ਰਵਨੀਤ ਬਿੱਟੂ ਤੇ ਹਰਸਿਮਰਤ ਬਾਦਲ ਦੀ ਪਾਰਲੀਮੈਂਟ ਬਾਹਰ ਇੱਕ ਦੂਜੇ ਨਾਲ ਸਿੱਧੀ ਬਹਸ, ਮੀਡੀਆ ਵਾਲੇ ਵੀ ਰਹਿ ਗਏ ਦੇਖਦੇ

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ। ਜਿਸ ਕਰਕੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਬਿਆਨ ਦੇ ਕੇ ਕਿਸਾਨਾਂ ਦੀਆਂ ਵੋਟਾਂ ਹਾਸਲ ਕਰਨਾ ਚਾਹੁੰਦੀਆਂ ਹਨ। ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੇ ਵੱਖ ਵੱਖ ਸਥਾਨਾਂ ਤੇ ਧਰਨਾ ਲਗਾਈ ਬੈਠੇ ਹਨ ਅਤੇ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਇਸ ਮੁੱਦੇ ਤੇ ਪੰਜਾਬ ਦੀਆਂ ਲਗਪਗ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ।

ਕਈ ਦਿਨਾਂ ਤੋਂ ਪਾਰਲੀਮੈਂਟ ਵਿਚ ਵੀ ਇਸੇ ਮੁੱਦੇ ਨੂੰ ਲੈ ਕੇ ਕੰਮ ਨਹੀਂ ਹੋ ਰਿਹਾ। ਸਾਰੀਆਂ ਹੀ ਪਾਰਟੀਆਂ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ। ਅੱਜ ਉਸ ਸਮੇਂ ਸਥਿਤੀ ਅਜੀਬੋ ਗਰੀਬ ਬਣ ਗਈ, ਜਦੋਂ ਕਾਂਗਰਸ ਦੇ ਪੰਜਾਬ ਤੋਂ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਆਪਸ ਵਿੱਚ ਆਹਮੋ ਸਾਹਮਣੇ ਇੱਕ ਦੂਜੇ ਨਾਲ ਬਹਿਸ ਪਏ।

ਹਾਲਾਂਕਿ ਦੋਵੇਂ ਹੀ ਆਗੂ ਕਿਸਾਨੀ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਰਵਨੀਤ ਸਿੰਘ ਬਿੱਟੂ ਨੇ ਹਰਸਿਮਰਤ ਕੌਰ ਬਾਦਲ ਤੇ ਦੋਸ਼ ਲਗਾਏ ਕਿ ਉਹ ਇਸ ਮਸਲੇ ਤੇ ਡਰਾਮਾ ਕਰ ਰਹੇ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਹੁੰਦੇ ਹੋਏ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ 2 ਮਹੀਨੇ ਲਗਾਤਾਰ ਵੱਡੇ ਬਾਦਲ ਅਤੇ ਛੋਟੇ ਬਾਦਲ ਇਨ੍ਹਾਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲਦੇ ਰਹੇ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਦਿੱਤਾ।

ਰਵਨੀਤ ਬਿੱਟੂ ਨੇ ਦੋਸ਼ ਲਗਾਇਆ ਹੈ ਕਿ ਹੁਣ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਈ ਦਿਨਾਂ ਤੋਂ ਸਦਨ ਵਿੱਚ ਮੌਜੂਦ ਨਹੀਂ ਹਨ। ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਅਤੇ ਖੇਤੀਬਾੜੀ ਮੰਤਰੀ ਦੇ ਕੋਲ ਬੈਠ ਕੇ ਖੇਤੀ ਕਾਨੂੰਨ ਪਾਸ ਕਰਵਾਏ। ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *