱਛਾ ਕਰਦੇ ਹੋਏ ਘਰ ਤਕ ਆ ਪਹੁੰਚੇ ਤੇ ਪੁੱਛਣ ਲੱਗੇ ਕਿ ਉਨ੍ਹਾਂ ਨੇ ਕਬੂਤਰ ਰੱਖੇ ਹੋਏ ਹਨ। ਇੰਨੀ ਗੱਲ ਪੁੱਛਦਿਆਂ ਹੀ ਇੱਕ ਨੌਜਵਾਨ ਨੇ ਦੋਵੇਂ ਹੱਥਾਂ ਨਾਲ ਕੰਨਾਂ ਬਾਲੀਆਂ ਉਤਾਰ ਲਈਆਂ ਅਤੇ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਭੱਜ ਗਏ।

ਔਰਤ ਦੇ ਲੜਕੇ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਪੁਲੀਸ ਨੂੰ ਰਿਪੋਰਟ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਇਹ ਕਾਂਡ ਕਰਨ ਵਾਲਿਆਂ ਦਾ ਕੁਝ ਵੀ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਲੋਕਾਂ ਨੂੰ ਬੇਨਤੀ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਨੂੰ ਇਸ ਲੁਟੇਰਿਆਂ ਦੀ ਜਾਣਕਾਰੀ ਦੇਵੇਗਾ ਤਾਂ ਉਹ ਉਸ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣਗੇ। ਲੜਕੇ ਦਾ ਕਹਿਣਾ ਹੈ ਕਿ ਗੱਲ ਬਾਲੀਆਂ ਦੀ ਨਹੀਂ ਹੈ, ਜਿਵੇਂ ਦਾ ਮਾਹੌਲ ਚੱਲ ਰਿਹਾ ਹੈ। ਜੋ ਉਨ੍ਹਾਂ ਨਾਲ ਹੋਇਆ, ਕੱਲ੍ਹ ਨੂੰ ਕਿਸੇ ਹੋਰ ਨਾਲ ਵੀ ਹੋ ਸਕਦਾ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *