ਦੋਸਤਾਂ ਨਾਲ ਨਹਿਰ ਚ ਨਹਾਉਣ ਗਿਆ ਸੀ ਮੁੰਡਾ, ਦੇਖੋ ਕਿਵੇਂ ਪਾਣੀ ਚ ਖਿੱਚਕੇ ਲੈ ਗਈ ਮੋਤ

ਫ਼ਰੀਦਕੋਟ ਦੇ ਪਿੰਡ ਢੈਪਈ ਦੀ ਨਹਿਰ ਵਿਚੋਂ ਇਕ ਲੜਕੇ ਦੀ ਮ੍ਰਿਤਕ ਦੇਹ ਮਿਲੀ ਹੈ। ਉਸ ਦੀ ਉਮਰ ਲਗਪਗ 17 ਸਾਲ ਦੱਸੀ ਜਾ ਰਹੀ ਹੈ। ਉਸ ਦੇ ਦੋਸਤ ਉਸ ਨੂੰ ਘਰ ਤੋਂ ਬੁਲਾ ਕੇ ਲੈ ਗਏ ਸਨ। ਪੁਲਿਸ ਨੇ ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ 2 ਲੜਕਿਆਂ ਅਰੁਣ ਕੁਮਾਰ ਉਰਫ਼ ਕਾਕਾ ਅਤੇ ਰਾਜ ਕੁਮਾਰ ਉਰਫ ਡਮਰੂ ਤੇ 304 ਏ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇਹ ਦਾ ਸਿਵਲ ਹਸਪਤਾਲ ਵਿਚ ਪੋਸ ਟਮਾ ਰਟ ਮ ਕਰਵਾਇਆ ਜਾ ਰਿਹਾ ਹੈ।

ਇਕ ਵਿਅਕਤੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਰਾਤ ਦੇ ਲਗਭਗ 10 ਵਜੇ ਪੁਲੀਸ ਦਾ ਫੋਨ ਆਇਆ ਸੀ ਕਿ ਢੈਪਈ ਨਹਿਰ ਵਿਚੋਂ ਇਕ ਲੜਕੇ ਦੀ ਮ੍ਰਿਤਕ ਦੇਹ ਮਿਲੀ ਹੈ। ਇਸ ਮ੍ਰਿਤਕ ਦੇਹ ਨੂੰ ਪਿੰਡ ਵਾਸੀਆਂ ਨੇ ਪੁਲੀਸ ਦੀ ਮੌਜੂਦਗੀ ਵਿੱਚ ਬਾਹਰ ਕੱਢਿਆ ਸੀ। ਇਸ ਵਿਅਕਤੀ ਦੇ ਦੱਸਣ ਮੁਤਾਬਕ ਮ੍ਰਿਤਕ ਦੀ ਪਛਾਣ 17 ਸਾਲਾ ਗਗਨ ਪੁੱਤਰ ਸ਼ਿੰਦਰ ਰਾਮ ਵਾਸੀ ਕੋਟਕਪੂਰਾ ਵਜੋਂ ਹੋਈ ਹੈ। ਉਹ ਆਪਣੇ ਦੋਸਤਾਂ ਨਾਲ ਢੈਪਈ ਨਹਿਰ ਵਿੱਚ ਨਹਾਉਣ ਲਈ ਗਿਆ ਸੀ।

ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖੀ ਗਈ ਹੈ। ਜੋ ਪੋਸ ਟਮਾ ਰਟ ਮ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਉਪਰੋਕਤ ਮਾਮਲੇ ਦੇ ਸੰਬੰਧ ਵਿਚ ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਢੈਪਈ ਨਹਿਰ ਵਿਚੋਂ ਇਕ ਲੜਕੀ ਦੀ ਮ੍ਰਿਤਕ ਦੇਹ ਮਿਲੀ ਹੈ। ਮ੍ਰਿਤਕ ਦੇ ਪਿਤਾ ਸ਼ਿੰਦਰ ਰਾਮ ਪੁੱਤਰ ਘੀਸਾ ਰਾਮ ਨੇ ਉਨ੍ਹਾਂ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦੇ ਪੁੱਤਰ ਗਗਨ ਨੂੰ 12 ਤੋਂ 1 ਵਜੇ ਦੇ ਦਰਮਿਆਨ ਉਸ ਦੇ ਦੋਸਤ ਅਰੁਣ ਕੁਮਾਰ ਕਾਕਾ ਅਤੇ ਰਾਜ ਕੁਮਾਰ ਡਮਰੂ ਬੁਲਾ ਕੇ ਲੈ ਗਏ ਸਨ।

ਬਾਅਦ ਵਿੱਚ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨਹਿਰ ਵਿਚੋਂ ਮਿਲੀ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਿੰਦਰ ਰਾਮ ਦੇ ਬਿਆਨਾਂ ਦੇ ਅਧਾਰ ਤੇ 304 ਏ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗਗਨ ਦੀ ਜਾਨ ਜਾਣ ਦਾ ਕਾਰਨ ਤਾਂ ਪੋਸ ਟਮਾ ਰਟ ਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *