ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਐਕਸ਼ਨ, ਅਫਸਰਾਂ ਨੂੰ ਦੇ ਦਿੱਤੇ ਸਿੱਧੇ ਹੁਕਮ

ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ ਨਵੇਂ ਚਿਹਰੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਰੀਵਿਊ ਕਮੇਟੀ ਦੀ ਪ੍ਰਧਾਨਗੀ ਕੀਤੀ ਗਈ। ਜਿਸ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਮੀਟਿੰਗ ਵਿਚ ਟਰਾਂਸਪੋਰਟ ਮੰਤਰੀ ਨੇ ਸੂਬੇ ਭਰ ਦੇ ਬੱਸ ਸਟੈਂਡਾਂ ਵਿੱਚ ਹੋਏ ਨਾਜਾਇਜ਼ ਕਬਜ਼ਿਆਂ ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀ ਨੂੰ ਤੁਰੰਤ ਨਜਾਇਜ਼ ਕਬਜ਼ੇ ਹਟਾਉਣ ਲਈ ਕਿਹਾ।

ਕਿਉਂਕਿ ਇਨ੍ਹਾਂ ਨਜਾਇਜ਼ ਕਬਜ਼ਿਆਂ ਕਾਰਨ ਬੱਸਾਂ ਦੇ ਚੱਲਣ ਵਿੱਚ ਅੜਿੱਕਾ ਲਗਦਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਰੇ ਅਧਿਕਾਰੀਆਂ ਨੂੰ ਸੱਦਾ ਦਿੱਤਾ ਹੈ ਕਿ ਮਹਿਕਮੇ ਦੀ ਆਮਦਨ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਧੋ-ਖਾ-ਧ-ੜੀ ਕਰਨ ਵਾਲਿਆਂ ਜਾਂ ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਨੂੰ ਵੀ ਸਾਵਧਾਨ ਕੀਤਾ ਹੈ। ਟਰਾਂਸਪੋਰਟ ਮੰਤਰੀ ਨੇ ਟਰਾਂਸਪੋਰਟਰਾਂ ਵੱਲ ਖਡ਼੍ਹੀ ਟੈਕਸ ਦੀ ਬਕਾਇਆ ਰਕਮ ਜਲਦੀ ਵਸੂਲਣ ਦੀ ਹਦਾਇਤ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਟਰਾਂਸਪੋਰਟਰ ਟੈਕਸ ਨਹੀਂ ਭਰ ਰਿਹਾ ਤਾਂ ਉਸ ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਾਰੇ ਛੋਟੇ ਵੱਡੇ ਅਧਿਕਾਰੀਆਂ ਨੂੰ ਨਿਰਭੈ ਹੋ ਕੇ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਵੱਲੋਂ ਹਰ ਡਿਪੂ ਦੇ ਜੀ ਐਮ ਨੂੰ ਕਿਹਾ ਗਿਆ ਹੈ ਕਿ ਬੱਸਾਂ ਅਤੇ ਬੱਸ ਅੱਡਿਆਂ ਵਿੱਚ ਸਫ਼ਾਈ ਦਾ ਪ੍ਰਬੰਧ ਕਰਵਾਇਆ ਜਾਵੇ। ਟਰਾਂਸਪੋਰਟ ਮੰਤਰੀ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਚੈਕਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਹੈ।

Leave a Reply

Your email address will not be published. Required fields are marked *