ਕਨੇਡਾ ਨੇ ਹਜਾਰਾਂ ਵਿਦਿਆਰਥੀਆਂ ਦੇ ਤੋੜੇ ਸੁਪਨੇ

ਕੋਰੋਨਾ ਦੇ ਚੱਲਦੇ ਕੈਨੇਡਾ ਵਿੱਚ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ਵਿੱਚ ਜਾਪਣ ਲੱਗਾ ਹੈ, ਕਿਉਂਕਿ ਕੈਨੇਡਾ ਦੀ ਅੰਬੈਸੀ ਵੱਲੋਂ ਕਿੰਨੇ ਹੀ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ ਕਿੰਨੇ ਹੀ ਵਿਦਿਆਰਥੀਆਂ ਦੇ ਮਾਤਾ ਪਿਤਾ ਨੇ ਬੜੇ ਔਖੇ ਹਾਲਾਤਾਂ ਵਿੱਚੋਂ ਲੰਘ ਕੇ ਪੈਸੇ ਦਾ ਪ੍ਰਬੰਧ ਕੀਤਾ ਸੀ। ਹੋਰ ਤਾਂ ਹੋਰ ਆਈਲੈਟਸ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵੀ ਵੀਜ਼ੇ ਤੋਂ ਨਾਂਹ ਕੀਤੀ ਜਾ ਰਹੀ ਹੈ।

ਜਿਸ ਕਰਕੇ ਉਨ੍ਹਾਂ ਨੂੰ ਦੁਬਾਰਾ ਐਪਲੀਕੇਸ਼ਨਾਂ ਲਾਉਣੀਆਂ ਪੈਣਗੀਆਂ। ਸਿਧਾਂਤਕ ਵੀਜ਼ਾ ਏ ਆਈ ਪੀ ਹਾਸਿਲ ਕਰ ਚੁੱਕੇ ਵਿਦਿਆਰਥੀਆਂ ਨਾਲ ਵੀ ਇਸ ਤਰ੍ਹਾਂ ਹੀ ਕੀਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਦੀ ਇਕ ਸਾਲ ਦੀ ਫੀਸ ਜਾ ਚੁੱਕੀ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਲਗਪਗ 50 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਨੂੰ ਵੀਜ਼ੇ ਦੇਣ ਤੋਂ ਨਾਂਹ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਹ ਵੀ ਸੁਣਨ ਵਿਚ ਆ ਰਿਹਾ ਹੈ ਕਿ ਲਗਪਗ 3 ਲੱਖ ਵਿਦਿਆਰਥੀਆਂ ਦਾ ਬੈਕਲਾਗ ਹੈ।

ਦੂਜੇ ਪਾਸੇ ਕੋ-ਵਿ-ਡ ਕਾਰਨ ਉਡਾਣਾਂ ਬੰਦ ਹਨ। ਅਜਿਹੇ ਹਾਲਾਤਾਂ ਵਿੱਚ ਇਨ੍ਹਾਂ ਸਾਰੇ ਵਿਦਿਆਰਥੀਆਂ ਲਈ ਵੀਜ਼ੇ ਦਾ ਪ੍ਰਬੰਧ ਕਿਵੇਂ ਕੀਤਾ ਜਾਵੇ। ਕਈ ਅਜਿਹੇ ਵਿਦਿਆਰਥੀ ਹਨ, ਜਿਨ੍ਹਾਂ ਨੇ 10ਵੀਂ, 12ਵੀਂ ਅਤੇ ਬੈਚਲਰ ਵਿੱਚ ਚੰਗੀ ਕਾਰਗੁਜ਼ਾਰੀ ਨਹੀਂ ਦਿਖਾਈ ਪਰ ਹੁਣ ਵਧੀਆ ਵਿਸ਼ੇ ਚੁਣੇ ਹਨ। ਅਜਿਹੇ ਵਿਦਿਆਰਥੀਆਂ ਦਾ ਵੀਜ਼ਾ ਰੱਦ ਕੀਤਾ ਜਾਣਾ ਸੁਭਾਵਿਕ ਹੈ। ਕਈਆਂ ਨੇ ਬਿਲਕੁਲ ਹੀ ਸੌਖੇ ਵਿਸ਼ੇ ਚੁਣੇ ਹਨ।

ਉਹ ਇੱਥੇ ਸੌਖੇ ਵਿਸ਼ੇ ਪੜ੍ਹਨ ਲਈ ਕੈਨੇਡਾ ਕਿਉਂ ਜਾਣਾ ਚਾਹੁੰਦੇ ਹਨ? ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ 35-40 ਦਿਨਾਂ ਦੇ ਅੰਦਰ ਵੀਜ਼ਾ ਰੱਦ ਹੋਣ ਦਾ ਕਾਰਨ ਪਤਾ ਲੱਗ ਜਾਂਦਾ ਹੈ। ਇਸ ਲਈ ਵਿਦਿਆਰਥੀ ਇਨ੍ਹਾਂ ਕਮੀਆਂ ਨੂੰ ਦੂਰ ਕਰਕੇ ਦੁਆਰਾ ਐਪਲੀਕੇਸ਼ਨ ਲਾ ਸਕਦੇ ਹਨ।

Leave a Reply

Your email address will not be published. Required fields are marked *