ਟਰੱਕ ਵਾਲੇ ਨੇ ਮਾਰੀ ਮੋਟਰਸਾਇਕਲ ਨੂੰ ਟੱਕਰ, ਮੋਟਰਸਾਇਕਲ ਦੇ ਉੱਡੇ ਪਰਖਚੇ

ਆਵਾਜਾਈ ਦੇ ਸਾਧਨ ਵੱਧਣ ਕਾਰਨ ਸਮੇਂ ਦੀ ਬਚਤ ਹੋ ਜਾਂਦੀ ਹੈ ਅਤੇ ਇਸਦੇ ਜਰੀਏ ਅਸੀਂ ਕਿਤੇ ਵੀ ਜਲਦੀ ਪਹੁੰਚ ਸਕਦੇ ਹਾਂ ਆਵਾਜਾਈ ਦੇ ਸਾਧਨ ਜ਼ਿਆਦਾ ਹੋਣ ਕਾਰਨ ਹਰ ਇੱਕ ਇਨਸਾਨ ਕੋਲ ਆਪਣਾ ਸਾਧਨ ਹੈ। ਇਸ ਕਾਰਨ ਸੜਕਾਂ ਉੱਤੇ ਟਰੈਫਿਕ ਬਹੁਤ ਹੀ ਜ਼ਿਆਦਾ ਵਧ ਗਈ ਹੈ। ਟਰੈਫਿਕ ਜ਼ਿਆਦਾ ਹੋਣ ਕਾਰਨ ਸੜਕਾਂ ਉੱਤੇ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਅਜਿਹਾ ਹੀ ਇਹ ਹਾਦਸਾ ਟੀ ਪੁਆਇੰਟ ਖਾਲਸਾ ਕਾਲਜ ਦੇ ਨੇੜੇ ਵਾਪਰਿਆ ਹੈ

ਜਿੱਥੇ ਕਿ ਇੱਕ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਜਿੱਥੇ ਮੋਟਰਸਾਈਕਲ ਦੀ ਟੁੱਟ ਭੰਨ ਹੋਈ ਹੈ। ਉਥੇ ਹੀ ਮੋਟਰਸਾਈਕਲ ਸਵਾਰ ਨੂੰ ਸੱਟਾਂ ਵੀ ਲੱਗੀਆਂ। ਮੌਜੂਦਾ ਲੋਕਾਂ ਵੱਲੋਂ ਪੀੜਤ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਟਰੱਕ ਡਰਾਈਵਰ ਜਿਸਦਾ ਨਾਮ ਨਸੀਹਤ ਵਾਸੀ ਕਸ਼ਮੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਬਰਨਾਲਾ ਤੋਂ ਆਂਡੇ ਲੈ ਕੇ ਸ੍ਰੀਨਗਰ ਜਾ ਰਿਹਾ ਸੀ। ਇਸ ਦੌਰਾਨ ਪਹਿਲਾਂ ਇੱਕ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਸੀ।

ਜਿਸ ਤੋਂ ਬਾਅਦ ਮੋਟਰਸਾਈਕਲ ਉਸ ਦੇ ਟਰੱਕ ਨਾਲ ਜਾ ਟਕਰਾਇਆ ਅਤੇ ਇਹ ਹਾਦਸਾ ਵਾਪਰ ਗਿਆ। ਉਸ ਦਾ ਕਹਿਣਾ ਹੈ ਕਿ ਇਸ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਦੇਖੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਟੀ-ਪੁਆਇੰਟ ਖਾਲਸਾ ਕਾਲਜ ਦੇ ਨਾਲ ਇਕ ਟਰੱਕ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ ਹੈ। ਜਿਸ ਤੋਂ ਬਾਅਦ ਉਹ ਮੌਕੇ ਤੇ ਘਟਨਾ ਸਥਾਨ ਉਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਟਰੱਕ ਡਰਾਈਵਰ ਨੂੰ ਫੜ ਲਿਆ ਗਿਆ ਹੈ

ਉਨ੍ਹਾਂ ਵਲੋਂ ਟਰੱਕ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੀ ੜ ਤ ਮੋਟਰਸਾਈਕਲ ਸਵਾਰ ਦੀ ਹਾਲਤ ਦੇਖਣ ਤੋਂ ਬਾਅਦ ਜੇਕਰ ਉਸ ਦੀ ਹਾਲਤ ਗੰਭੀਰ ਹੋਈ ਤਾਂ ਉਸ ਨੂੰ ਅੱਗੇ ਹਸਪਤਾਲ ਵਿੱਚ ਭੇਜ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਹੋਰ ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *