ਖੇਤ ਚੋਂ ਮਿਲੀਆਂ ਮੁੰਡੇ ਕੁੜੀ ਦੀਆਂ ਲਾਸ਼ਾਂ, ਸਾਰਾ ਪਿੰਡ ਭੱਜਿਆ ਖੇਤਾਂ ਵੱਲ, ਦੇਖੋ ਕੌਣ ਨਿਕਲੇ ਮੁੰਡਾ ਕੁੜੀ

ਜਵਾਨੀ ਸਮੇਂ ਨੌਜਵਾਨ ਅਜਿਹੇ ਕਦਮ ਚੁੱਕ ਲੈਂਦੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਸਾਰੀ ਜ਼ਿੰਦਗੀ ਪਛਤਾਉਣਾ ਪੈਂਦਾ ਹੈ ਪਰ ਅੱਜਕਲ ਨੌਜਵਾਨ ਮੁੰਡੇ ਕੁੜੀਆਂ ਵਿਚ ਆਪਣੀ ਜਾਨ ਲੈਣ ਦੇ ਮਾਮਲੇ ਬਹੁਤ ਜ਼ਿਆਦਾ ਸਾਹਮਣੇ ਆ ਰਹੇ ਹਨ। ਅਜਿਹੇ ਵਿੱਚ ਨੌਜਵਾਨ ਆਪਣੀ ਤਾਂ ਜਾਨ ਦੇ ਦਿੰਦੇ ਹਨ ਪਰ ਪਿੱਛੇ ਉਨ੍ਹਾਂ ਦੇ ਮਾਂ ਪਿਓ ਤੇ ਕੀ ਬੀਤਦੀ ਹੈ, ਇਹ ਤਾਂ ਉਹ ਹੀ ਜਾਣਦੇ ਹਨ। ਅਜਿਹਾ ਹੀ ਇਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ ਭੂੰਦੜ ਤੋਂ ਸਾਹਮਣੇ ਆਇਆ ਹੈ,

ਜਿੱਥੇ ਇਕ ਖੇਤ ਵਿੱਚ ਨੌਜਵਾਨ ਲੜਕਾ ਅਤੇ ਲੜਕੀ ਦੀ ਲਾਸ਼ ਮਿਲਣ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਨਜਦੀਕੀ ਖੇਤਾਂ ਵਿਚ ਕੰਮ ਕਰ ਰਹੇ ਕਿਸਾਨਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਉਨ੍ਹਾਂ ਵਲੋਂ ਮੌਕੇ ਤੇ ਘਟਨਾ ਸਥਾਨ ਉਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ, ਜਿੱਥੇ ਉਨ੍ਹਾਂ ਨੂੰ ਨੌਜਵਾਨ ਲੜਕਾ ਅਤੇ ਲੜਕੀ ਦੀ ਮ੍ਰਿਤਕ ਦੇਹ ਮਿਲੀ।

ਜਿਨ੍ਹਾਂ ਨੂੰ ਦੇਖਣ ਤੋਂ ਪਤਾ ਲੱਗਦਾ ਹੈ ਕਿ ਮੁੰਡਾ ਕੁੜੀ ਵੱਲੋਂ ਕੋਈ ਚੀਜ਼ ਪੀ ਕੇ ਆਪਣੀ ਜਾਨ ਦੇ ਦਿੱਤੀ ਗਈ ਹੈ। ਕਿਉਂਕਿ ਘਟਨਾ ਸਥਾਨ ਉੱਤੇ ਇੱਕ ਸ ਪ੍ਰੇ ਅ ਦੀ ਬੋਤਲ ਵੀ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮ੍ਰਿਤਕ ਦੇਹਾਂ ਦੇ ਕੋਲ ਖੜਾ ਇੱਕ ਮੋਟਰ ਸਾਇਕਲ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਅਤੇ ਮ੍ਰਿਤਕਾ ਦੇ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਿਸ ਅਧਿਕਾਰੀ ਅਨੁਸਾਰ ਇਹ ਦੋਨੋਂ ਮ੍ਰਿਤਕ ਨੌਜਵਾਨ ਜਿਲਾ ਮੋਗਾ ਦੇ ਰਹਿਣ ਵਾਲੇ ਹਨ। ਮ੍ਰਿਤਕ ਦੇਹਾਂ ਨੂੰ ਪੋਸ ਟਮਾ ਰਟ ਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੋਸ ਟਮਾ ਰਟ ਮ ਦੀ ਰਿਪੋਰਟ ਤੋਂ ਬਾਅਦ ਹੀ ਮੋਤ ਦੇ ਅਸਲ ਕਾਰਨਾਂ ਦਾ ਪਤਾ ਕੀਤਾ ਜਾਵੇਗਾ। ਪੁਲਿਸ ਵੱਲੋ ਜਾਂਚ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *