ਆਹ ਕੀ ਹੋ ਰਿਹਾ ਪੰਜਾਬ ਚ ਅੱਜ ਕੱਲ, ਬੰਦੇ ਨੂੰ ਬੰਦਾ ਹੀ ਨੀ ਗਿਣਦੇ ਲੋਕ

ਤਰਨਤਾਰਨ ਦੇ ਥਾਣਾ ਝਬਾਲ ਅਧੀਨ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਖਿੱਚ ਧੂਹ ਕਰਕੇ ਜਾਨ ਲੈ ਲੈਣ ਦੀ ਘਟਨਾ ਸਾਹਮਣੇ ਆਈ ਹੈ। ਪੁਲੀਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਉਨ੍ਹਾਂ ਦਾ ਰਿਸ਼ਤੇਦਾਰ ਸੀ। ਮਨੋਜ ਕੁਮਾਰ ਨਾਮ ਦੇ ਵਿਅਕਤੀ ਨੇ ਦੱਸਿਆ ਹੈ ਕਿ ਉਹ ਅੰਮ੍ਰਿਤਸਰ ਦੇ ਕੋਟ ਖਾਲਸਾ ਦਾ ਰਹਿਣ ਵਾਲਾ ਹੈ। ਮ੍ਰਿਤਕ ਉਸ ਦਾ ਦੋਸਤ ਵੀ ਸੀ ਅਤੇ ਗੁਆਂਢੀ ਵੀ ਸੀ। ਉਹ ਬਹੁਤ ਹੀ ਵਧੀਆ ਇਨਸਾਨ ਸੀ।

ਮਨੋਜ ਕੁਮਾਰ ਦੇ ਦੱਸਣ ਮੁਤਾਬਕ ਜਿਨ੍ਹਾਂ ਵਿਅਕਤੀਆਂ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ, ਉਹ ਮ੍ਰਿਤਕ ਦੇ ਰਿਸ਼ਤੇਦਾਰ ਵੀ ਹਨ ਅਤੇ ਮ੍ਰਿਤਕ ਪਹਿਲਾਂ ਇਨ੍ਹਾਂ ਕੋਲ ਕਾਰਪੈਂਟਰ ਦਾ ਕੰਮ ਵੀ ਕਰਦਾ ਰਿਹਾ ਹੈ। ਇਨ੍ਹਾਂ ਦੀ ਦੁਕਾਨ ਪੁਲੀਸ ਸਟੇਸ਼ਨ ਦੇ ਸਾਹਮਣੇ ਹੈ। ਜੇਕਰ ਮ੍ਰਿਤਕ ਨੇ ਕੋਈ ਗਲਤੀ ਕੀਤੀ ਸੀ ਤਾਂ ਉਸ ਨੂੰ ਪੁਲੀਸ ਕੋਲ ਫੜਾਇਆ ਜਾ ਸਕਦਾ ਸੀ। 4-5 ਵਿਅਕਤੀਆਂ ਨੇ ਮਿਲ ਕੇ ਉਸ ਦੀ ਬੁਰੀ ਤਰ੍ਹਾਂ ਖਿੱਚ ਧੂਹ ਕਰਕੇ ਉਸ ਦੀ ਜਾਨ ਲੈ ਲਈ ਹੈ। ਉਨ੍ਹਾਂ ਨੂੰ ਲੱਗਦਾ ਹੈ ਜਿਵੇਂ ਇਹ ਕਿਸੇ ਰੰ ਜਿ ਸ਼ ਪਿੱਛੇ ਕੀਤਾ ਗਿਆ ਹੈ।

ਮਨੋਜ ਕੁਮਾਰ ਦਾ ਕਹਿਣਾ ਹੈ ਕਿ ਕੋਈ ਰਾਜਨੀਤਕ ਪਹੁੰਚ ਵਾਲਾ ਵਿਅਕਤੀ ਦੋਸ਼ੀਆਂ ਦੀ ਸਿਫ਼ਾਰਸ਼ ਵੀ ਕਰ ਰਿਹਾ ਹੈ। ਮਨੋਜ ਕੁਮਾਰ ਨੇ ਦੱਸਿਆ ਹੈ ਕਿ 4-5 ਬੰਦਿਆਂ ਤੇ ਮਾਮਲਾ ਦਰਜ ਹੋਇਆ ਹੈ ਅਤੇ ਪੋਸ ਟਮਾ ਰਟ ਮ ਕਰਵਾਇਆ ਜਾ ਰਿਹਾ ਹੈ। ਉਸ ਨੇ ਸ ਖ਼ ਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਇਸ ਮਾਮਲੇ ਨਾਲ ਸਬੰਧਤ ਵੀਡੀਓ ਵੀ ਹੈ। ਉਪਰੋਕਤ ਮਾਮਲੇ ਦੇ ਸਬੰਧ ਵਿੱਚ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਸ਼ਰਨਜੀਤ ਸਿੰਘ ਵਾਸੀ ਕੋਟ ਖਾਲਸਾ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਉਨ੍ਹਾਂ ਨੇ ਮਾਮਲਾ ਦਰਜ ਕੀਤਾ ਹੈ।

ਉਸ ਨੇ ਬਿਆਨ ਲਿਖਾਏ ਹਨ ਕਿ ਉਸ ਦੇ ਪਤੀ ਦੀ ਖਿੱਚ ਧੂਹ ਕਰਨ ਨਾਲ ਉਸ ਦੀ ਜਾਨ ਗਈ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਜਾਂਚ ਕਰ ਰਹੇ ਹਨ। ਜਾਂਚ ਦੌਰਾਨ ਜੋ ਵੀ ਸਾਹਮਣੇ ਆਇਆ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਨੂੰ ਇਸ ਮਾਮਲੇ ਦੀ ਵੀਡੀਓ ਨਹੀਂ ਮਿਲੀ। ਜੇਕਰ ਵੀਡੀਓ ਮਿਲਦੀ ਹੈ ਤਾਂ ਉਹ ਵੀ ਚੈੱਕ ਕੀਤੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *