ਵੱਡੀ ਖਬਰ- ਕੈਪਟਨ ਅਮਰਿੰਦਰ ਸਿੰਘ ਨੇ ਛੱਡੀ ਕਾਂਗਰਸ? ਵੱਡੇ ਐਕਸ਼ਨ ਮੋਡ ਚ ਆਏ ਕੈਪਟਨ

2 ਦਿਨ ਪਹਿਲਾਂ ਮੀਡੀਆ ਵਿੱਚ ਕੈਪਟਨ ਅਮਰਿੰਦਰ ਸਿੰਘ ਬਾਰੇ ਜਿਸ ਤਰ੍ਹਾਂ ਦੀਆਂ ਕਨਸੋਆਂ ਮਿਲ ਰਹੀਆਂ ਸਨ, ਕਹਾਣੀ ਉਸ ਪਾਸੇ ਨੂੰ ਤੁਰਦੀ ਜਾਪਦੀ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਕਿਹਾ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਪੱਲਾ ਫੜ ਸਕਦੇ ਹਨ ਅਤੇ ਉਨ੍ਹਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਦਿੱਤਾ ਜਾ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਸੀ ਕਿ ਕੇਂਦਰ ਸਰਕਾਰ ਕੈਪਟਨ ਅਮਰਿੰਦਰ ਸਿੰਘ ਰਾਹੀਂ ਕਿਸਾਨ ਜਥੇਬੰਦੀਆਂ ਨਾਲ ਸਮਝੌਤਾ ਕਰ ਸਕਦੀ ਹੈ।

ਦੂਜੇ ਪਾਸੇ ਕਾਂਗਰਸ ਹਾਈਕਮਾਨ ਵੀ ਕੈਪਟਨ ਦੀ ਹਰ ਗਤੀਵਿਧੀ ਤੇ ਨਜ਼ਰ ਰੱਖ ਰਹੀ ਹੈ। ਹੁਣ ਕੈਪਟਨ ਖ਼ੁਦ ਹੀ ਕਹਿ ਰਹੇ ਹਨ ਕਿ ਉਹ ਕਾਂਗਰਸ ਛੱਡ ਦੇਣਗੇ ਪਰ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ? ਕੀ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ? ਜਾਂ ਨਹੀਂ? ਭਾਵੇਂ ਮੀਡੀਆ ਵਿੱਚ ਇਹ ਰੌਲਾ ਪੈਂਦਾ ਰਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ

ਪਰ ਕੈਪਟਨ ਦੇ ਨਜ਼ਦੀਕੀ ਇਹੀ ਕਹਿੰਦੇ ਰਹੇ ਕਿ ਉਹ ਆਪਣਾ ਦਿੱਲੀ ਵਾਲਾ ਘਰ ਖਾਲੀ ਕਰਨ ਲਈ ਜਾ ਰਹੇ ਹਨ। ਹਾਲਾਂਕਿ ਬਾਅਦ ਵਿਚ ਸਪੱਸ਼ਟ ਵੀ ਹੋ ਗਿਆ ਕਿ ਕੈਪਟਨ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਕਿਆਸਰਾਈਆਂ ਇਹ ਹੀ ਲਾਈਆਂ ਜਾ ਰਹੀਆਂ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਅਜਿਹਾ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ ਤੋਂ ਵੀ ਲੱਗ ਰਿਹਾ ਹੈ।

ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ ਪੀ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦੱਸਦੇ ਹੋਏ ਕਿਹਾ ਹੈ ਕਿ ਰਾਸ਼ਟਰਵਾਦੀ ਕਾਂਗਰਸ ਵਿੱਚ ਨਹੀਂ ਰਹਿ ਸਕਦੇ। ਰਾਸ਼ਟਰਵਾਦੀ ਨੇਤਾ ਦਾ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਕਨ੍ਹੱਈਆ ਕੁਮਾਰ ਬਾਰੇ ਵੀ ਟਿੱਪਣੀ ਕੀਤੀ ਹੈ।

Leave a Reply

Your email address will not be published. Required fields are marked *