CM ਚੰਨੀ ਨੇ ਫੇਰ ਕਰਵਾਈ ਬੱਲੇ ਬੱਲੇ, ਪੰਜਾਬੀ ਕਹਿੰਦੇ ਇਹੋ ਜਿਹਾ CM ਨੀ ਦੇਖਿਆ ਕਦੇ

ਕੈਪਟਨ ਅਮਰਿੰਦਰ ਸਿੰਘ ਦੁਆਰਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਕੰਮ ਕਰਨ ਦਾ ਮੌਕਾ ਮਿਲਿਆ ਹੈ। 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵੀ ਬਹੁਤ ਨੇੜੇ ਆ ਚੁੱਕੀਆਂ ਹਨ। ਇਸ ਲਈ ਮੁੱਖ ਮੰਤਰੀ ਕੋਲ ਸੂਬੇ ਦੇ ਹਿੱਤ ਵਿੱਚ ਕੰਮ ਕਰਨ ਲਈ ਬਹੁਤ ਥੋੜ੍ਹਾ ਸਮਾਂ ਬਚਿਆ ਹੈ। ਇਸ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਕਈ ਤਰ੍ਹਾਂ ਦੇ ਸੁਪਨੇ ਦਿਖਾਏ ਸਨ।

ਹੁਣ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਉਮੀਦਾਂ ਹਨ। ਉਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ। ਉਹ ਆਮ ਲੋਕਾਂ ਵਿੱਚ ਵਿਚਰਨ ਵਾਲੇ ਇਨਸਾਨ ਹਨ। ਉਨ੍ਹਾਂ ਨੂੰ ਫੋਕਾ ਦਿਖਾਵਾ ਜਾਂ ਚਟਕ ਮਟਕ ਪਸੰਦ ਨਹੀਂ ਹੈ। ਮੁੱਖ ਮੰਤਰੀ ਸਾਦਾ ਜੀਵਨ ਗੁਜ਼ਾਰਨ ਵਿੱਚ ਵਿਸ਼ਵਾਸ ਰੱਖਦੇ ਹਨ। ਪਿਛਲੇ ਦਿਨੀਂ ਉਨ੍ਹਾਂ ਨੇ ਆਪਣੀ ਸਕਿਉਰਿਟੀ ਵਿੱਚ ਕਟੌਤੀ ਕਰਨ ਦੀ ਗੱਲ ਆਖੀ ਸੀ। ਹੁਣ ਉਨ੍ਹਾਂ ਨੇ ਇਕ ਹੋਰ ਅਹਿਮ ਫੈਸਲਾ ਲਿਆ ਹੈ।

ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਚੰਡੀਗੜ੍ਹ ਦੇ ਸੈਕਟਰ 2 ਵਿੱਚ 3 ਕੋਠੀਆਂ ਸਨ। ਜਿਨ੍ਹਾਂ ਵਿਚੋਂ ਇਕ ਕੋਠੀ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਸੀ। ਦੂਸਰੀ ਕੋਠੀ ਨੂੰ ਉਨ੍ਹਾਂ ਦੇ ਦਫਤਰ ਵਜੋਂ ਵਰਤਿਆ ਜਾਂਦਾ ਸੀ, ਜਦਕਿ ਤੀਸਰੀ ਕੋਠੀ ਵਿੱਚ ਉਨ੍ਹਾਂ ਦਾ ਸੁਰੱਖਿਆ ਅਮਲਾ ਰਹਿੰਦਾ ਸੀ। ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ੈਸਲਾ ਕੀਤਾ ਹੈ ਕਿ ਉਹ ਸਿਰਫ਼ ਇੱਕ ਕੋਠੀ ਹੀ ਆਪਣੇ ਕੋਲ ਰੱਖਣਗੇ ਅਤੇ ਬਾਕੀ 2 ਕੋਠੀਆਂ ਉਹ ਛੱਡ ਦੇਣਗੇ।

ਇਸ ਤਰ੍ਹਾਂ ਕਰਕੇ ਉਹਨਾਂ ਨੇ ਸਰਕਾਰੀ ਖਰਚਾ ਘਟਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਵੱਲੋਂ ਇਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਜਦੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਪਿਛਲੇ ਸਮੇਂ ਦੌਰਾਨ ਜਾਨ ਲੈ ਲਈ ਗਈ ਸੀ ਤਾਂ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇ ਨਜ਼ਰ 4 ਰਸਤੇ ਆਮ ਲੋਕਾਂ ਲਈ ਬੰਦ ਕਰ ਦਿੱਤੇ ਗਏ ਸਨ। ਇਨ੍ਹਾਂ ਵਿਚੋਂ ਇਕ ਰਸਤਾ ਮੁੱਖ ਮੰਤਰੀ ਦੀ ਰਿਹਾਇਸ਼ ਦੇ ਪਿਛਲੇ ਪਾਸੇ, ਇਕ ਅਗਲੇ ਪਾਸੇ ਅਤੇ 2 ਸਾਈਡਾਂ ਵੱਲ ਸਨ।

ਅੱਜਕੱਲ੍ਹ ਇਨ੍ਹਾ ਰਸਤਿਆਂ ਤੇ ਜਾਂ ਤਾਂ ਲੋਹੇ ਦੇ ਗੇਟ ਲੱਗੇ ਨਜ਼ਰ ਆਉਂਦੇ ਹਨ ਜਾਂ ਪੱਕੀਆਂ ਦੀਵਾਰਾਂ ਬਣੀਆਂ ਹੋਈਆਂ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਇਹ ਸਾਰੇ ਰਸਤੇ ਜਲਦੀ ਹੀ ਖੋਲ੍ਹ ਦਿੱਤੇ ਜਾਣਗੇ। ਇੱਥੇ ਤੋਂ ਕੋਈ ਵੀ ਆਮ ਇਨਸਾਨ ਲੰਘ ਸਕਦਾ ਹੈ। ਇਸ ਤਰ੍ਹਾਂ ਕਰਕੇ ਮੁੱਖ ਮੰਤਰੀ ਨੇ ਵੀ ਵੀ ਆਈ ਪੀ ਕਲਚਰ ਨੂੰ ਨਕਾਰਨ ਦੀ ਕੋਸ਼ਿਸ਼ ਕੀਤੀ ਹੈ। ਦੇਖਣਾ ਹੋਵੇਗਾ ਕਿ ਮੁੱਖ ਮੰਤਰੀ ਆਉਣ ਵਾਲੇ ਦਿਨਾਂ ਵਿਚ ਹੋਰ ਕੀ ਕੀ ਫ਼ੈਸਲੇ ਲੈਂਦੇ ਹਨ?

Leave a Reply

Your email address will not be published. Required fields are marked *