ਬੰਦ ਤੋਂ ਬਾਅਦ ਦੀਪ ਸਿੱਧੂ ਨੇ ਕਰਤਾ ਵੱਡਾ ਧਮਾਕਾ, ਸਾਰਾ ਪੰਜਾਬ ਹੈਰਾਨ

ਕਿਸਾਨ ਜਥੇਬੰਦੀਆਂ ਵੱਲੋਂ ਲਗਭਗ 10 ਮਹੀਨੇ ਤੋਂ ਕੇਂਦਰ ਸਰਕਾਰ ਪ੍ਰਤੀ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਸੰਘਰਸ਼ ਆਰੰਭਿਆ ਹੋਇਆ ਹੈ। ਕਿਸਾਨ ਕੇਂਦਰ ਸਰਕਾਰ ਤੋਂ 3 ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। 27 ਸਤੰਬਰ 2020 ਨੂੰ ਬਿਲਾਂ ਤੋਂ ਇਹ ਕਾਨੂੰਨ ਬਣ ਗਏ ਸਨ। ਜਿਸ ਕਰਕੇ 27 ਸਤੰਬਰ 2021 ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਹੁਣ ਤਕ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਇਹ ਐਲਾਨ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਚੋਣਾਂ ਵਿੱਚ ਹਿੱਸਾ ਲੈਣ ਦੀ ਕੋਈ ਇੱਛਾ ਨਹੀਂ ਹੈ।

ਫਿਲਮੀ ਅਦਾਕਾਰ ਦੀਪ ਸਿੱਧੂ ਵੀ ਲੰਬੇ ਸਮੇਂ ਤੋਂ ਖੇਤੀ ਸੰਘਰਸ਼ ਨਾਲ ਜੁੜਿਆ ਹੋਇਆ ਹੈ। ਉਹ ਜ਼ਿਆਦਾ ਚਰਚਾ ਵਿੱਚ 26 ਜਨਵਰੀ ਨੂੰ ਆਇਆ ਸੀ, ਜਦੋਂ ਲਾਲ ਕਿਲੇ ਤੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੀਪ ਸਿੱਧੂ ਤੇ ਕਈ ਤਰ੍ਹਾਂ ਦੇ ਦੋਸ਼ ਵੀ ਲੱਗੇ ਸਨ ਅਤੇ ਜਾਪਣ ਲੱਗਾ ਸੀ ਕਿ ਧਰਨਾ ਚੁੱਕਿਆ ਜਾਵੇਗਾ ਪਰ ਰਾਕੇਸ਼ ਟਿਕੈਤ ਦੇ ਅੜ ਜਾਣ ਕਾਰਨ ਪਾਸਾ ਹੀ ਪਲਟ ਗਿਆ ਸੀ। ਇਸ ਸਮੇਂ ਦੀਪ ਸਿੱਧੂ ਫੇਰ ਚਰਚਾ ਵਿੱਚ ਹਨ। ਉਹ ‘ਵਾਰਿਸ ਪੰਜਾਬ ਦਾ’ ਨਾਮ ਦਾ ਇੱਕ ਮੰਚ ਤਿਆਰ ਕਰਨ ਜਾ ਰਹੇ ਹਨ।

ਇਸ ਸਬੰਧੀ ਉਨ੍ਹਾਂ ਨੇ 29 ਸਤੰਬਰ 2021 ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਪਹੁੰਚਣ ਦਾ ਸੱਦਾ ਦਿੱਤਾ ਹੈ। ਦੀਪ ਸਿੱਧੂ ਚਾਹੁੰਦੇ ਹਨ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹਿੱਸਾ ਲਿਆ ਜਾਵੇ। ਹਾਲਾਂਕਿ ਕਿਸਾਨ ਜਥੇਬੰਦੀਆਂ ਵਾਰ ਵਾਰ ਇਹ ਗੱਲ ਕਹਿ ਰਹੀਆਂ ਹਨ ਕਿ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਹੁਣ ਜੇਕਰ ਦੀਪ ਸਿੱਧੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਲਈ ਇਹ ਰਾਜਨੀਤਕ ਮੰਚ ਤਿਆਰ ਕਰਦੇ ਹਨ ਤਾਂ

ਕਿਸਾਨ ਜਥੇਬੰਦੀਆਂ ਇਸ ਪ੍ਰਤੀ ਕੀ ਰੁਖ਼ ਅਖ਼ਤਿਆਰ ਕਰਦੀਆਂ ਹਨ? ਜਾਂ ਇਸ ਮੰਚ ਨੂੰ ਪੰਜਾਬ ਦੇ ਲੋਕਾਂ ਵੱਲੋਂ ਕਿਸ ਤਰ੍ਹਾਂ ਦਾ ਹੁੰਗਾਰਾ ਦਿੱਤਾ ਜਾਂਦਾ ਹੈ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਆਮ ਆਦਮੀ ਪਾਰਟੀ ਵੀ ਅੰਨਾ ਹਜ਼ਾਰੇ ਦੇ ਸੰਘਰਸ਼ ਵਿੱਚੋਂ ਹੀ ਨਿਕਲੀ ਸੀ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਅੰਨਾ ਹਜ਼ਾਰੇ ਦੇ ਸੰਘਰਸ਼ ਵਿੱਚ ਸ਼ਾਮਲ ਸਨ। ਬਾਅਦ ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਬਣਾ ਲਈ ਅਤੇ ਦਿੱਲੀ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਏ।

Leave a Reply

Your email address will not be published. Required fields are marked *