ਕਾਰ ਨੇ ਹਵਾ ਚ ਉਡਾਕੇ ਮਾਰੇ ਮਾਂ ਪੁੱਤ- ਦੇਖਣ ਵਾਲਿਆਂ ਦੀ ਕੰਬੀ ਰੂਹ

ਸਾਡੇ ਮੁਲਕ ਵਿੱਚ ਹਰ ਰੋਜ਼ ਸੜਕਾਂ ਤੇ ਕਿੰਨੇ ਹੀ ਹਾਦਸੇ ਵਾਪਰਦੇ ਹਨ। ਇੱਕ ਤੋਂ ਇੱਕ ਖ਼ਬਰ ਦਿਲ ਨੂੰ ਝੰਜੋੜ ਦੇਣ ਵਾਲੀ ਆਉਂਦੀ ਹੈ। ਇਹ ਨਵੀਂ ਘਟਨਾ ਸੁਲਤਾਨਪੁਰ ਲੋਧੀ ਨਾਲ ਸਬੰਧਤ ਦੱਸੀ ਜਾਂਦੀ ਹੈ। ਜਿੱਥੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪੁੱਤਰ ਦੇ ਸੱਟਾਂ ਲੱਗੀਆਂ ਹਨ ਅਤੇ ਮਾਂ ਘਟਨਾ ਸਥਾਨ ਤੇ ਹੀ ਦਮ ਤੋੜ ਗਈ ਹੈ। ਪੁਲੀਸ ਨੇ ਆਈ-20 ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮਹਿਲਾ ਡਾਕਟਰ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਕੋਲ 6:30 ਵਜੇ 15 ਸਾਲ ਦੇ ਲੜਕੇ ਅਤੇ 35 ਸਾਲ ਦੀ ਔਰਤ ਨੂੰ ਲਿਆਂਦਾ ਗਿਆ ਸੀ।

ਇਹ ਤਲਵੰਡੀ ਚੌਧਰੀਆਂ ਰੋਡ ਤੇ ਹਾਦਸੇ ਦੀ ਲਪੇਟ ਵਿੱਚ ਆ ਗਏ ਸਨ। ਮਹਿਲਾ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੈੱਕ ਕਰਨ ਤੇ ਪਤਾ ਲੱਗਾ ਕਿ ਔਰਤ ਬਲਜੀਤ ਕੌਰ ਤਾਂ ਉਨ੍ਹਾਂ ਕੋਲ ਮ੍ਰਿਤਕ ਹਾਲਤ ਵਿੱਚ ਲਿਆਂਦੀ ਗਈ ਸੀ। ਉਨ੍ਹਾਂ ਨੇ ਮ੍ਰਿਤਕ ਦੇਹ ਮੋਰਚਰੀ ਵਿੱਚ ਰਖਵਾ ਕੇ ਪੁਲੀਸ ਨੂੰ ਇਸ ਦੀ ਇਤਲਾਹ ਦੇ ਦਿੱਤੀ ਹੈ। ਲੜਕੇ ਦੇ ਕਾਫ਼ੀ ਸੱਟਾਂ ਲੱਗੀਆਂ ਹਨ। ਉਸ ਦੇ ਸਿਰ ਵਿਚ ਵੀ ਸੱਟ ਹੈ। ਹੋ ਸਕਦਾ ਹੈ ਕਿਧਰੇ ਕੋਈ ਫ੍ਰੈਕਚਰ ਵੀ ਹੋਵੇ।

ਮਹਿਲਾ ਡਾਕਟਰ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਮੁੰਡੇ ਨੂੰ ਮੁੱਢਲੀ ਸਹਾਇਤਾ ਦੇ ਕੇ ਵੱਡੇ ਹਸਪਤਾਲ ਭੇਜ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਇਸ ਮਾਮਲੇ ਦੇ ਸਬੰਧ ਵਿਚ ਦੱਸਿਆ ਹੈ ਕਿ ਉਨ੍ਹਾਂ ਨੂੰ 6-30 ਵਜੇ ਹਾਦਸੇ ਦੀ ਜਾਣਕਾਰੀ ਮਿਲੀ ਸੀ। ਤਲਵੰਡੀ ਚੌਧਰੀਆਂ ਰੋਡ ਤੇ ਥਿੰਦ ਪੈਲੇਸ ਨੇੜੇ ਇਕ ਮੋਟਰਸਾਈਕਲ ਅਤੇ ਆਈ-20 ਕਾਰ ਦੀ ਟੱਕਰ ਹੋਣ ਕਾਰਨ ਲਵਪ੍ਰੀਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਮੁੰਡੀ ਮੌੜ ਅਤੇ ਉਸ ਦੀ ਮਾਂ ਬਲਜੀਤ ਕੌਰ ਦੇ ਸੱਟਾਂ ਲੱਗੀਆਂ ਸਨ।

ਜਿਸ ਕਰਕੇ ਇਨ੍ਹਾਂ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਬਲਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਲਵਪ੍ਰੀਤ ਸਿੰਘ ਨੂੰ ਕਪੂਰਥਲਾ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ। ਪੁਲੀਸ ਅਧਿਕਾਰੀ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਚਿੱਟੇ ਰੰਗ ਦੀ ਇਸ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ, ਜਦ ਕਿ ਇਸ ਦਾ ਡਰਾਈਵਰ ਦੌੜ ਗਿਆ ਹੈ। ਪੁਲੀਸ ਕਾਰਵਾਈ ਅਮਲ ਵਿਚ ਲਿਆ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *