ਅਫਗਾਨਿਸਤਾਨ ਦਾ ਹਾਲ ਦੇਖ ਟਰੂਡੋ ਨੇ ਕਰ ਦਿੱਤਾ ਵੱਡਾ ਐਲਾਨ, ਕਨੇਡੀਅਨ ਆਰਮੀ ਨੇ ਖਿੱਚ ਦਿੱਤੀ ਤਿਆਰੀ

ਅਫ਼ਗਾਨਿਸਤਾਨ ਦੇ ਹਾਲਾਤ ਦਿਨ ਪ੍ਰਤੀ ਦਿਨ ਹੋਰ ਮਾੜੇ ਹੁੰਦੇ ਜਾ ਰਹੇ ਹਨ। ਅਫ਼ਗਾਨਿਸਤਾਨ ਦੇ ਲੋਕਾਂ ਨੂੰ ਆਪਣਾ ਭਵਿੱਖ ਹਨੇਰਾ ਨਜ਼ਰ ਆ ਰਿਹਾ ਹੈ। ਤਾਲਿਬਾਨ ਦਾ ਲਗਪਗ ਪੂਰੇ ਅਫ਼ਗ਼ਾਨਿਸਤਾਨ ਵਿੱਚ ਕਬਜ਼ਾ ਹੋ ਚੁੱਕਾ ਹੈ। ਹੁਣ ਉਹ ਆਪਣੀ ਮਨਮਾਨੀ ਕਰਨ ਤੇ ਉਤਾਰੂ ਹੈ। ਪਿਛਲੇ ਦਿਨੀਂ ਅਮਰੀਕਾ ਅਤੇ ਕਨੇਡਾ ਨੇ ਭਰੋਸਾ ਦਿੱਤਾ ਸੀ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਸੀ ਜਾਂ ਜਿਨ੍ਹਾਂ ਲੋਕਾਂ ਨਾਲ ਧੱਕਾ ਹੋ ਰਿਹਾ ਹੈ, ਕੈਨੇਡਾ ਅਤੇ ਅਮਰੀਕਾ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਆਪਣੇ ਮੁਲਕ ਵਿੱਚ ਰਹਿਣ ਦੀ ਆਗਿਆ ਦਿੱਤੀ ਜਾਵੇਗੀ।

ਅਮਰੀਕਾ ਨੇ 50 ਹਜ਼ਾਰ ਅਤੇ ਕੈਨੇਡਾ ਨੇ 20 ਹਜ਼ਾਰ ਲੋਕਾਂ ਨੂੰ ਇਹ ਆਗਿਆ ਦੇਣ ਦੀ ਗੱਲ ਆਖੀ ਸੀ। ਕੈਨੇਡੀਅਨ ਆਰਮਡ ਫੋਰਸਿਜ਼ ਵੱਲੋਂ ਅਫ਼ਗਾਨਿਸਤਾਨ ਵਿੱਚੋਂ ਕੈਨੇਡੀਅਨਾਂ, ਅਫਗਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਆ ਦੇਣ ਲਈ 2 ਸੀ ਏ ਐਫ ਸੀ ਸੀ-177 ਜਹਾਜ਼ਾਂ ਨੂੰ ਉਡਾਣ ਭਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਹ ਜਹਾਜ਼ ਕਾਬੁਲ ਵਿਖੇ ਉਡਾਣ ਭਰਨਗੇ। ਇਨ੍ਹਾਂ ਦਾ ਉਦੇਸ਼ ਅਮਰੀਕਾ ਅਤੇ ਆਪਣੇ ਹੋਰ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰਨਾ ਹੈ। ਇਸ ਸੰਬੰਧ ਵਿਚ ਕੈਨੇਡੀਅਨ ਆਰਮਡ ਫੋਰਸਿਜ਼ ਵੱਲੋਂ ਆਪ੍ਰੇਸ਼ਨ ਏਜਿਸ ਅਧੀਨ ਕਾਰਵਾਈ ਕੀਤੀ ਜਾਵੇਗੀ।

ਉਪਰੋਕਤ ਜਾਣਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੀ ਗਈ ਸੀ। ਹੁਣ ਹਰਜੀਤ ਸੱਜਣ ਨੇ ਵੀ ਟਵੀਟ ਕੀਤਾ ਹੈ ਕਿ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਕੈਨੇਡੀਅਨ ਆਰਮਡ ਫੋਰਸਿਜ਼ ਦੀਆਂ ਉਡਾਣਾਂ ਸ਼ੁਰੂ ਹੋਣ ਵਾਲੀਆਂ ਹਨ। ਰੋਜ਼ਾਨਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਦਰਸਾਉਂਦੀਆਂ ਹਨ ਕਿ ਅਫ਼ਗਾਨਿਸਤਾਨ ਦੇ ਲੋਕਾਂ ਨੂੰ ਇਸ ਸਮੇਂ ਕੌਮਾਂਤਰੀ ਭਾਈਚਾਰੇ ਦੀ ਮਦਦ ਦੀ ਜ਼ਰੂਰਤ ਹੈ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਲੋੜਵੰਦਾਂ ਦੀ ਮਦਦ ਲਈ ਕੌਣ ਕੌਣ ਅੱਗੇ ਆਉਂਦਾ ਹੈ।

Leave a Reply

Your email address will not be published. Required fields are marked *