ਵੱਡੀ ਖੁਸ਼ਖਬਰੀ, ਕਨੇਡਾ ਸਰਕਾਰ ਨੇ ਹਿੰਦੂਆਂ ਅਤੇ ਸਿੱਖਾਂ ਲਈ ਕਰ ਦਿੱਤਾ ਵੱਡਾ ਐਲਾਨ

ਜਦੋਂ ਤੋਂ ਅਮਰੀਕੀ ਫੌਜਾਂ ਨੇ ਅਫ਼ਗਾਨਿਸਤਾਨ ਨੂੰ ਛੱਡਣਾ ਸ਼ੁਰੂ ਕੀਤਾ ਹੈ, ਉਸ ਸਮੇਂ ਤੋਂ ਹੀ ਉਥੇ ਤਾਲਿਬਾਨ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਤਾਲਿਬਾਨ ਨੇ ਅਫਗ਼ਾਨਿਸਤਾਨ ਦੇ ਵੱਡੇ ਹਿੱਸੇ ਤੇ ਕਬਜ਼ਾ ਕਰ ਲਿਆ ਹੈ। ਦੂਜੇ ਪਾਸੇ ਅਸ਼ਰਫ਼ ਗਨੀ ਦੀ ਸਰਕਾਰ ਗੋਡੇ ਟੇਕਦੀ ਨਜ਼ਰ ਆ ਰਹੀ ਹੈ। ਤਾਲਿਬਾਨ ਦੇ ਪ੍ਰਭਾਵ ਸਦਕਾ ਅਫਗਾਨਿਸਤਾਨ ਵਿਚ ਹਿੰਦੂ, ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਦੀ ਜਾਨ ਖ-ਤ-ਰੇ ਵਿਚ ਹੈ। ਇਸ ਕਰਕੇ ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਵੀ ਇਨ੍ਹਾਂ ਲੋਕਾਂ ਦੀ ਮਦਦ ਕਰਨ ਦਾ ਮਨ ਬਣਾਇਆ ਹੈ।

ਪਹਿਲਾਂ ਅਮਰੀਕਾ ਦੁਆਰਾ 50 ਹਜ਼ਾਰ ਅਫ਼ਗਾਨ ਨਾਗਰਿਕਾਂ ਨੂੰ ਆਪਣੇ ਮੁਲਕ ਵਿੱਚ ਰਹਿਣ ਦੀ ਆਗਿਆ ਦੇਣ ਦੀ ਗੱਲ ਆਖੀ ਗਈ ਸੀ। ਹੁਣ ਕੈਨੇਡਾ ਨੇ ਵੀ 20 ਹਜ਼ਾਰ ਅਫ਼ਗਾਨ ਨਾਗਰਿਕਾਂ ਨੂੰ ਕੈਨੇਡਾ ਵਿੱਚ ਵਸਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਨਾਗਰਿਕਾਂ ਵਿਚ ਸਿੱਖ, ਹਿੰਦੂ, ਮਹਿਲਾ ਆਗੂ, ਮਨੁੱਖੀ ਅਧਿਕਾਰ ਕਾਰਕੁੰਨ ਅਤੇ ਪੱਤਰਕਾਰ ਸ਼ਾਮਿਲ ਹਨ। ਮਿਲੀ ਜਾਣਕਾਰੀ ਮੁਤਾਬਕ ਕੈਨੇਡੀਅਨ ਫੌਜ ਦੀ ਮਦਦ ਕਰਨ ਵਾਲੇ ਜਿਹੜੇ ਅਫ਼ਗਾਨ ਲੋਕ ਕੈਨੇਡਾ ਵਿਚ ਸੱਦੇ ਜਾ ਰਹੇ ਹਨ, ਇਹ 20 ਹਜ਼ਾਰ ਲੋਕ ਉਨ੍ਹਾਂ ਲੋਕਾਂ ਨਾਲੋਂ ਵੱਖਰੇ ਹਨ।

ਕੈਨੇਡਾ ਦੀਆਂ ਨਜ਼ਰਾਂ ਵਿੱਚ ਇੱਥੇ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦੀ ਜਾਨ ਨੂੰ ਖ-ਤ-ਰਾ ਹੈ। ਇਸ ਲਈ ਉਨ੍ਹਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਕੈਨੇਡਾ ਦੇ ਇਸ ਫ਼ੈਸਲੇ ਦੀ ਪੁਸ਼ਟੀ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਅਤੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੁਆਰਾ ਵੀ ਕੀਤੀ ਗਈ ਹੈ। ਕੈਨੇਡਾ ਦੇ ਇਸ ਕਦਮ ਦੀ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ।

Leave a Reply

Your email address will not be published. Required fields are marked *