ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਗੋਲੀਆਂ, 22 ਸਾਲਾ ਮੁੰਡੇ ਦੀ ਗੋਲੀ ਲੱਗਣ ਨਾਲ ਮੋਤ

ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਦੇ ਕਾਲਜ ਵਿਖੇ ਪ੍ਰਧਾਨਗੀ ਨੂੰ ਲੈ ਕੇ ਵਿਦਿਆਰਥੀਆਂ ਦੇ 2 ਗਰੁੱਪਾਂ ਵਿਚਕਾਰ ਆਪਸੀ ਟਕਰਾਅ ਹੋਣ ਦੀ ਖ਼ਬਰ ਮਿਲੀ ਹੈ। ਇਸ ਤੋਂ ਬਿਨਾਂ ਪੁਲੀਸ ਨੂੰ 22 ਸਾਲ ਦੇ ਇਕ ਨੌਜਵਾਨ ਦੀ ਮ੍ਰਿਤਕ ਦੇਹ ਵੀ ਮਿਲੀ ਹੈ। ਜੋ ਸਰਹਾਲੀ ਪਿੰਡ ਦਾ ਸਰਵਣ ਸਿੰਘ ਦੱਸਿਆ ਜਾਂਦਾ ਹੈ। ਪੁਲੀਸ ਵੱਲੋਂ ਦੋਵੇਂ ਘਟਨਾਵਾਂ ਨੂੰ ਆਪਸ ਵਿੱਚ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ। ਇਕ ਬਜ਼ੁਰਗ ਵਿਅਕਤੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸ਼ਾਮ ਨੂੰ 4 ਵਜੇ ਕਿਸੇ ਨੇ ਜਾਣਕਾਰੀ ਦਿੱਤੀ

ਕਿ ਸਰਵਣ ਦੀ ਕਿਸੇ ਨੇ ਗੋਲੀ ਨਾਲ ਜਾਨ ਲੈ ਲਈ ਹੈ ਅਤੇ ਉਸ ਦੀ ਮ੍ਰਿਤਕ ਦੇਹ ਪਿੰਡ ਮੋਹਨਪੁਰਾ ਨੇੜੇ ਪਈ ਹੈ। ਬਜ਼ੁਰਗ ਨੇ ਭਰੇ ਮਨ ਨਾਲ ਦੱਸਿਆ ਕਿ ਸਰਵਣ ਦੇ 2 ਭਰਾ ਹੋਰ ਹਨ। ਜਦੋਂ ਇਹ ਤਿੰਨੇ ਹੀ ਛੋਟੇ ਛੋਟੇ ਸਨ ਤਾਂ ਇਨ੍ਹਾਂ ਦੇ ਮਾਤਾ ਪਿਤਾ ਦਾ ਦੇਹਾਂਤ ਹੋ ਗਿਆ ਸੀ। ਇਨ੍ਹਾਂ ਦਾ ਪਾਲਣ ਪੋਸ਼ਣ ਉਨ੍ਹਾਂ ਨੇ ਖੁਦ ਕੀਤਾ ਸੀ। ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਮਾਮਲੇ ਦੇ ਸਬੰਧ ਵਿਚ ਦੱਸਿਆ ਹੈ ਕਿ ਉਨ੍ਹਾਂ ਨੂੰ ਪਿੰਡ ਮੋਹਨਪੁਰਾ ਨੇੜੇ ਇਕ ਨੌਜਵਾਨ ਦੀ ਮ੍ਰਿਤਕ ਦੇਹ ਪਈ ਹੋਣ ਦੀ ਇਤਲਾਹ ਮਿਲੀ ਸੀ।

ਉਨ੍ਹਾਂ ਨੇ ਜਾ ਕੇ ਮ੍ਰਿਤਕ ਦੇਹ ਦੀ ਸ਼ਨਾਖਤ ਕਰਵਾਈ ਤਾਂ ਪਤਾ ਲੱਗਾ ਕਿ ਇਹ ਸਰਹਾਲੀ ਪਿੰਡ ਦਾ ਸਰਵਣ ਸਿੰਘ ਪੁੱਤਰ ਸਵਿੰਦਰ ਸਿੰਘ ਹੈ। ਜਿਸ ਦੇ ਗੋਲੀ ਲੱਗੀ ਹੈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਚੋਹਲਾ ਸਾਹਿਬ ਦੇ ਕਾਲਜ ਵਿੱਚ ਵੀ ਪ੍ਰਧਾਨਗੀ ਦੀਆਂ ਚੋਣਾਂ ਦੌਰਾਨ 2 ਗਰੁੱਪਾਂ ਵਿਚਕਾਰ ਟਕਰਾਅ ਹੋਇਆ ਹੈ। ਇਸ ਤੋਂ ਬਿਨਾਂ ਗੱਡੀਆਂ ਦੀ ਤੋੜ ਭੰਨ ਵੀ ਕੀਤੀ ਗਈ ਹੈ। ਇਸ ਘਟਨਾ ਵਿਚ ਇਕ ਨੌਜਵਾਨ ਦੇ ਸੱਟਾਂ ਲੱਗੀਆਂ ਸਨ।

ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਬਾਅਦ ਵਿੱਚ ਉਸ ਨੂੰ ਤਰਨਤਾਰਨ ਰੈਫਰ ਕਰ ਦਿੱਤਾ ਗਿਆ। ਪੁਲਿਸ ਨੂੰ ਕਾਲਜ ਦੀ ਪ੍ਰਧਾਨਗੀ ਦੀਆਂ ਚੋਣਾਂ ਬਾਰੇ ਕੋਈ ਜਾਣਕਾਰੀ ਨਹੀਂ ਸੀ। ਉਨ੍ਹਾਂ ਨੇ ਮ੍ਰਿਤਕ ਸਰਵਣ ਸਿੰਘ ਦੇ ਤਾਏ ਭਗਵਾਨ ਸਿੰਘ ਦੇ ਬਿਆਨਾਂ ਦੇ ਆਧਾਰ ਤੇ 302 ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਵੇਂ ਘਟਨਾਵਾਂ ਨੂੰ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *