ਟੂਣੇ ਵਾਲੀ ਪੰਚਾਇਤ ਤੇ ਵੱਡਾ ਐਕਸ਼ਨ, ਇਨ੍ਹਾਂ ਗੱਲਾਂ ਨੂੰ ਮੰਨਣ ਤੋਂ ਪਹਿਲਾਂ ਪੜ੍ਹ ਲਵੋ ਆਹ ਖਬਰ

ਆਖ਼ਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 5 ਪਿਆਰਿਆਂ ਵੱਲੋਂ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਦੀ ਪੰਚਾਇਤ ਨੂੰ ਤਲਬ ਕਰਕੇ ਧਾਰਮਿਕ ਸਜਾ ਲਗਾਈ ਗਈ ਹੈ। ਅਸਲ ਵਿੱਚ ਪਸ਼ੂਆਂ ਨੂੰ ਮੂੰਹ ਖੁਰ ਦੇ ਰੋਗ ਤੋਂ ਬਚਾਉਣ ਲਈ ਇਸ ਪਿੰਡ ਵਿੱਚ ਟੂਣਾ ਕੀਤਾ ਗਿਆ ਸੀ ਅਤੇ ਪਿੰਡ ਵਾਸੀਆਂ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪਿੰਡ ਦੇ ਇਕ ਗੁਰਸਿੱਖ ਪਰਿਵਾਰ ਵੱਲੋਂ ਇਨ੍ਹਾਂ ਹਦਾਇਤਾਂ ਨੂੰ ਮੰਨਣ ਤੋਂ ਨਾਂਹ ਕਰ ਦਿੱਤੀ ਗਈ ਸੀ।

ਜਿਸ ਦੇ ਸਿੱਟੇ ਵਜੋਂ ਪਿੰਡ ਵਾਸੀਆਂ ਨੇ ਗੁਰਸਿੱਖ ਪਰਿਵਾਰ ਦਾ ਬਾਈਕਾਟ ਕਰ ਦਿੱਤਾ ਸੀ ਅਤੇ ਇਹ ਫ਼ੈਸਲਾ ਪਿੰਡ ਦੇ ਸਰਪੰਚ ਮਲਕੀਤ ਸਿੰਘ ਵੱਲੋਂ ਪਿੰਡ ਦੇ ਇਕੱਠ ਵਿੱਚ ਸੁਣਾਇਆ ਗਿਆ ਸੀ। ਇਸ ਤੋਂ ਬਾਅਦ ਗੁਰਸਿੱਖ ਪਰਿਵਾਰ ਦੇ ਮੈਂਬਰ ਅਵਤਾਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਤੇ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸਿੰਘ ਪਿੰਡ ਮਿਰਜੇਆਣਾ ਪੁੱਜੇ ਸਨ।

ਇਸ ਤੋਂ ਬਾਅਦ ਦੋਵੇਂ ਧਿਰਾਂ ਨੂੰ ਦਮਦਮਾ ਸਾਹਿਬ ਵਿਖੇ ਬੁਲਾਇਆ ਗਿਆ ਸੀ। ਹੁਣ ਪੰਜ ਪਿਆਰਿਆਂ ਵੱਲੋਂ ਪਿੰਡ ਦੀ ਪੰਚਾਇਤ ਨੂੰ ਧਾਰਮਿਕ ਸ-ਜਾ ਲਗਾਈ ਗਈ ਹੈ। ਉਨ੍ਹਾਂ ਨੂੰ ਤਖ਼ਤ ਸਾਹਿਬ ਵਿਖੇ ਇਕ ਘੰਟੇ ਲਈ ਝਾਡ਼ੂ ਦੀ ਸੇਵਾ ਕਰਨੀ ਹੋਵੇਗੀ। ਉਹ ਤਖ਼ਤ ਸਾਹਿਬ ਵਿਖੇ 2100 ਰੁਪਏ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਨਗੇ। ਇਸ ਤੋਂ ਬਿਨਾਂ ਪੰਚਾਇਤ ਨੂੰ ਪਿੰਡ ਵਿੱਚ ਜਾ ਕੇ ਮਤਾ ਪਾ ਕੇ ਬਾਈਕਾਟ ਵਾਲਾ ਫ਼ੈਸਲਾ ਵਾਪਸ ਲੈਣਾ ਹੋਵੇਗਾ ਅਤੇ ਆਪਣੀ ਗਲਤੀ ਲਈ ਮੁਆਫ਼ੀ ਮੰਗਣੀ ਹੋਵੇਗੀ।

ਮਨਮਤ ਨਾਲ ਟੱਕਰ ਲੈਣ ਵਾਲੇ ਗੁਰਸਿੱਖ ਪਰਿਵਾਰ ਦੇ ਅਵਤਾਰ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ ਹੈ। ਪਿੰਡ ਦੇ ਸਰਪੰਚ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਖ਼ਤ ਸਾਹਿਬ ਦਾ ਫੈਸਲਾ ਮਨਜ਼ੂਰ ਹੈ। ਹੁਣ ਉਨ੍ਹਾਂ ਦਾ ਰਾਜ਼ੀਨਾਮਾ ਵੀ ਹੋ ਚੁੱਕਾ ਹੈ। ਸਰਪੰਚ ਨੇ ਹੋਰ ਲੋਕਾਂ ਨੂੰ ਵੀ ਟੂਣੇ ਦੀ ਬਜਾਏ ਬਾਣੀ ਨਾਲ ਜੁੜਨ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਗੁਰਸਿੱਖ ਪਰਿਵਾਰ ਨੇ ਉਸ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ।

Leave a Reply

Your email address will not be published. Required fields are marked *