ਕਿਸਾਨਾਂ ਨਾਲ ਭੱ-ਦੀ ਸਬਦਾਵਲੀ ਵਰਤਣ ਵਾਲੇ SHO ਤੇ ਹੋਈ ਵੱਡੀ ਕਾਰਵਾਈ

ਥਾਣਾ ਬਨੂੜ ਦੇ ਐਸ ਐਚ ਓ ਬਲਵਿੰਦਰ ਸਿੰਘ ਤੇ ਪੁਲੀਸ ਵਿਭਾਗ ਦੁਆਰਾ ਕਾਰਵਾਈ ਕੀਤੀ ਗਈ ਹੈ। ਇਹ ਮਾਮਲਾ ਲਗਪਗ 8-10 ਦਿਨਾਂ ਤੋਂ ਧੁਖ ਰਿਹਾ ਸੀ। ਅਖੀਰ ਪੁਲੀਸ ਵਿਭਾਗ ਵੱਲੋਂ ਆਪਣੇ ਐੱਸ ਐੱਚ ਓ ਤੇ ਕਾਰਵਾਈ ਕਰਕੇ ਉਸ ਨੂੰ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ। ਜਿਸ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਧਰਨੇ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਅਸਲ ਵਿੱਚ 8 ਤਾਰੀਖ ਨੂੰ ਕਿਸਾਨਾਂ ਵੱਲੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਅਤੇ ਕਿਸਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਨ।

ਥਾਣਾ ਬਨੂੜ ਦੇ ਐੱਸ ਐੱਚ ਓ ਬਲਵਿੰਦਰ ਸਿੰਘ ਉਸ ਸਮੇਂ ਡਿਊਟੀ ਤੇ ਸਨ। ਇਨ੍ਹਾਂ ਦੀ ਇਸ ਸਮੇਂ ਕਿਸਾਨਾਂ ਨਾਲ ਬਹਸ ਹੋ ਗਈ। ਉਸ ਦਿਨ ਤੋਂ ਹੀ ਕਿਸਾਨ ਮੰਗ ਕਰ ਰਹੇ ਸਨ ਕਿ ਬਲਵਿੰਦਰ ਸਿੰਘ ਤੇ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਬਲਵਿੰਦਰ ਸਿੰਘ ਨੇ ਕਿਸਾਨਾਂ ਨਾਲ ਗ-ਲ-ਤ ਸ-ਲੂ-ਕ ਕੀਤਾ ਹੈ। ਇਸ ਤੋਂ ਬਾਅਦ ਇਹ ਮਾਮਲਾ ਸੰਯੁਕਤ ਮੋਰਚੇ ਕੋਲ ਦਿੱਲੀ ਪਹੁੰਚ ਗਿਆ ਸੀ। ਜਿਸ ਕਰਕੇ ਕਿਸਾਨਾਂ ਨੇ ਹਾਈਵੇ ਤੇ ਜਾਮ ਲਗਾਉਣ ਦੀ ਗੱਲ ਕਰ ਦਿੱਤੀ ਸੀ।

ਇਸ ਤੋਂ ਬਾਅਦ ਪੁਲਿਸ ਵਿਭਾਗ ਨੇ ਖ਼ੁਦ ਹੀ ਬਲਵਿੰਦਰ ਸਿੰਘ ਤੇ ਕਾਰਵਾਈ ਕਰਦੇ ਹੋਏ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ। ਜਿਸ ਕਰਕੇ ਕਿਸਾਨ ਜਥੇਬੰਦੀਆਂ ਸੰਤੁਸ਼ਟ ਹੋ ਗਈਆਂ ਅਤੇ ਧਰਨਾ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ। ਸੀਨੀਅਰ ਪੁਲੀਸ ਅਫ਼ਸਰ ਨੇ ਕਿਸਾਨ ਆਗੂਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਇਹ ਗੱਲ ਦੱਸ ਦਿੱਤੀ ਹੈ ਕਿ ਬਲਵਿੰਦਰ ਸਿੰਘ ਨੂੰ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ।

ਸੀਨੀਅਰ ਪੁਲੀਸ ਅਫਸਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੀ ਮੰਗ ਉਤੇ ਵਿਚਾਰ ਕੀਤਾ ਗਿਆ। ਜਿਸ ਤੋਂ ਬਾਅਦ ਥਾਣਾ ਮੁਖੀ ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਦੇ ਦੱਸਣ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *