ਪੰਜਾਬ ਪੁਲਿਸ ਚ ਭਰਤੀ ਹੋਣ ਵਾਲਿਆਂ ਲਈ ਵੱਡੀ ਖਬਰ, ਚੰਨੀ ਸਰਕਾਰ ਨੇ ਲਿਆ ਅਹਿਮ ਫੈਸਲਾ

ਇਹ ਖ਼ਬਰ ਉਨ੍ਹਾਂ ਵਿਦਿਆਰਥੀਆਂ ਲਈ ਹੈ, ਜਿਨ੍ਹਾਂ ਨੇ ਪੰਜਾਬ ਪੁਲੀਸ ਵਿੱਚ ਸਬ ਇੰਸਪੈਕਟਰ ਦੇ ਤੌਰ ਤੇ 4 ਵਿੰਗਜ਼ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇੰਟੈਲੀਜੈਂਸ ਪੁਲਿਸ ਅਤੇ ਇਨਵੈਸਟੀਗੇਸ਼ਨ ਵਿੰਗ ਵਿੱਚ ਭਰਤੀ ਹੋਣ ਲਈ 17 ਅਗਸਤ ਤੋਂ 24 ਅਗਸਤ ਤਕ ਟੈਸਟ ਦਿੱਤਾ ਸੀ। ਇਹ ਟੈਸਟ ਸਬ ਇੰਸਪੈਕਟਰ ਦੀਆਂ 560 ਪੋਸਟਾਂ ਲਈ ਲਿਆ ਗਿਆ ਸੀ। ਇਸ ਟੈਸਟ ਵਿਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਹੋਣ ਦੇ ਦੋਸ਼ ਲੱਗੇ ਸਨ। ਜਿਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਤੇ ਡਿਪਟੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਹ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।

ਇਹ ਪ੍ਰੀਖਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਲਈ ਗਈ ਸੀ। ਪ੍ਰੀਖਿਆ ਵਿੱਚ ਨਕਲ ਦੇ ਦੋਸ਼ ਲੱਗੇ ਸਨ। ਇਨ੍ਹਾਂ ਦੋਸ਼ਾਂ ਕਾਰਨ ਐਸ ਆਈ ਟੀ ਬਣਾਈ ਗਈ ਸੀ। ਜ਼ਿਲ੍ਹਾ ਪਟਿਆਲਾ, ਮੁਹਾਲੀ ਅਤੇ ਖੰਨਾ ਵਿੱਚ ਇੱਕ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸੰਬੰਧ ਵਿਚ 20 ਵਿਅਕਤੀ ਫੜੇ ਵੀ ਗਏ। ਇਸ ਸਭ ਕੁਝ ਨੂੰ ਦੇਖਦੇ ਹੋਏ ਕਮੇਟੀ ਨੇ ਇਹ ਪ੍ਰੀਖਿਆ ਰੱਦ ਕਰ ਦਿੱਤੀ ਹੈ ਅਤੇ ਇਹ ਪ੍ਰੀਖਿਆ ਦੁਬਾਰਾ ਲਈ ਜਾਵੇਗੀ।

ਇਸ ਦੀਆਂ ਤਰੀਕਾਂ ਦਾ ਐਲਾਨ ਆਉਣ ਵਾਲੇ ਸਮੇਂ ਵਿੱਚ ਕੀਤਾ ਜਾਵੇਗਾ। ਇੱਥੇ ਇਹ ਦੱਸਣਾ ਬਣਦਾ ਹੈ ਇਸ ਪ੍ਰੀਖਿਆ ਵਿੱਚ ਬੇਨਿਯਮੀਆਂ ਹੋਣ ਦੇ ਰਾਜਨੀਤਕ ਪਾਰਟੀਆਂ ਨੇ ਵੀ ਦੋਸ਼ ਲਾਏ ਸਨ। ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਵਿਧਾਨ ਸਭਾ ਚੋਣਾਂ ਵਿੱਚ ਵੀ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ। ਇਸ ਲਈ ਉਮੀਦ ਕੀਤੀ ਜਾਂਦੀ ਹੈ ਕਿ ਜਲਦੀ ਹੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *