ਸੁਖਬੀਰ ਬਾਦਲ ਦਾ ਵਿਰੋਧ ਕਰਨ ਵਾਲਿਆਂ ਨਾਲ ਹੋਈ ਮਾੜੀ

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਸ਼ੁਰੂ ਹੋਇਆ ਵਿਵਾਦ ਹੁਣ ਕਈ ਮੋੜ ਕੱਟਣ ਲੱਗਾ ਹੈ। ਪਹਿਲਾਂ ਤਾਂ ਕਿਸਾਨ ਸਿਰਫ਼ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦਾ ਹੀ ਘਿਰਾਓ ਕਰਦੇ ਸਨ ਪਰ ਹੁਣ ਕੁਝ ਸਮੇਂ ਤੋਂ ਉਨ੍ਹਾਂ ਨੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਕਰਕੇ ਪੰਜਾਬ ਦਾ ਮਾਹੌਲ ਅਜੀਬੋ ਗਰੀਬ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੀ ਬਹੁਤ ਘੱਟ ਸਮਾਂ ਰਹਿ ਗਿਆ ਹੈ। ਜਿਸ ਕਰਕੇ ਰਾਜਨੀਤਕ ਪਾਰਟੀਆਂ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ ਪਰ ਦੂਜੇ ਪਾਸੇ ਕਿਸਾਨ ਲਗਾਤਾਰ ਉਨ੍ਹਾਂ ਦਾ ਘਿਰਾਓ ਕਰ ਰਹੇ ਹਨ।

ਕਈ ਪਿੰਡਾਂ ਵਿੱਚ ਰਾਜਨੀਤਕ ਲੀਡਰਾਂ ਦੇ ਦਾਖ਼ਲ ਹੋਣ ਤੇ ਪਿੰਡ ਵਾਸੀਆਂ ਨੇ ਪਾਬੰਦੀ ਲਗਾ ਦਿੱਤੀ ਹੈ। ਮੋਗਾ ਵਿੱਚ ਰੈਲੀ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਨ ਲਈ ਵੀ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚ ਗਏ। ਜਿੱਥੇ ਕਿਸਾਨਾਂ ਅਤੇ ਪੁਲੀਸ ਵਿਚਕਾਰ ਟਕਰਾਅ ਹੋ ਗਿਆ। ਦੋਵੇਂ ਪਾਸੇ ਤੋਂ ਪੱਥਰਬਾਜ਼ੀ ਵੀ ਹੋਈ ਅਤੇ ਪੁਲੀਸ ਨੇ ਲਾ ਠੀ ਚਾ ਰ ਜ ਵੀ ਕੀਤਾ। ਇਸ ਤਰ੍ਹਾਂ ਦਿਨ ਪ੍ਰਤੀ ਦਿਨ ਪੰਜਾਬ ਦਾ ਸਿਆਸੀ ਮਾਹੌਲ ਬਦਲਦਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੂੰ ਘੇਰਨ ਲਈ ਕਿਸਾਨਾਂ ਨੇ ਸਵੇਰ ਤੋਂ ਹੀ ਪੂਰੀ ਤਿਆਰੀ ਕਰ ਲਈ ਸੀ।

ਉਹ ਬੈਰੀਕੇਡ ਤੋੜ ਕੇ ਅੱਗੇ ਵਧਣਾ ਚਾਹੁੰਦੇ ਸਨ ਪਰ ਪੁਲੀਸ ਉਨ੍ਹਾਂ ਨੂੰ ਰੋਕ ਰਹੀ ਸੀ। ਜਿਸ ਕਰਕੇ ਪੁਲੀਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ। ਦੋਵੇਂ ਪਾਸੇ ਤੋਂ ਇੱਟਾਂ ਵੱਟੇ ਚੱਲੇ। ਰੈਲੀ ਵਿੱਚ ਆਏ ਵਾਹਨ ਅਤੇ ਪੁਲੀਸ ਦੇ ਵਾਹਨ ਇੱਟਾਂ ਵੱਟੇ ਚੱਲਣ ਕਾਰਨ ਨੁਕਸਾਨੇ ਗਏ। ਪੁਲੀਸ ਵੱਲੋਂ ਲਾ ਠੀ ਚਾ ਰ ਜ ਕੀਤਾ ਗਿਆ। ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਅਤੇ ਪੁਲੀਸ ਵਿਚਕਾਰ ਮਾਹੌਲ ਕਾਫੀ ਗਰਮ ਰਿਹਾ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਕੀ ਰੁਖ਼ ਅਖ਼ਤਿਆਰ ਕਰਦਾ ਹੈ? ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *