ਰਸਤੇ ਵਿਚੋਂ ਆ ਰਹੀ ਸੀ ਗੰਦੀ ਮੁਸ਼ਕ, ਕੋਲ ਜਾਕੇ ਦੇਖਿਆ ਤਾਂ ਪੈਰਾਂ ਹੇਠੋਂ ਨਿਕਲ ਗਈ ਜਮੀਨ

ਇਨਸਾਨ ਨਾਲ ਕਦੋਂ ਕੀ ਵਾਪਰ ਜਾਵੇ ਕੁਝ ਕਿਹਾ ਨਹੀਂ ਜਾ ਸਕਦਾ। ਕਈ ਵਾਰ ਅਜਿਹੀ ਘਟਨਾ ਵਾਪਰ ਜਾਂਦੀ ਹੈ, ਜਿਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਪਰਿਵਾਰ ਵਲੋਂ ਇਨਸਾਨ ਦੀ ਲੱਖ ਖੋਜ ਕਰਨ ਦੇ ਬਾਵਜੂਦ ਵੀ ਉਸ ਦਾ ਕੁਝ ਵੀ ਪਤਾ ਨਹੀਂ ਲਗਦਾ। ਅਜਿਹਾ ਹੀ ਇਕ ਮਾਮਲਾ ਡੇਰਾ ਬਾਬਾ ਨਾਨਕ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਕੋਰੀਡੋਰ ਦੇ ਰਸਤੇ ਵਿਚ ਪੁਲਿਸ ਨੂੰ ਛਾਣਬੀਣ ਦੋਰਾਨ ਮ੍ਰਿਤਕ ਦੇਹ ਪਈ ਮਿਲੀ। ਜਿਸ ਨੂੰ ਦੇਖ ਕੇ ਇੰਜ ਜਾਪਦਾ ਹੈ

ਕਿ ਇਹ ਮ੍ਰਿਤਕ ਦੇਹ 10 ਦਿਨ ਪੁਰਾਣੀ ਹੋਵੇ। ਜਿਸ ਕਾਰਨ ਮ੍ਰਿਤਕ ਦੇਹ ਦੀ ਪਹਿਚਾਣ ਕਰਨਾ ਮੁਸ਼ਕਿਲ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਕੋਰੀਡੋਰ ਦੇ ਰਸਤੇ ਵਿਚ ਇੱਕ ਮ੍ਰਿਤਕ ਦੇ ਪਈ ਮਿਲੀ। ਜਿਸ ਦੀ ਹਾਲਤ ਬਹੁਤ ਖਰਾਬ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਨੂੰ ਦੇਖ ਕੇ ਇੰਝ ਜਾਪਦਾ ਹੈ ਕਿ ਇਹ ਤਕਰੀਬਨ 8 ਜਾਂ 10 ਦਿਨ ਦੀ ਇੱਥੇ ਪਈ ਹੋਵੇ।

ਪੁਲੀਸ ਅਧਿਕਾਰੀ ਦੁਆਰਾ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇਹ ਉੱਤੇ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਹੈ। ਇਸ ਕਰਕੇ ਇਹ ਦੱਸਣਾ ਮੁਸ਼ਕਿਲ ਹੈ ਕਿ ਇਸ ਦੀ ਮੋਤ ਕਿਵੇਂ ਹੋਈ ਹੈ। ਉਹਨਾ ਵੱਲੋਂ ਹਾਲ ਦੀ ਘੜੀ 174 ਆਈ.ਪੀ.ਸੀ ਦੇ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਭੇਜਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *