ਹੁਣੇ ਹੁਣੇ ਪੰਜਾਬ ਦੇ ਡਿਪਟੀ CM ਬਾਰੇ ਆਈ ਵੱਡੀ ਖਬਰ, ਪੁਲਿਸ ਨੇ ਰੰਧਾਵਾ ਨੂੰ ਲਿਆ ਹਿਰਾਸਤ ਚ

ਤਾਜ਼ਾ ਖ਼ਬਰ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਾਰੇ ਆਈ ਹੈ। ਜਿਹੜੇ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਤੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਪਹੁੰਚਣ ਲਈ ਚੱਲੇ ਸਨ। ਜਦੋਂ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਸਾਥੀਆਂ ਕੁਲਬੀਰ ਸਿੰਘ ਜ਼ੀਰਾ, ਵਰਿੰਦਰਮੀਤ ਪਾਹੜਾ ਅਤੇ ਅੰਗਦ ਸੈਣੀ ਸਮੇਤ ਹਰਿਆਣਾ ਦੇ ਯਮੁਨਾਨਗਰ ਤੋਂ ਹੁੰਦੇ ਹੋਏ ਸਹਾਰਨਪੁਰ ਬਾਈਪਾਸ ਤੇ ਪਹੁੰਚੇ ਤਾਂ ਉਨ੍ਹਾਂ ਨੂੰ ਉੱਥੇ ਹੀ ਰੋਕ ਲਿਆ ਗਿਆ। ਇੱਥੇ ਦੱਸਣਾ ਬਣਦਾ ਹੈ ਕਿ

ਪਹਿਲਾਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਹਵਾਈ ਰਸਤੇ ਜਾਣ ਦਾ ਵਿਚਾਰ ਸੀ ਪਰ ਉੱਤਰ ਪ੍ਰਦੇਸ਼ ਸਰਕਾਰ ਨੇ ਉਨ੍ਹਾਂ ਨੂੰ ਲਖਨਊ ਦੇ ਏਅਰਪੋਰਟ ਉਤੇ ਹਵਾਈ ਜਹਾਜ਼ ਲੈਂਡ ਕਰਨ ਦੀ ਆਗਿਆ ਨਹੀਂ ਦਿੱਤੀ। ਜਿਸ ਕਰਕੇ ਰੰਧਾਵਾ ਨੇ ਆਪਣੇ ਸਾਥੀਆਂ ਸਮੇਤ ਸੜਕੀ ਰਸਤੇ ਹੀ ਚਾਲੇ ਪਾ ਦਿੱਤੇ ਪਰ ਉਨ੍ਹਾਂ ਨੂੰ ਸਹਾਰਨਪੁਰ ਦੇ ਬਾਈਪਾਸ ਤੇ ਹੀ ਰੋਕ ਲਿਆ ਗਿਆ। ਪੁਲਿਸ ਦੁਆਰਾ ਉਨ੍ਹਾ ਨੂੰ ਜਾਣਕਾਰੀ ਦਿੱਤੀ ਗਈ ਕਿ

ਪੰਜਾਬ ਦੇ ਕਿਸੇ ਵਿਅਕਤੀ ਨੂੰ ਇਸ ਤਰ੍ਹਾਂ ਉੱਤਰ ਪ੍ਰਦੇਸ਼ ਵਿਚ ਵੜਨ ਦੀ ਆਗਿਆ ਨਹੀਂ ਹੈ ਪਰ ਰੰਧਾਵਾ ਲਖੀਮਪੁਰ ਜਾਣ ਲਈ ਅੜ ਗਏ ਅਤੇ ਉਨ੍ਹਾਂ ਨੇ ਉੱਥੇ ਹੀ ਧਰਨਾ ਲਗਾ ਦਿੱਤਾ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਰੰਧਾਵਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਹਿ-ਰਾ-ਸ-ਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ, ਅਖਿਲੇਸ਼ ਯਾਦਵ ਅਤੇ ਸੰਜੇ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਵੀ ਲਖਨਊ ਦੇ ਏਅਰਪੋਰਟ ਤੇ ਜਹਾਜ਼ ਲੈਂਡ ਕਰਨ ਦੀ ਆਗਿਆ ਨਹੀਂ ਦਿੱਤੀ ਗਈ।

ਸੁਣਨ ਵਿਚ ਇਹ ਵੀ ਆਇਆ ਹੈ ਕਿ ਲਖੀਮਪੁਰ ਪ੍ਰਸ਼ਾਸਨ ਦੁਆਰਾ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨ ਮੁਆਵਜ਼ੇ, ਸਰਕਾਰੀ ਨੌਕਰੀ ਅਤੇ ਕਾਰਵਾਈ ਦੀ ਮੰਗ ਕਰ ਰਹੇ ਸਨ। ਇਸ ਮਸਲੇ ਤੇ ਕਿਸਾਨਾ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਚੁੱਕੀ ਹੈ। ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Leave a Reply

Your email address will not be published. Required fields are marked *