ਡਿਪੁਟੀ CM ਨੇ ਅਚਾਨਕ ਆਕੇ ਮਾਰਤੀ ਰੇਡ, ਅਫਸਰਾਂ ਦੇ ਸੁੱਕੇ ਸਾਹ, ਦੇਖੋ ਮੌਕੇ ਦੀਆਂ ਤਸਵੀਰਾਂ

ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਬਣਦੇ ਹੀ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਵੱਲੋਂ ਸੂਬੇ ਦੇ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਸਵੇਰੇ 9 ਵਜੇ ਦਫ਼ਤਰਾਂ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਸਨ। ਜਿਸ ਕਾਰਨ ਦਫਤਰਾਂ ਦੀ ਕਈ ਪੱਤਰਕਾਰਾਂ ਅਤੇ ਚੈਨਲਾਂ ਵੱਲੋਂ ਪਹਿਲੇ ਹੀ ਦਿਨ ਜਾਂਚ ਵੀ ਕੀਤੀ ਗਈ। ਮੁਖ ਮੰਤਰੀ ਦੀ ਨਵੀਂ ਟੀਮ ਵੀ ਉਨ੍ਹਾਂ ਦੇ ਵਾਂਗ ਹੀ ਪੂਰੇ ਜ਼ੋਰ ਨਾਲ ਕੰਮ ਕਰ ਰਹੀ ਹੈ।

ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿੰਨਾ ਕੋਲ ਗ੍ਰਹਿ ਵਿਭਾਗ ਵੀ ਹੈ, ਵੱਲੋਂ ਅੱਜ ਚੰਡੀਗੜ੍ਹ ਸੈਕਟਰ 9 ਪੰਜਾਬ ਪੁਲੀਸ ਦੇ ਹੈੱਡਕੁਆਰਟਰ ਵਿਖੇ 9 ਵਜੇ ਅਚਾਨਕ ਚੈਕਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਅਚਾਨਕ ਪੁਲਿਸ ਦੇ ਹੈਡਕੁਆਰਟਰ ਪਹੁੰਚ ਕੇ ਸਾਰੇ ਅਫਸਰਾਂ ਨੂੰ ਹੈਰਾਨ ਕਰ ਦਿੱਤਾ ਹੈ। ਡਿਪਟੀ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜੋ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ

ਸਰਕਾਰੀ ਅਧਿਕਾਰੀ, ਮੁਲਾਜ਼ਮ ਸਮੇਂ ਸਿਰ ਦਫ਼ਤਰਾਂ ਵਿਚ ਪਹੁੰਚ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ। ਇਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਉਨ੍ਹਾਂ ਵੱਲੋਂ 9 ਵਜੇ ਸਵੇਰੇ ਪੰਜਾਬ ਪੁਲਿਸ ਦੇ ਹੈਡ ਕੁਆਟਰ ਵਿਖੇ ਚੈਕਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਚੈਕਿੰਗ ਦੌਰਾਨ ਕਈ ਅਫ਼ਸਰ ਗੈਰਹਾਜ਼ਰ ਵੀ ਪਾਏ ਗਏ। ਇਸ ਦੌਰਾਨ ਅਫਸਰਾਂ ਅਤੇ ਮੁਲਾਜਮਾਂ ਨੂੰ ਭਾਜੜ ਪੈ ਗਈ। ਸੁਖਜਿੰਦਰ ਸਿੰਘ ਰੰਧਾਵਾ ਇੱਕ ਸਖਤ ਮੰਤਰੀ ਮੰਨੇ ਜਾਂਦੇ ਹਨ।

ਉਨ੍ਹਾਂ ਵੱਲੋਂ ਕੁਝ ਸੋਚ ਸਮਝ ਕੇ ਹੀ ਇਹ ਚੈਕਿੰਗ ਕੀਤੀ ਗਈ ਹੈ। ਦੇਖਣਯੋਗ ਗੱਲ ਇਹ ਹੈ ਕਿ ਜੋ ਅਫਸਰ ਗ਼ੈਰ ਹਾਜ਼ਰ ਸਨ, ਉਨ੍ਹਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਜਾਣਗੀਆਂ ਜਾਂ ਫਿਰ ਉਨ੍ਹਾਂ ਉਤੇ ਕੋਈ ਕਾਰਵਾਈ ਕੀਤੀ ਜਾਵੇਗੀ, ਇਹ ਆਉਣ ਵਾਲਾ ਸਮਾਂ ਦੱਸੇਗਾ। ਦੱਸ ਦੇਈਏ ਕਿ ਇਸ ਸਮੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਡੀ ਜੀ ਪੀ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ ਹੋਰ ਉੱਚ ਅਧਿਕਾਰੀ ਵੀ ਸਨ।

Leave a Reply

Your email address will not be published. Required fields are marked *