ਇਸ ਪਿੰਡ ਨੇ ਸ਼ੁਰੂ ਕਰਤਾ ਨਵਾਂ ਕੰਮ, ਸਪੀਕਰ ਸੁਣਕੇ ਕਈ ਪਿੰਡਾਂ ਚ ਛਿੜੀ ਚਰਚਾ

ਜਿਉਂ ਜਿਉਂ 2022 ਦੀਆਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਉਂ ਤਿਉਂ ਲੋਕਾਂ ਵਿੱਚ ਸਿਆਸੀ ਪਾਰਟੀਆਂ ਪ੍ਰਤੀ ਨਾਰਾਜ਼ਗੀ ਵਧਦੀ ਜਾ ਰਹੀ ਹੈ। ਇਸ ਦਾ ਮੁੱਖ ਕਾਰਨ ਤਾਂ ਕੇਂਦਰ ਸਰਕਾਰ ਦੁਆਰਾ 3 ਖੇਤੀ ਕਾਨੂੰਨ ਪਾਸ ਕੀਤੇ ਜਾਣਾ ਹੈ। ਜਿਸ ਨੂੰ ਰੱਦ ਕਰਵਾਉਣ ਲਈ ਲਗਪਗ 9 ਮਹੀਨੇ ਤੋਂ ਕਿਸਾਨ ਦਿੱਲੀ ਦੇ ਵੱਖ ਵੱਖ ਸਥਾਨਾਂ ਤੇ ਧਰਨਾ ਲਗਾਈ ਬੈਠੇ ਹਨ। ਜਦਕਿ ਕੇਂਦਰ ਸਰਕਾਰ ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ। ਗੱਲੀਂ ਬਾਤੀਂ ਤਾਂ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਕਿਸਾਨੀ ਅੰਦੋਲਨ ਦੀ ਹਮਾਇਤ ਕਰਦੀਆਂ ਹਨ

ਪਰ ਕਿਸਾਨ ਕਿਸੇ ਵੀ ਰਾਜਨੀਤਿਕ ਪਾਰਟੀ ਤੋਂ ਸੰਤੁਸ਼ਟ ਨਹੀਂ ਹਨ। ਹਰ ਪਾਰਟੀ ਨਾਲ ਉਨ੍ਹਾਂ ਨੂੰ ਵੱਖ ਵੱਖ ਸ਼ਿਕਵੇ ਹਨ। ਹੁਣ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਰੌਲੂ ਮਾਜਰਾ ਦੇ ਲੋਕਾਂ ਨੇ ਇਕੱਠੇ ਹੋ ਕੇ ਪਿੰਡ ਵਿੱਚ ਬੋਰਡ ਲਗਵਾ ਦਿੱਤੇ ਹਨ। ਇਨ੍ਹਾਂ ਬੋਰਡਾਂ ਉੱਤੇ ਲਿਖਿਆ ਗਿਆ ਹੈ ਕਿ ਪਿੰਡ ਵਿੱਚ ਅਵਾਰਾ ਪਸ਼ੂਆਂ ਅਤੇ ਲੀਡਰਾਂ ਦਾ ਵੜਨਾ ਮਨਾ ਹੈ। ਪਿੰਡ ਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਨੇ ਮਿਲ ਕੇ ਇਹ ਫ਼ੈਸਲਾ ਕੀਤਾ ਹੈ। ਇਨ੍ਹਾਂ ਲੋਕਾਂ ਦੀ ਦਲੀਲ ਹੈ ਕਿ ਸਾਰਾ ਕਾਰੋਬਾਰ ਹੀ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਜੇਕਰ ਖੇਤੀਬਾੜੀ ਹੀ ਨਾ ਰਹੀ ਤਾਂ ਸਾਰਾ ਕਾਰੋਬਾਰ ਠੱਪ ਹੋ ਕੇ ਰਹਿ ਜਾਵੇਗਾ।

ਇਹ ਲੋਕ ਦ੍ਰਿੜ੍ਹ ਨਿਸ਼ਚਾ ਕਰੀ ਬੈਠੇ ਹਨ ਕਿ ਜਦੋਂ ਤਕ 3 ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨੀ ਦੇਰ ਉਹ ਇਨ੍ਹਾਂ ਲੀਡਰਾਂ ਨੂੰ ਮੂੰਹ ਨਹੀਂ ਲਾਉਣਗੇ। ਜੇਕਰ ਇਹ ਲੀਡਰ ਉਨ੍ਹਾਂ ਦੇ ਪਿੰਡ ਵਿੱਚ ਆਉਣਗੇ ਤਾਂ ਉਨ੍ਹਾਂ ਨੂੰ ਪਿੰਡ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇਗਾ। ਇਸ ਪਿੰਡ ਦੇ ਲੋਕਾਂ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸ਼ਿ-ਕ-ਵਾ ਹੈ ਕਿ ਚੰਨੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਪਿੰਡ ਦੀ 16 ਕਿਲੇ ਜ਼ਮੀਨ ਜੋ ਫੋਕਲ ਪੁਆਇੰਟ ਲਈ ਸਰਕਾਰ ਵੱਲੋਂ ਲਈ ਗਈ ਸੀ।

ਉਹ ਪਿੰਡ ਵਾਸੀਆਂ ਨੂੰ ਵਾਪਸ ਕੀਤੀ ਜਾਵੇਗੀ ਪਰ ਵਾਅਦਾ ਕਰਨ ਦੇ ਬਾਵਜੂਦ ਵੀ ਚਰਨਜੀਤ ਸਿੰਘ ਚੰਨੀ ਆਪਣੇ ਵਾਅਦੇ ਤੇ ਖਰੇ ਨਹੀਂ ਉਤਰੇ। ਪਿੰਡ ਵਾਸੀ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਨਾਰਾਜ਼ਗੀ ਜ਼ਾਹਰ ਕਰਦੇ ਹਨ। ਇਸ ਪਿੰਡ ਦੇ ਲੋਕ ਇਸ ਮੁੱਦੇ ਤੇ ਇਕਮੱਤ ਹਨ ਕਿ ਜੇਕਰ ਆਉਣ ਵਾਲੀਆਂ ਚੋਣਾਂ ਦੌਰਾਨ ਕੋਈ ਪਿੰਡ ਵਾਸੀ ਕਿਸੇ ਵੀ ਸਿਆਸੀ ਨੇਤਾ ਦਾ ਸਮਰਥਨ ਕਰਦਾ ਹੈ ਤਾਂ ਪਿੰਡ ਵੱਲੋਂ ਉਸ ਦਾ ਬਾਈਕਾਟ ਕੀਤਾ ਜਾਵੇਗਾ। ਇਹ ਰੁਝਾਨ ਅੱਗੇ ਕਿੰਨਾ ਕੁ ਜ਼ੋਰ ਫੜਦਾ ਹੈ, ਇਸ ਦਾ ਪਤਾ ਆਉਣ ਵਾਲੇ ਦਿਨਾਂ ਵਿੱਚ ਲੱਗ ਜਾਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *