ਨਵਜੋਤ ਸਿੱਧੂ ਨੂੰ ਪੁਲਿਸ ਨੇ ਚੁੱਕਿਆ, ਮਾਹੌਲ ਹੋਇਆ ਗਰਮ, ਲਾਏ ਮੁਰਦਾਬਾਦ ਦੇ ਨਾਅਰੇ

ਇੱਕ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੇ ਪੂਰੇ ਮੁਲਕ ਵਿੱਚ ਤਰਥੱਲੀ ਮਚਾ ਦਿੱਤੀ ਹੈ। ਇੱਥੇ 8 ਵਿਅਕਤੀਆਂ ਦੀ ਜਾਨ ਚਲੀ ਗਈ, ਜਿਨ੍ਹਾਂ ਵਿਚ 4 ਕਿਸਾਨ ਹਨ। ਘਟਨਾ ਤੋਂ ਬਾਅਦ ਕਿਸਾਨ ਮਾਮਲੇ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਨੂੰ ਗ੍ਰਿ-ਫ਼-ਤਾ-ਰ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਬਾਅਦ ਕਿਸਾਨਾਂ ਨੇ ਮੁਲਕ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦੇਣੇ ਸ਼ੁਰੂ ਕਰ ਦਿੱਤੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉੱਤਰ ਪ੍ਰਦੇਸ਼ ਵਿਚ ਘਟਨਾ ਸਥਾਨ ਤੇ ਪਹੁੰਚਣ ਲਈ ਉੱਥੋਂ ਦੇ ਮੁੱਖ ਮੰਤਰੀ ਯੋਗੀ ਤੋਂ ਇਜਾਜ਼ਤ ਮੰਗੀ ਸੀ

ਪਰ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਵਿਚ ਪਹੁੰਚਣ ਦੀ ਆਗਿਆ ਨਹੀਂ ਦਿੱਤੀ ਗਈ। ਪੰਜਾਬ ਦੇ ਕਾਂਗਰਸੀ ਲੀਡਰਾਂ ਨੇ ਚੰਡੀਗਡ਼੍ਹ ਵਿਖੇ ਗਵਰਨਰ ਹਾਊਸ ਘੇਰ ਕੇ ਰੋ-ਸ ਪ੍ਰ-ਦ-ਰ-ਸ਼-ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸੀਨੀਅਰ ਲੀਡਰ ਸ਼ਾਮਲ ਹੋਏ, ਜਿਨ੍ਹਾਂ ਵਿੱਚ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਕੁਝ ਸਮੇਂ ਬਾਅਦ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਕਾਂਗਰਸੀ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਇਸ ਸਮੇਂ ਸਰਕਾਰ ਦੀ ਨੁਕਤਾਚੀਨੀ ਕੀਤੀ ਗਈ ਅਤੇ ਨਾਅਰੇ ਵੀ ਲਗਾਏ ਗਏ। ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਜਾਨ ਲੈਣ ਅਤੇ ਉਨ੍ਹਾਂ ਨਾਲ ਧੱਕਾ ਹੋਣ ਪ੍ਰਤੀ ਆਵਾਜ਼ ਉਠਾਏ ਜਾਣ ਕਰ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਖੱਟਰ ਸਰਕਾਰ ਦੀ ਵੀ ਨਿਖੇਧੀ ਕੀਤੀ। ਸਿੱਧੂ ਦਾ ਕਹਿਣਾ ਹੈ ਕਿ ਪ੍ਰਿਅੰਕਾ ਗਾਂਧੀ ਨਾਲ ਵੀ ਬੁਰਾ ਸ-ਲੂ-ਕ ਕੀਤਾ ਗਿਆ ਹੈ। ਇਸ ਸਮੇਂ ਜਦੋਂ ਕਾਂਗਰਸੀ ਲੀਡਰਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਸੀ ਤਾਂ ਧੱਕਾ ਮੁੱਕੀ ਵਿੱਚ ਕਾਂਗਰਸੀ ਨੇਤਾ ਵਰਿੰਦਰ ਢਿੱਲੋਂ ਦਾ ਕੁੜਤਾ ਵੀ ਫਟ ਗਿਆ।

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੁਆਰਾ ਇਨ੍ਹਾਂ ਨੇਤਾਵਾਂ ਅਤੇ ਕਾਂਗਰਸੀ ਵਰਕਰਾਂ ਨੂੰ ਬੱਸਾਂ ਵਿੱਚ ਬਿਠਾਇਆ ਗਿਆ। ਕਾਂਗਰਸੀ ਨੇਤਾਵਾਂ ਨੇ ਕਿਸਾਨੀ ਦੇ ਹੱਕ ਵਿੱਚ ਨਾਅਰੇ ਲਾਏ। ਉਨ੍ਹਾਂ ਨੇ ਮੋਦੀ ਸਰਕਾਰ ਅਤੇ ਖੱਟਰ ਸਰਕਾਰ ਦੀ ਵੀ ਨਿਖੇਧੀ ਕੀਤੀ। ਕਿਸਾਨੀ ਅੰਦੋਲਨ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਨੇਤਾ ਪਹੁੰਚੇ ਹੋਏ ਸਨ।

Leave a Reply

Your email address will not be published. Required fields are marked *