ਬੇਕਾਬੂ ਹੋਈ ਬੱਸ ਜਾ ਵੜੀ ਢਾਬੇ ਅੰਦਰ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ

ਅੱਜ ਕੱਲ੍ਹ ਸੜਕਾਂ ਤੇ ਆਵਾਜਾਈ ਬਹੁਤ ਵਧ ਗਈ ਹੈ। ਹਾਲਾਤ ਅਜਿਹੇ ਹੋ ਗਏ ਹਨ ਕਿ 2 ਅੱਖਾਂ ਨਾਲ ਚਾਰੇ ਪਾਸੇ ਧਿਆਨ ਰੱਖਣਾ ਪੈਂਦਾ ਹੈ। ਆਵਾਜਾਈ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰਾਂ ਨੇ ਇਸ ਦੇ ਕੁਝ ਨਿਯਮ ਬਣਾਏ ਹਨ। ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਹਰ ਇਨਸਾਨ ਲਈ ਜ਼ਰੂਰੀ ਹੈ। ਫਿਰ ਵੀ ਕੁਝ ਲੋਕ ਪਾਲਣਾ ਕਰਨ ਵਿੱਚ ਕੁਤਾਹੀ ਵਰਤ ਜਾਂਦੇ ਹਨ। ਜਿਸ ਕਰਕੇ ਉਹ ਆਪਣੀ ਅਤੇ ਦੂਜੇ ਦੀ ਜਾਨ ਨੂੰ ਵੱਡਾ ਸਿਆਪਾ ਛੇੜ ਦਿੰਦੇ ਹਨ।

ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਟੂਰਿਸਟ ਬੱਸ ਰਾਤ ਦੇ ਸਮੇਂ ਡਿਵਾਈਡਰ ਨਾਲ ਟਕਰਾਅ ਗਈ ਅਤੇ ਫੇਰ ਇਹ ਇੱਕ ਢਾਬੇ ਵਿੱਚ ਜਾ ਫਸੀ। ਇਸ ਹਾਦਸੇ ਵਿਚ ਮਾਲੀ ਨੁਕਸਾਨ ਹੋਇਆ ਹੈ ਪਰ ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਇਹ ਹਾਦਸਾ ਦੇਖਣ ਵਾਲਿਆਂ ਦੀ ਰੂਹ ਕੰਬ ਗਈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਰਾਤ ਦੇ ਸਮੇਂ ਇਕ ਟੂਰਿਸਟ ਬੱਸ ਰੋਡ ਉੱਤੇ ਜਾ ਰਹੀ ਸੀ। ਅਚਾਨਕ ਬੱਸ ਡਿਵਾਈਡਰ ਉਤੇ ਚੜ੍ਹ ਗਈ। ਬੱਸ ਡਵਾਈਡਰ ਨਾਲ ਟਕਰਾਉਣ ਕਾਰਨ ਬਿਜਲੀ ਦੀਆਂ ਤਾਰਾਂ ਅਤੇ ਟਰਾਂਸਫਾਰਮ ਵੀ ਟੁੱਟ ਗਏ ਪਰ ਹੋਰ ਕੋਈ ਵੀ ਭਾਰੀ ਨੁਕਸਾਨ ਹੋਣ ਤੋਂ ਬਚ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਬੱਸ ਵਿੱਚ ਬੈਠੀਆਂ ਸਵਾਰੀਆਂ ਦਾ ਵੀ ਕੋਈ ਨੁਕਸਾਨ ਨਹੀਂ ਹੋਇਆ।

ਰਾਤ ਦੇ ਸਮੇਂ ਢਾਬਾ ਬੰਦ ਹੋਣ ਕਾਰਨ ਢਾਬੇ ਦਾ ਵੀ ਨੁਕਸਾਨ ਹੋਣ ਤੋਂ ਬਚ ਗਿਆ। ਇਸ ਹਾਦਸੇ ਵਿਚ ਜਾਨੀ ਮਾਲੀ ਨੁਕਸਾਨ ਹੋਣ ਤੋਂ ਵੀ ਬਚ ਗਿਆ ਪਰ ਜੋ ਬਿਜਲੀ ਦੀਆਂ ਤਾਰਾਂ ਅਤੇ ਟਰਾਂਸਫਾਰਮਰ ਟੁਟੇ ਹਨ। ਉਨ੍ਹਾਂ ਨੂੰ ਬਿਜਲੀ ਮੁਲਾਜ਼ਮਾਂ ਦੁਆਰਾ ਠੀਕ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਸਮਾਨ ਬੱਸ ਦੁਆਰਾ ਤੋੜਿਆ ਗਿਆ ਸੀ। ਉਸ ਨੂੰ ਕਰੇਨ ਦੀ ਮਦਦ ਨਾਲ ਚੁੱਕਿਆ ਜਾ ਰਿਹਾ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *