ਥੋੜੀ ਦੇਰ ਪਹਿਲਾਂ ਸਰਕਾਰ ਨੇ ਲਿਆ ਵੱਡਾ ਅਹਿਮ ਫੈਸਲਾ, ਚੰਗੀ ਤਰ੍ਹਾਂ ਪੜ੍ਹ ਲਵੋ ਆਹ ਜਾਣਕਾਰੀ

ਕੋਰੋਨਾ ਦੇ ਮਾਮਲੇ ਘਟਣ ਕਾਰਨ ਮਸਾਂ ਹੀ ਲੋਕਾਂ ਨੇ ਸੁੱਖ ਦਾ ਸਾਹ ਲਿਆ। ਪੰਜਾਬ ਸਰਕਾਰ ਵੱਲੋਂ ਅਜੇ ਕੁਝ ਦਿਨ ਪਹਿਲਾਂ ਹੀ ਸਕੂਲ ਖੋਲ੍ਹੇ ਗਏ ਹਨ। ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਸੀ, ਸਕੂਲ ਬੰਦ ਹੋਇਆਂ ਨੂੰ। ਬੱਚਿਆਂ ਦੇ ਇਮਤਿਹਾਨ ਵੀ ਨਹੀਂ ਲਏ ਗਏ। ਹੁਣ ਤੱਕ ਆਨਲਾਈਨ ਕਲਾਸਾਂ ਹੀ ਚੱਲ ਰਹੀਆਂ ਸਨ ਅਤੇ ਕੁਝ ਦਿਨ ਪਹਿਲਾਂ ਹੀ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ ਵੀ ਲੁਧਿਆਣਾ ਦੇ ਇਕ ਸਕੂਲ ਵਿਚ ਕਈ ਬੱਚੇ ਕੋਰੋਨਾ ਪਾਜ਼ੀਟਿਵ ਮਿਲੇ ਸਨ।

ਹੁਣ ਪੰਜਾਬ ਸਰਕਾਰ ਵੱਲੋਂ ਕੋਰੋਨਾ ਰੀਵਿਊ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਜੇਕਰ ਕਿਸੇ ਵੀ ਹੋਰ ਸੂਬੇ ਤੋਂ ਕੋਈ ਵਿਅਕਤੀ ਪੰਜਾਬ ਵਿੱਚ ਦਾਖ਼ਲ ਹੋਣਾ ਚਾਹੁੰਦਾ ਹੈ ਤਾਂ ਉਸ ਨੂੰ ਕੋਰੋਨਾ ਦੀਆਂ ਦੋਵੇਂ ਵੈਕਸੀਨਜ਼ ਲੱਗੀਆਂ ਹੋਣੀਆਂ ਜ਼ਰੂਰੀ ਹਨ। ਜੇਕਰ ਉਸ ਨੇ ਵੈਕਸੀਨੇਸ਼ਨ ਨਹੀਂ ਕਰਵਾਈ ਤਾਂ ਉਸ ਕੋਲ ਆਰ ਟੀ ਪੀ ਸੀ ਆਰ ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ।

ਇਹ ਰਿਪੋਰਟ 2 ਦਿਨ ਤੋਂ ਜਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ। ਸਰਕਾਰ ਵੱਲੋਂ ਸਕੂਲਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੂੰ ਸਪਸ਼ਟ ਹਦਾਇਤ ਕੀਤੀ ਗਈ ਹੈ ਕਿ ਉਨ੍ਹਾਂ ਦੇ ਦੋਵੇਂ ਤਰ੍ਹਾਂ ਦੀ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ। ਇਹ ਬੱਚਿਆਂ ਦੇ ਮਾਪਿਆਂ ਦੀ ਮਰਜ਼ੀ ਤੇ ਨਿਰਭਰ ਕਰਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣਾ ਚਾਹੁੰਦੇ ਹਨ ਜਾਂ ਆਨਲਾਈਨ ਕਲਾਸਾਂ ਲਵਾਉਣਾ ਚਾਹੁੰਦੇ ਹਨ। ਸਰਕਾਰ ਵੱਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਵੀ ਦੋਵੇਂ ਵੈਕਸੀਨਜ਼ ਲਗਵਾਉਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਸਰਕਾਰ ਚਾਹੁੰਦੀ ਹੈ ਕਿ ਕੋਰੋਨਾ ਕਾਰਨ ਸਥਿਤੀ ਖ਼ਰਾਬ ਨਾ ਹੋ ਸਕੇ। ਕੋਰੋਨਾ ਕਾਰਨ ਸੂਬੇ ਭਰ ਵਿੱਚ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ। ਕਿੰਨੀਆਂ ਹੀ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਇੱਥੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਜਿੰਨੇ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਈ ਜਾਵੇਗੀ ਉਨ੍ਹਾਂ ਹੀ ਲਾਭ ਹੋਵੇਗਾ।

Leave a Reply

Your email address will not be published. Required fields are marked *