ਪੰਜਾਬ ਸਰਕਾਰ ਨੇ ਲਿਆ ਅੱਜ ਵੱਡਾ ਅਹਿਮ ਫੈਸਲਾ, ਵੱਡਾ ਐਕਸ਼ਨ ਲੈਣ ਦੀ ਤਿਆਰੀ ਚ ਸਰਕਾਰ

ਪੰਜਾਬ ਵਿੱਚ ਅਕਸਰ ਹੀ ਇਹ ਗੱਲ ਸੁਣਨ ਨੂੰ ਮਿਲਦੀ ਹੈ ਕਿ ਇੱਥੇ ਖ਼ਪਤਕਾਰਾਂ ਨੂੰ ਬਿਜਲੀ ਬਹੁਤ ਮਹਿੰਗੇ ਰੇਟ ਤੇ ਦਿੱਤੀ ਜਾਂਦੀ ਹੈ। 2017 ਦੀਆਂ ਚੋਣਾਂ ਸਮੇਂ ਮੌਜੂਦਾ ਹੁਕਮਰਾਨ ਪਾਰਟੀ ਨੇ ਵੀ ਜਨਤਾ ਨੂੰ ਭਰੋਸਾ ਦਿੱਤਾ ਸੀ ਕਿ ਉਹ ਪ੍ਰਾਈਵੇਟ ਕੰਪਨੀਆਂ ਨਾਲ ਹੋਏ ਸਮਝੌਤਿਆਂ ਨੂੰ ਰੱਦ ਕਰਕੇ ਸੂਬੇ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣਗੇ ਪਰ ਸਾਢੇ 4 ਸਾਲ ਬੀਤ ਜਾਣ ਤੋਂ ਬਾਅਦ ਹੁਣ ਫਿਰ ਸਰਕਾਰ ਨੇ ਇਸ ਵਿਸ਼ੇ ਤੇ ਗੱਲ ਕੀਤੀ ਹੈ।

ਪ੍ਰਾਈਵੇਟ ਕੰਪਨੀਆਂ ਨਾਲ ਹੋਏ ਇਨ੍ਹਾਂ ਬਿਜਲੀ ਸਮਝੌਤਿਆਂ ਬਾਰੇ ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਵਿੱਚ ਵੀ ਗੱਲ ਚੱਲੀ ਸੀ ਅਤੇ ਵ੍ਹਾਈਟ ਪੇਪਰ ਜਾਰੀ ਕਰਨ ਤੱਕਦਿਆਂ ਗੱਲਾਂ ਹੋਈਆਂ ਸਨ ਪਰ ਨਾ ਤਾਂ ਬਿਜਲੀ ਸਮਝੌਤੇ ਹੀ ਰੱਦ ਹੋਏ ਅਤੇ ਨਾ ਹੀ ਵ੍ਹਾਈਟ ਪੇਪਰ ਜਾਰੀ ਕੀਤਾ ਗਿਆ। ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰਕਾਮ ਲਿਮਟਿਡ ਨੂੰ ਆਦੇਸ਼ ਦਿੱਤੇ ਹਨ ਕਿ ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇ। ਜੇਕਰ ਇਨ੍ਹਾਂ ਸਮਝੌਤਿਆਂ ਵਿਚ ਕੋਈ ਸਮਝੌਤਾ ਇਕ ਤਰਫਾ ਲਗਦਾ ਹੈ ਤਾਂ ਇਸ ਨੂੰ ਰੱਦ ਕੀਤਾ ਜਾਵੇ।

ਉਨ੍ਹਾਂ ਨੇ ਤਲਵੰਡੀ ਸਾਬੋ ਵਾਲੇ ਪਾਵਰ ਪਲਾਂਟ ਨਾਲ ਹੋਏ ਸਮਝੌਤੇ ਨੂੰ ਰੱਦ ਕਰਨ ਦੀ ਗੱਲ ਆਖੀ ਹੈ। ਸਰਕਾਰ ਦੀ ਦਲੀਲ ਹੈ ਕਿ ਜਦੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਜ਼ਿਆਦਾ ਜ਼ਰੂਰਤ ਸੀ ਤਾਂ ਉਸ ਸਮੇਂ ਇਹ ਪਾਵਰ ਪਲਾਂਟ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਨਾਕਾਮ ਰਹੇ ਹਨ। ਸਰਕਾਰ ਨੇ ਬਿਜਲੀ ਸਮਝੌਤਿਆਂ ਸਬੰਧੀ ਸਮੀਖਿਆ ਕਰਨ ਤੇ ਜ਼ੋਰ ਦਿੱਤਾ ਹੈ। ਹੁਣ ਇਹ ਸਮਝੌਤੇ ਪੂਰੀ ਤਰ੍ਹਾਂ ਰੱਦ ਹੁੰਦੇ ਹਨ ਜਾਂ ਇਨ੍ਹਾਂ ਵਿਚ ਕੁਝ ਸੋਧ ਕੀਤੀ ਜਾਂਦੀ ਹੈ? ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ ਪਰ ਇਹ ਬਿਜਲੀ ਸਮਝੌਤੇ ਇਸ ਸਮੇਂ ਪੂਰੇ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

Leave a Reply

Your email address will not be published. Required fields are marked *