ਵੱਡੀ ਕਾਰ ਵਾਲੇ ਨਾਕਾ ਦੇਖ ਖੇਤਾਂ ਵੱਲ ਭੱਜੇ, ਖੇਤ ਨੂੰ ਪਾਕੇ ਘੇਰਾ- ਪੁਲਿਸ ਨੇ ਕਰ ਲਏ ਕਾਬੂ

ਅਮਲ ਨੇ ਪੰਜਾਬ ਦੀ ਜਵਾਨੀ ਦਾ ਬਹੁਤ ਨੁਕਸਾਨ ਕੀਤਾ ਹੈ। ਕਿੰਨੇ ਹੀ ਨੌਜਵਾਨ ਇਸ ਦਲਦਲ ਵਿੱਚ ਫਸ ਕੇ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਿੰਨੇ ਹੀ ਜੇਲ੍ਹਾਂ ਵਿੱਚ ਧੱਕੇ ਖਾ ਰਹੇ ਹਨ। ਇਸ ਅਮਲ ਨੇ ਕਿੰਨਿਆਂ ਦੇ ਹੀ ਸਰੀਰ ਨਕਾਰਾ ਕਰ ਦਿੱਤੇ ਹਨ। ਸਰਕਾਰਾਂ ਅਤੇ ਪੁਲੀਸ ਦਾਅਵਾ ਕਰ ਰਹੀਆਂ ਹਨ ਕਿ ਉਨ੍ਹਾਂ ਵੱਲੋਂ ਇਸ ਸਬੰਧ ਵਿੱਚ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਬਾਵਜੂਦ ਵੀ ਇਹ ਮਾਮਲੇ ਪੂਰਨ ਰੂਪ ਵਿੱਚ ਰੁਕ ਨਹੀਂ ਰਹੇ। ਗੁਰਦਾਸਪੁਰ ਪੁਲੀਸ ਨੇ ਪਿੰਡ ਖੋਖਰ ਵਿੱਚ ਨਾਕਾ ਲਗਾ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਜਿਨ੍ਹਾਂ ਤੋਂ 40 ਗਰਾਮ ਅਮਲ ਪਦਾਰਥ ਬਰਾਮਦ ਹੋਇਆ ਹੈ। ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰਨ ਲਈ ਪੁਲੀਸ ਨੂੰ ਕਾਫੀ ਭੱਜ ਦੌੜ ਕਰਨੀ ਪਈ। ਪੁਲੀਸ ਨੇ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਕ ਵਿਅਕਤੀ ਦੇ ਦੱਸਣ ਮੁਤਾਬਕ ਪਿੰਡ ਖੋਖਰ ਵਿੱਚ ਪੁਲੀਸ ਨੇ ਇਕ ਗੱਡੀ ਰੋਕੀ ਹੈ। ਹੋ ਸਕਦਾ ਹੈ ਕਿਸੇ ਨੇ ਪੁਲੀਸ ਨੂੰ ਇਸ ਸਬੰਧੀ ਸੂਹ ਦਿੱਤੀ ਹੋਵੇ। ਕਾਰ ਸਵਾਰ ਖੇਤਾਂ ਵੱਲ ਨੂੰ ਭੱਜੇ ਹਨ ਅਤੇ ਪੁਲੀਸ ਨੇ ਅੱਧਾ ਘੰਟਾ ਇਨ੍ਹਾਂ ਦਾ ਪਿੱਛਾ ਕੀਤਾ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਪਿੰਡ ਖੋਖਰ ਦੇ ਸਕੂਲ ਨੇੜੇ ਨਾਕਾ ਲਾਇਆ ਹੋਇਆ ਸੀ।

ਪੁਲੀਸ ਨੂੰ ਇੱਕ ਆਈ-20 ਗੱਡੀ ਆਉਂਦੀ ਹੋਈ ਦਿਖਾਈ ਦਿੱਤੀ। ਇਸ ਨੂੰ ਇਕ ਮੋਨਾ ਵਿਅਕਤੀ ਚਲਾ ਰਿਹਾ ਸੀ ਅਤੇ ਇਕ ਸਰਦਾਰ ਵਿਅਕਤੀ ਨਾਲ ਬੈਠਾ ਸੀ। ਸੀਨੀਅਰ ਪੁਲੀਸ ਅਧਿਕਾਰੀ ਦੇ ਦੱਸਣ ਮੁਤਾਬਕ ਜਦੋਂ ਪੁਲੀਸ ਨੇ ਇਨ੍ਹਾਂ ਵਿਅਕਤੀਆਂ ਨੂੰ ਰੁਕਣ ਲਈ ਇਸ਼ਾਰਾ ਕੀਤਾ ਤਾਂ ਇਹ ਗੱਡੀ ਖੜ੍ਹੀ ਕਰਕੇ ਭੱਜ ਲਏ। ਪੁਲੀਸ ਮੁਲਾਜ਼ਮਾਂ ਨੇ ਪਿੱਛਾ ਕਰਕੇ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ ਹੈ। ਇਨ੍ਹਾਂ ਵਿਚੋਂ ਇਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬੱਬਰੀ ਅਤੇ ਦੂਜੇ ਦੀ ਪਛਾਣ ਮੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂ ਕੋਟ ਵਜੋਂ ਹੋਈ ਹੈ।

ਇਨ੍ਹਾਂ ਤੋਂ 40 ਗਰਾਮ ਅਮਲ ਪਦਾਰਥ ਬਰਾਮਦ ਹੋਇਆ ਹੈ। ਇਨ੍ਹਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੀਨੀਅਰ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਇਸ ਸੰਬੰਧ ਵਿਚ ਸਖਤ ਕਦਮ ਚੁੱਕੇ ਗਏ ਹਨ। ਕੋਈ ਵੀ ਵਿਅਕਤੀ ਕਿਸੇ ਸਮੇਂ ਵੀ ਅਮਲ ਦੇ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਸਕਦਾ ਹੈ। ਪੁਲੀਸ ਵੱਲੋਂ ਇਸ ਸੰਬੰਧ ਵਿਚ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *