ਮਨ ਪੱਕਾ ਕਰਕੇ ਪੜ੍ਹੋ ਇਹ ਖਬਰ, ਜਨਤਾ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਆਏ ਦਿਨ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੇ ਰੇਟ ਵਧੀ ਜਾ ਰਹੇ ਹਨ। ਜਨਤਾ ਆਪਣਾ ਰੋਣਾ ਕਿਸ ਕੋਲ ਰੋਵੇ? ਸਰਕਾਰ ਤਾਂ ਸੁਣਦੀ ਨਹੀਂ। ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀ ਕੀਮਤ ਨੂੰ ਠੱਲ੍ਹ ਨਹੀਂ ਪੈ ਰਹੀ। ਜੇਕਰ ਰਸੋਈ ਗੈਸ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇੱਕ ਅਗਸਤ 2020 ਤੋਂ ਹੁਣ ਤਕ ਰਸੋਈ ਗੈਸ ਦੀ ਕੀਮਤ ਵਿੱਚ 265 ਰੁਪਏ ਦਾ ਵਾਧਾ ਹੋ ਚੁੱਕਾ ਹੈ।

ਜੇਕਰ ਨਵੇਂ ਸਾਲ ਦੀ ਗੱਲ ਕਰੀਏ ਤਾਂ ਸਾਲ 2021 ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 165 ਰੁਪਏ ਦਾ ਵਾਧਾ ਹੋਇਆ ਹੈ। ਜੋ ਕਿ ਗ਼ਰੀਬ ਆਦਮੀ ਲਈ ਵੱਡਾ ਬੋਝ ਹੈ। ਇਸ ਸਮੇਂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਵਧਾ ਦਿੱਤੇ ਗਏ ਹਨ। ਜਿਸ ਨਾਲ ਰਾਜਧਾਨੀ ਦਿੱਲੀ ਵਿੱਚ ਸਿਲੰਡਰ ਦੀ ਕੀਮਤ 859 ਰੁਪਏ ਹੋ ਗਈ ਹੈ। ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਟੱਪ ਚੁੱਕੀ ਹੈ। ਇਸ ਤਰ੍ਹਾਂ ਹੀ ਡੀਜ਼ਲ ਦੀ ਕੀਮਤ ਵੀ 90 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹੋ ਗਈ ਹੈ।

ਇਕ ਪਾਸੇ ਤਾਂ ਤੇਲ ਮਾਰਕੀਟਿੰਗ ਕੰਪਨੀਆਂ ਰੇਟ ਵਧਾਈ ਜਾ ਰਹੀਆਂ ਹਨ। ਦੂਜੇ ਪਾਸੇ ਕੇਂਦਰ ਅਤੇ ਸੂਬਾ ਸਰਕਾਰਾਂ ਦੁਆਰਾ ਲਗਾਏ ਗਏ ਟੈਕਸ ਵੀ ਇਸ ਦਾ ਰੇਟ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਕੁਝ ਵੀ ਹੋਵੇ ਮਹਿੰਗਾਈ ਦਾ ਬੁਰਾ ਅਸਰ ਤਾਂ ਗ਼ਰੀਬ ਜਨਤਾ ਤੇ ਪੈ ਰਿਹਾ ਹੈ।

Leave a Reply

Your email address will not be published. Required fields are marked *