ਘਸਮਾਣ ਵਿਚਾਲੇ ਚੰਨੀ ਨੇ ਲਿਆ ਅਹਿਮ ਫੈਸਲਾ, ਇਨ੍ਹਾਂ ਲੋਕਾਂ ਨੂੰ ਤਾਂ ਲੱਗ ਗਈਆਂ ਮੌਜਾਂ ਹੀ ਮੌਜਾਂ

ਨਵਜੋਤ ਸਿੰਘ ਸਿੱਧੂ ਦੁਆਰਾ ਪੰਜਾਬ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਖਲਬਲੀ ਮਚੀ ਹੋਈ ਹੈ। ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਡੀ.ਜੀ.ਪੀ ਅਤੇ ਏ.ਜੀ ਦੀ ਨਿਯੁਕਤੀ ਤੋਂ ਨਾਰਾਜ਼ ਚੱਲ ਰਹੇ ਹਨ। ਸਿੱਧੂ ਦੇ ਅਸਤੀਫ਼ੇ ਤੋਂ ਬਾਅਦ 2-3 ਹੋਰ ਅਸਤੀਫਿਆਂ ਦੀ ਚਰਚਾ ਚੱਲੀ ਸੀ। ਜਿਸ ਕਰਕੇ ਪਾਰਟੀ ਵੱਲੋਂ ਇਸ ਮਾਮਲੇ ਨੂੰ ਪਹਿਲ ਦੇ ਤੌਰ ਤੇ ਵਿਚਾਰਿਆ ਜਾ ਰਿਹਾ ਹੈ।

ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਹੈ ਕਿ ਬਿਜਲੀ ਬਿਲਾਂ ਦੇ ਸੰਬੰਧ ਵਿਚ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਜਿਨ੍ਹਾਂ ਉਪਭੋਗੀਆਂ ਦਾ ਲੋਡ 2 ਕਿਲੋਵਾਟ ਤੱਕ ਹੈ ਅਤੇ ਉਨ੍ਹਾਂ ਦਾ ਕੋਈ ਬਕਾਇਆ ਬਿੱਲ ਖਡ਼੍ਹਾ ਹੈ। ਉਸ ਨੂੰ ਸਰਕਾਰ ਵੱਲੋਂ ਮੁਆਫ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਨ੍ਹਾਂ ਨੂੰ ਬਹਾਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਦੇ ਦੱਸਣ ਮੁਤਾਬਕ ਸਰਕਾਰ ਦੇ ਇਸ ਫੈਸਲੇ ਨਾਲ 53 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ ਤੇ 1200 ਕਰੋੜ ਰੁਪਏ ਦਾ ਬੋਝ ਪਵੇਗਾ।

ਨਵਜੋਤ ਸਿੰਘ ਸਿੱਧੂ ਦੇ ਮਸਲੇ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਕੋਈ ਵੀ ਪ੍ਰਧਾਨ ਕਿਸੇ ਪਾਰਟੀ ਦਾ ਮੁਖੀ ਹੁੰਦਾ ਹੈ। ਉਸ ਮੁਖੀ ਨੂੰ ਪਾਰਟੀ ਅੰਦਰ ਆਪਣੀ ਗੱਲ ਮਜ਼ਬੂਤੀ ਨਾਲ ਰੱਖਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਜੋ ਗੱਲ ਗ਼ਲਤ ਲੱਗਦੀ ਹੈ। ਉਸ ਬਾਰੇ ਗੱਲ ਕਰਨੀ ਚਾਹੀਦੀ ਹੈ। ਉਹ ਪਹਿਲਾਂ ਵੀ ਗੱਲ ਕਰ ਸਕਦੇ ਸਨ ਅਤੇ ਹੁਣ ਵੀ ਗੱਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨਾਲ ਫੋਨ ਤੇ ਗੱਲ ਕੀਤੀ ਹੈ ਅਤੇ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਗੱਲਬਾਤ ਲਈ ਸਮਾਂ ਦੇਣਗੇ।

ਕੁਝ ਮੰਤਰੀਆਂ ਵੱਲੋਂ ਵੀ ਸਿੱਧੂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਅੱਜ ਜਾਂ ਕੱਲ੍ਹ ਇਹ ਮਸਲਾ ਹੱਲ ਹੋ ਜਾਵੇਗਾ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਹ ਪੰਜਾਬ ਦੇ ਮਸਲਿਆਂ ਤੋਂ ਥਿੜਕਣਗੇ ਨਹੀਂ। ਉਹ ਆਪਣੇ ਕਾਰਜਕਾਲ ਦੌਰਾਨ ਕੁਰਪਸ਼ਨ ਨਹੀਂ ਹੋਣ ਦੇਣਗੇ। ਕਿਸੇ ਵੀ ਵਿਅਕਤੀ ਨੂੰ ਨਿਯੁਕਤ ਕਰਨ ਉਤੇ ਉਨ੍ਹਾਂ ਦੀ ਕੋਈ ਜ਼ਿੱਦ ਨਹੀਂ ਹੈ। ਪੰਜਾਬ ਮਸਲਿਆਂ ਬਾਰੇ ਪੇਸ਼ ਹੋਣ ਲਈ ਉਹ ਕਿਸੇ ਤਕੜੇ ਵਕੀਲ ਅਤੇ ਉਨ੍ਹਾਂ ਦੀ 10 ਮੈਂਬਰੀ ਟੀਮ ਦੀ ਭਾਲ ਵਿੱਚ ਹਨ। ਉਹ ਚਾਹੁੰਦੇ ਹਨ ਕਿ ਹਰ ਮਸਲੇ ਵਿੱਚ ਪਾਰਦਰਸ਼ਤਾ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *