ਗੁਰਦਾਸ ਮਾਨ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਹੁਣ ਕੀ ਕਰਨਗੇ ਮਾਨ

ਵੱਡੀ ਗਿਣਤੀ ਵਿਚ ਪੰਜਾਬੀਆਂ ਦੀ ਨਜ਼ਰਾਂ ਅੱਜ ਜਲੰਧਰ ਕੋਰਟ ਦੇ ਉਸ ਫੈਸਲੇ ਤੇ ਟਿਕੀਆਂ ਹੋਈਆਂ ਸਨ। ਜਿਸ ਨੇ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਕਰਨਾ ਸੀ। ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ। ਜਿਸ ਵਿਚ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਬੀਤੀ 20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ

ਸਾਲਾਨਾ ਮੇਲੇ ਵਿਚ ਗੁਰਦਾਸ ਮਾਨ ਨੇ ਸਟੇਜ ਤੋਂ ਡੇਰੇ ਦੇ ਸ਼ਾਸਕ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਹੋਣ ਦੀ ਗੱਲ ਕਹੀ ਸੀ। ਇਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਗੁਰਦਾਸ ਮਾਨ ਬਾਰੇ ਤਰ੍ਹਾਂ ਤਰ੍ਹਾਂ ਦੀ ਟਿੱਪਣੀ ਕੀਤੀ ਜਾ ਰਹੀ ਸੀ। ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਤੇ ਕਾਰਵਾਈ ਦੀ ਮੰਗ ਵੱਡੇ ਪੱਧਰ ਤੇ ਕੀਤੀ ਜਾ ਰਹੀ ਸੀ। ਹਾਲਾਂਕਿ ਗੁਰਦਾਸ ਮਾਨ ਨੇ ਵਿਰੋਧ ਹੋਣ ਤੋਂ ਬੱਸ ਆਪਣੀ ਇਕ ਵੀਡੀਓ ਜਾਰੀ ਕਰਕੇ ਮੁਆਫ਼ੀ ਵੀ ਮੰਗੀ ਪਰ ਸਿੱਖ ਜਥੇਬੰਦੀਆਂ ਕਾਰਵਾਈ ਦੀ ਮੰਗ ਤੇ ਅੜੀਆਂ ਰਹੀਆਂ ਅਤੇ ਮਾਮਲਾ ਅਦਾਲਤ ਵਿਚ ਪਹੁੰਚ ਗਿਆ।

ਅੱਜ ਅਦਾਲਤ ਦੇ ਇਸ ਫੈਸਲੇ ਦਾ ਸਿੱਖ ਜਥੇਬੰਦੀਆਂ ਨੇ ਸਵਾਗਤ ਕੀਤਾ ਹੈ। ਹੋਰ ਜਾਣਕਾਰੀ ਲਈ ਦੱਸ ਦਈਏ ਕਿ ਮੰਗਲਵਾਰ ਨੂੰ ਅਦਾਲਤ ਨੇ ਦੋਹਾਂ ਧਿਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ। ਸੈਸ਼ਨ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਗੁਰਦਾਸ ਮਾਨ ਨੂੰ ਗ੍ਰਿ ਫ਼ ਤਾ ਰੀ ਤੋਂ ਬਚਣ ਲਈ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।

Leave a Reply

Your email address will not be published. Required fields are marked *