ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਮੁੰਡੇ ਦਾ ਬੇਰਹਿਮੀ ਨਾਲ ਕ-ਤ-ਲ

ਚੰਗੇ ਭਵਿੱਖ ਦੀ ਉਮੀਦ ਲਈ ਪੰਜਾਬੀ ਲੋਕ ਵਿਦੇਸ਼ਾਂ ਨੂੰ ਜਾ ਰਹੇ ਹਨ। ਵਿਦੇਸ਼ ਜਾਣ ਲਈ ਵੱਡੀ ਰਕਮ ਖਰਚ ਕਰਨੀ ਪੈਂਦੀ ਹੈ। ਜਿਸ ਕਰਕੇ ਇਹ ਲੋਕ ਕਰਜ਼ਾ ਚੁੱਕ ਕੇ ਜਾਂ ਆਪਣੀ ਜਾਇਦਾਦ ਵੇਚ ਕੇ ਵਿਦੇਸ਼ ਪਹੁੰਚਦੇ ਹਨ। ਉੱਥੇ ਜਾ ਕੇ ਇਹ ਲੋਕ ਸਖ਼ਤ ਮਿਹਨਤ ਕਰਦੇ ਹਨ ਕਿਉਂਕਿ ਇਕ ਪਾਸੇ ਤਾਂ ਸਿਰ ਤੇ ਚੜ੍ਹਿਆ ਕਰਜ਼ਾ ਉਤਾਰਨਾ ਹੁੰਦਾ ਹੈ। ਦੂਜੇ ਪਾਸੇ ਪਰਿਵਾਰ ਦਾ ਖਰਚਾ ਵੀ ਚਲਾਉਣਾ ਹੁੰਦਾ ਹੈ। ਅਜਿਹੇ ਹਾਲਾਤਾਂ ਦਾ ਸਾਹਮਣਾ ਕਰਦੇ ਹੋਏ

ਜੇਕਰ ਕਿਸੇ ਵਿਅਕਤੀ ਨਾਲ ਕੋਈ ਮੰਦਭਾਗੀ ਘਟਨਾ ਵਾਪਰ ਜਾਵੇ ਤਾਂ ਪਰਿਵਾਰ ਤੇ ਜੋ ਬੀਤੇਗੀ। ਉਸ ਦਾ ਭਲੀਭਾਂਤ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਮਾਣਕਪੁਰ ਖੇੜਾ ਦੇ ਇਕ ਨੌਜਵਾਨ ਰਣਜੀਤ ਸਿੰਘ ਦੀ ਅਮਰੀਕਾ ਦੇ ਇੰਡਿਆਨਾ ਸੂਬੇ ਵਿੱਚ ਕਿਸੇ ਨਾਮਲੂਮ ਵਿਅਕਤੀਆਂ ਦੁਆਰਾ ਗੰਨ ਚਲਾ ਕੇ ਜਾਨ ਲੈ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਣਜੀਤ ਸਿੰਘ ਕਿਸੇ ਗੈਸ ਸਟੇਸ਼ਨ ਤੇ ਕੰਮ ਕਰਦਾ ਸੀ।

ਅਜੇ ਉਹ ਇਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਘਟਨਾ ਮਨਸੀ ਸ਼ਹਿਰ ਦੀ ਸਾਊਥ ਮੈਡੀਸਨ ਸਟਰੀਟ ਵਿਖੇ ਸਵੇਰੇ ਤੜਕੇ ਵਾਪਰੀ ਦੱਸੀ ਜਾਂਦੀ ਹੈ। ਭਾਵੇਂ ਪੁਲੀਸ ਨੇ ਮ੍ਰਿਤਕ ਰਣਜੀਤ ਸਿੰਘ ਦੀ ਪਛਾਣ ਜਨਤਕ ਨਹੀਂ ਕੀਤੀ ਪਰ ਸਿਮਰਨਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਜਾਪਦਾ ਹੈ ਕਿ ਇਹ ਮ੍ਰਿਤਕ ਦੇਹ ਰਣਜੀਤ ਸਿੰਘ ਦੀ ਹੀ ਹੈ। ਇਸ ਲਈ ਉਸ ਨੇ ਮ੍ਰਿਤਕ ਦੇਹ ਦਾ ਅੰਤਮ ਸੰਸਕਾਰ ਕਰਨ ਲਈ ਅਤੇ ਪਰਿਵਾਰ ਦੀ ਮਾਲੀ ਮੱਦਦ ਕਰਨ ਲਈ ਗੋ ਫੰਡ ਮੀ ਪੇਜ਼ ਸਥਾਪਤ ਕੀਤਾ ਹੈ।

ਸਿਮਰਨਜੀਤ ਸਿੰਘ ਨੇ ਪੰਜਾਬੀ ਭਾਈਚਾਰੇ ਨੂੰ ਬੇਨਤੀ ਕੀਤੀ ਹੈ ਕਿ ਮਿ੍ਤਕ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਕਰਨ ਲਈ ਅਤੇ ਪਰਿਵਾਰ ਦੀ ਮਾਲੀ ਮੱਦਦ ਕਰਨ ਲਈ ਯੋਗਦਾਨ ਪਾਇਆ ਜਾਵੇ। ਪੰਜਾਬੀ ਵਿਅਕਤੀ ਦੀ ਜਾਨ ਜਾਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਅਜੇ ਕੁਝ ਦਿਨ ਪਹਿਲਾਂ ਹੀ ਇਕ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਇਕ ਪੁਲੀਸ ਅਫ਼ਸਰ ਅਤੇ ਇੱਕ ਡਰਾਈਵਰ ਦੀ ਜਾਨ ਚਲੀ ਗਈ ਸੀ।

Leave a Reply

Your email address will not be published. Required fields are marked *