ਘਰੋਂ ਬਾਹਰ ਖੇਡਣ ਗਿਆ ਜਵਾਕ ਹੋਇਆ ਗਾਇਬ, ਮਾਪੇ ਕਰ ਰਹੇ ਜਗਾ ਜਗਾ ਭਾਲ

ਕਈ ਵਾਰ ਅਸੀਂ ਬੱਚਿਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਸੁਣਦੇ ਹਾਂ। ਅਜਿਹੇ ਮਾਮਲਿਆਂ ਦੇ ਸਬੰਧ ਵਿੱਚ ਪੁਲੀਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਾਫੀ ਮਾਮਲਿਆਂ ਵਿੱਚ ਹੁਣ ਤੱਕ ਪੁਲੀਸ ਨੇ ਦੋਸ਼ੀ ਕਾਬੂ ਕੀਤੇ ਹਨ। ਉਨ੍ਹਾਂ ਦੇ ਚੁੰਗਲ ਵਿੱਚੋਂ ਬੱਚੇ ਵੀ ਛੁਡਵਾਏ ਹਨ। ਹੁਣ ਇਸ ਤਰ੍ਹਾਂ ਦਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਪਵਨ ਕੁਮਾਰ ਨਾਮ ਦੇ ਵਿਅਕਤੀ ਦਾ 12 ਸਾਲ ਦਾ ਪੁੱਤਰ ਲਾਪਤਾ ਹੋ ਗਿਆ ਹੈ। ਬੱਚੇ ਦਾ ਨਾਮ ਸਕਸ਼ਮ ਕੁਮਾਰ ਦੱਸਿਆ ਜਾ ਰਿਹਾ ਹੈ।

ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪਵਨ ਕੁਮਾਰ ਨੇ ਦੱਸਿਆ ਹੈ ਕਿ ਉਹ ਨਗਰ ਨਿਗਮ ਦੇ ਪਾਰਕ ਵਿਚ 8 ਮਹੀਨੇ ਤੋਂ ਨੌਕਰੀ ਕਰ ਰਿਹਾ ਹੈ। ਉਸ ਦਾ ਪੁੱਤਰ ਰੋਜਾਨਾ ਦੀ ਤਰ੍ਹਾਂ ਸੋਮਵਾਰ ਨੂੰ ਵੀ ਖੇਡਣ ਗਿਆ ਸੀ ਪਰ ਉਹ ਖੇਡ ਕੇ ਵਾਪਸ ਨਹੀਂ ਆਇਆ। ਪਵਨ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆ ਦਿੱਤਾ ਹੈ। ਪੁਲੀਸ ਨੇ ਉਨ੍ਹਾਂ ਨੂੰ ਜਲਦੀ ਬੱਚਾ ਲੱਭ ਕੇ ਦੇਣ ਦਾ ਭਰੋਸਾ ਦਿੱਤਾ ਹੈ।

ਪਵਨ ਕੁਮਾਰ ਨੇ ਦੱਸਿਆ ਹੈ ਕਿ 10 ਦਿਨ ਪਹਿਲਾਂ 2-3 ਮੁੰਡੇ ਜੋ ਅਮਲ ਕਰ ਰਹੇ ਸਨ, ਉਹ ਉਨ੍ਹਾਂ ਦੇ ਪੁੱਤਰ ਦੀ ਖਿੱਚ ਧੂਹ ਕਰ ਰਹੇ ਸਨ। ਉਨ੍ਹਾਂ ਨੇ ਮੁੰਡਿਆਂ ਨੂੰ ਕੁਝ ਨਹੀਂ ਸੀ ਕਿਹਾ, ਸਗੋਂ ਆਪਣੇ ਪੁੱਤਰ ਨੂੰ ਹੀ ਘਰ ਭੇਜ ਦਿੱਤਾ ਸੀ। ਉਸ ਤੋਂ ਬਾਅਦ ਉਹ ਮੁੰਡੇ ਵੀ ਦੁਬਾਰਾ ਨਜ਼ਰ ਨਹੀਂ ਆਏ। ਪਵਨ ਕੁਮਾਰ ਦੀ ਮੰਗ ਹੈ ਕਿ ਉਸ ਦੇ ਪੁੱਤਰ ਨੂੰ ਜਲਦੀ ਲੱਭਿਆ ਜਾਵੇ। ਪੁਲੀਸ ਅਧਿਕਾਰੀ ਨੇ ਉਪਰੋਕਤ ਮਾਮਲੇ ਦੇ ਸਬੰਧ ਵਿਚ ਦੱਸਿਆ ਹੈ ਕਿ ਉਨ੍ਹਾਂ ਨੂੰ ਮਾਮਲੇ ਸਬੰਧੀ ਦਰਖਾਸਤ ਮਿਲੀ ਹੈ।

ਉਹ ਕੈਮਰੇ ਚੈੱਕ ਕਰ ਰਹੇ ਹਨ। ਕੈਮਰੇ ਕਿਸੇ ਪ੍ਰਾਈਵੇਟ ਵਿਅਕਤੀ ਦੁਆਰਾ ਚੈੱਕ ਕਰਵਾਏ ਜਾਣਗੇ। ਉਨ੍ਹਾਂ ਨੂੰ ਹੁਣੇ ਹੀ ਮਾਮਲੇ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਦੇਖਣ ਵਾਲੀ ਗੱਲ ਹੈ ਕਿ ਪੁਲੀਸ ਦੁਆਰਾ ਕਿੰਨੀ ਦੇਰ ਵਿੱਚ ਬੱਚਾ ਬਰਾਮਦ ਕੀਤਾ ਜਾਂਦਾ ਹੈ? ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *