ਕੱਲ ਨੂੰ ਕੰਮ ਤੇ ਜਾਣ ਤੋਂ ਪਹਿਲਾਂ ਪੜ੍ਹ ਲਵੋ ਆਹ ਖਬਰ, ਹੋ ਗਿਆ ਵੱਡਾ ਐਲਾਨ

ਪੰਜਾਬ ਵਿੱਚ ਕੱਲ੍ਹ ਭਾਵ 9 ਸਿਤੰਬਰ ਨੂੰ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਇਸ ਦਿਨ ਸੂਬੇ ਦੇ ਸਾਰੇ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਪੰਜਾਬ ਸਰਕਾਰ ਨਾਲ ਪੀ ਆਰ ਟੀ ਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮਾਂ ਦੀ ਅੱਜ ਵਾਲੀ ਉਸ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਠੇਕਾ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਜਾਰੀ ਰਹੇਗਾ।

ਸਰਕਾਰ ਨਾਲ ਮੀਟਿੰਗ ਦੌਰਾਨ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਨੇ ਬਰਾਬਰ ਕੰਮ ਅਤੇ ਬਰਾਬਰ ਤਨਖਾਹ ਤੋਂ ਇਲਾਵਾ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਰੱਖੀ ਸੀ ਪਰ ਇਹ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ। ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਪ੍ਰੀਤ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ, ਉਨ੍ਹਾਂ ਨੇ ਕਿਹਾ ਕਿ ਬਰਾਬਰ ਕੰਮ ਅਤੇ ਬਰਾਬਰ ਤਨਖਾਹ ਵਾਲਾ ਇਹ ਨਿਯਮ ਲਾਗੂ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ।

ਮੁਲਾਜ਼ਮਾਂ ਨੂੰ ਮੁਹਾਲੀ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕਰਵਾਈ ਗਈ। ਸਰਕਾਰੀ ਧਿਰ ਵੱਲੋਂ ਮੁਲਾਜ਼ਮ ਯੂਨੀਅਨ ਦੀ ਕਿਸੇ ਵੀ ਮੰਗ ਪ੍ਰਤੀ ਹੁੰਗਾਰਾ ਨਹੀਂ ਭਰਿਆ ਗਿਆ। ਮੁਲਾਜ਼ਮ ਚਾਹੁੰਦੇ ਹਨ ਕਿ ਇਕ ਕੰਮ ਇਕ ਤਨਖਾਹ ਦਾ ਫਾਰਮੂਲਾ ਲਾਗੂ ਹੋਵੇ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਸਰਕਾਰੀ ਅਦਾਰੇ ਵਿੱਚ ਹੋਰ ਬੱਸਾਂ ਪਾਈਆਂ ਜਾਣ ਪਰ ਸਰਕਾਰੀ ਧਿਰ ਇਸ ਪਾਸੇ ਸੰਜੀਦਾ ਨਹੀਂ ਹੈ।

ਸਰਕਾਰ ਚਾਹੁੰਦੀ ਹੈ ਕਿ ਸਿਰਫ਼ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਪੱਕਾ ਕੀਤਾ ਜਾਵੇ, ਜੋ 10 ਸਾਲ ਤੋਂ ਠੇਕੇ ਤੇ ਕੰਮ ਕਰ ਰਹੇ ਹਨ। ਮੁਲਾਜ਼ਮਾਂ ਨੇ ਅੱਜ ਮੋਟਰਸਾਈਕਲ ਰੈਲੀ ਵੀ ਕੱਢੀ ਸੀ। ਹੁਣ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਯੂਨੀਅਨ ਵੱਲੋਂ 9 ਸਤੰਬਰ ਨੂੰ 4 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ ਅਤੇ ਬੱਸ ਅੱਡਿਆਂ ਤੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਤੋਂ ਬਾਅਦ ਅਗਲੇ ਦਿਨ ਤੋਂ ਉਨ੍ਹਾਂ ਦਾ ਵਿਚਾਰ ਸੀਸਵਾਂ ਫਾਰਮ ਤੇ ਧਰਨਾ ਲਾਉਣ ਦਾ ਹੈ। ਹੁਣ ਦੇਖਣਾ ਹੋਵੇਗਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਪ੍ਰਤੀ ਕੀ ਰੁਖ਼ ਅਖ਼ਤਿਆਰ ਕਰਦੀ ਹੈ? ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *