ਅੱਜ ਸਵੇਰੇ ਪੰਜਾਬ ਚ ਵਾਪਰਿਆ ਵੱਡਾ ਹਾਦਸਾ, ਟਰਾਲੇ ਨੇ ਉਡਾਕੇ ਮਾਰਿਆ ਪੁਲਿਸ ਵਾਲਾ

ਸੜਕਾਂ ਤੇ ਹਰ ਰੋਜ਼ ਵਾਪਰ ਰਹੇ ਹਾਦਸੇ ਸਾਨੂੰ ਬਹੁਤ ਕੁਝ ਸਿਖਾਉਂਦੇ ਹਨ ਪਰ ਅਸੀਂ ਫੇਰ ਵੀ ਇਸ ਦੀ ਪ੍ਰਵਾਹ ਨਹੀਂ ਕਰ ਰਹੇ। ਸਾਡੀ ਲਾਪ੍ਰਵਾਹੀ ਕਾਰਨ ਕਿੰਨੀਆਂ ਇਨਸਾਨੀ ਜਾਨਾਂ ਜਾ ਰਹੀਆਂ ਹਨ। ਕਈਆਂ ਦੇ ਸੱਟਾਂ ਲੱਗ ਜਾਂਦੀਆਂ ਹਨ ਜਾਂ ਅਪਾਹਜ ਹੋ ਜਾਂਦੇ ਹਨ। ਇਸ ਤੋਂ ਬਿਨਾਂ ਜੋ ਮਾਲੀ ਨੁਕਸਾਨ ਹੁੰਦਾ ਹੈ, ਉਹ ਅਲੱਗ ਝੱਲਣਾ ਪੈਂਦਾ ਹੈ। ਟ੍ਰੈਫਿਕ ਪੁਲੀਸ ਦੁਆਰਾ ਜਨਤਾ ਨੂੰ ਜਾਗਰੂਕ ਕਰਨ ਲਈ ਸੜਕ ਦੇ ਕੰਢਿਆਂ ਤੇ ਲੱਗੇ ਬੋਰਡਾਂ ਉੱਤੇ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ।

ਗੱਡੀਆਂ ਦੀ ਰਫ਼ਤਾਰ ਦੀ ਹੱਦ ਨਿਸ਼ਚਿਤ ਕੀਤੀ ਜਾਂਦੀ ਹੈ। ਡਰਾਈਵਿੰਗ ਕਰਦੇ ਸਮੇਂ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਅਮਲ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਲਈ ਵਾਰ ਵਾਰ ਜਾਗਰੂਕ ਕੀਤਾ ਜਾਂਦਾ ਹੈ। ਇੰਨਾ ਕੁਝ ਹੋਣ ਦੇ ਬਾਵਜੂਦ ਵੀ ਕੁਝ ਲੋਕ ਪਰਵਾਹ ਨਹੀਂ ਕਰਦੇ। ਮਨੁੱਖੀ ਜੀਵਨ ਬਹੁਤ ਕੀਮਤੀ ਹੈ। ਜੋ ਮੁੱਲ ਨਹੀਂ ਮਿਲਦਾ।

ਫਾਜ਼ਿਲਕਾ ਤੋਂ ਇਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਕੁਚਲ ਦਿੱਤਾ ਹੈ। ਸੁਣਨ ਵਿੱਚ ਆਇਆ ਹੈ ਕਿ ਇਹ ਵਿਅਕਤੀ ਪੁਲੀਸ ਮੁਲਾਜ਼ਮ ਹੈ ਅਤੇ ਹੋਮਗਾਰਡ ਵਜੋਂ ਨੌਕਰੀ ਕਰਦਾ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੇ ਪੁਲੀਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ। ਹਾਦਸਾ ਫਲਾਈਓਵਰ ਤੇ ਵਾਪਰਿਆ ਦੱਸਿਆ ਜਾਂਦਾ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਣਕਾਰੀ ਮਿਲਣ ਤੇ ਉਹ ਘਟਨਾ ਸਥਾਨ ਤੇ ਪਹੁੰਚੇ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਪਤਾ ਲੱਗਾ ਹੈ ਕਿ ਟਰਾਲੇ ਨੇ ਪੈਦਲ ਜਾ ਰਹੇ ਹੋਮਗਾਰਡ ਦੇ ਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਹੈ। ਪੁਲੀਸ ਵੱਲੋਂ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਜ਼ਰਾ ਜਿੰਨੀ ਲਾਪ੍ਰਵਾਹੀ ਨੇ ਇਕ ਵਿਅਕਤੀ ਦੀ ਜਾਨ ਲੈ ਲਈ ਹੈ ਅਤੇ ਉਸਦੇ ਪਰਿਵਾਰ ਨੂੰ ਸਾਰੀ ਜਿੰਦਗੀ ਰੋਣ ਲਈ ਛੱਡ ਦਿੱਤਾ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *