ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਮੁੰਡੇ ਨਾਲ ਹੋਈ ਵੱਡੀ ਜੱਗੋ ਤੇਰਵੀ

ਕਾਨੂੰਨ ਨੂੰ ਅਣਗੌਲਿਆ ਕਰਨ ਵਾਲੇ ਲਾਪਰਵਾਹ ਲੋਕ ਲਗਭਗ ਹਰ ਮੁਲਕ ਵਿੱਚ ਮਿਲ ਜਾਂਦੇ ਹਨ। ਇਹ ਲੋਕ ਕਰਤੂਤ ਕਰਨ ਤੋਂ ਪਹਿਲਾਂ ਉਸ ਦੇ ਸਿੱਟਿਆਂ ਪ੍ਰਤੀ ਜਾਣਦੇ ਹੋਏ ਵੀ ਬੇ-ਖਬਰ ਹੋ ਜਾਂਦੇ ਹਨ। ਉਹ ਇਸ ਕਰਤੂਤ ਬਦਲੇ ਮਿਲਣ ਵਾਲੀ ਸਜ਼ਾ ਦਾ ਖਿਆਲ ਹੀ ਨਹੀਂ ਰੱਖਦੇ। ਅਮਰੀਕਾ ਵਿੱਚ ਇੱਕ ਵਿਅਕਤੀ ਨੇ ਪੰਜਾਬੀ ਮੂਲ ਦੇ ਇੱਕ ਨੌਜਵਾਨ ਕਰਨਜੀਤ ਸਿੰਘ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਵਿੱਚ ਉਹ ਸਫਲ ਨਹੀਂ ਹੋ ਸਕਿਆ।

ਘਟਨਾ ਸੀ ਸੀ ਟੀ ਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਰਨਜੀਤ ਸਿੰਘ 2009 ਵਿੱਚ ਪੰਜਾਬ ਤੋਂ ਅਮਰੀਕਾ ਗਿਆ ਸੀ। ਉਸ ਦਾ ਪਿਛੋਕੜ ਹਲਕਾ ਭੁਲੱਥ ਦੇ ਬੇਗੋਵਾਲ ਨਾਲ ਹੈ। ਕਰਨਜੀਤ ਸਿੰਘ ਉੱਥੇ ਆਪਣਾ ਸਟੋਰ ਕਰਦਾ ਹੈ। ਜਦੋਂ ਉਹ ਆਪਣੇ ਸਟੋਰ ਵਿੱਚ ਮੌਜੂਦ ਸੀ ਤਾਂ ਇੱਕ ਵਿਅਕਤੀ ਪਿਸਟਲ ਲੈ ਕੇ ਆਇਆ ਅਤੇ ਕਰਨਜੀਤ ਤੇ ਵਾਰ ਕਰਕੇ ਦੌੜਨ ਵਿੱਚ ਕਾਮਯਾਬ ਹੋ ਗਿਆ।

ਘਟਨਾ ਤੋਂ ਬਾਅਦ ਕਰਨਜੀਤ ਡਿੱਗ ਪੈਂਦਾ ਹੈ। ਉਹ ਉੱਠਣ ਦੀ ਕੋਸ਼ਿਸ਼ ਕਰਦਾ ਹੈ ਪਰ ਸਫਲ ਨਹੀਂ ਹੁੰਦਾ। ਸਾਰੀ ਘਟਨਾ ਸੀ ਸੀ ਟੀ ਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਕਰਨਜੀਤ ਸਿੰਘ ਨੂੰ ਨਾਰਥ ਈਸਟ ਜੌਰਜੀਆ ਮੈਡੀਕਲ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ। ਹੁਣ ਕਰਨਜੀਤ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਕਰਨਜੀਤ ਵਾਲਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ? ਇਸ ਦਾ ਖੁਲਾਸਾ ਤਾਂ ਜਾਂਚ ਤੋਂ ਬਾਅਦ ਹੀ ਹੋ ਸਕੇਗਾ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਆਦਾਤਰ ਲੋਕਾਂ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *