CM ਚੰਨੀ ਨੇ ਖਿੱਚੀ ਲਖੀਮਪੁਰ ਜਾਣ ਦੀ ਤਿਆਰੀ ਯੋਗੀ ਨੂੰ ਪਈਆਂ ਭਾਜੜਾਂ, ਕਹਿੰਦੇ ਆਹ ਕੀ ਹੋ ਗਿਆ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਹਾਲਾਤ ਵਿਗੜਦੇ ਜਾ ਰਹੇ ਹਨ। ਇਸ ਘਟਨਾ ਵਿੱਚ 8 ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ ਸਨ। ਜਿਨ੍ਹਾਂ ਵਿੱਚ 4 ਕਿਸਾਨ ਅਤੇ 4 ਹੋਰ ਵਿਅਕਤੀ ਹਨ। ਇਸ ਘਟਨਾ ਤੋਂ ਬਾਅਦ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਘਟਨਾ ਸਥਾਨ ਤੇ ਜਾਣਾ ਚਾਹੁੰਦੇ ਹਨ ਪਰ ਉੱਤਰ ਪ੍ਰਦੇਸ਼ ਸਰਕਾਰ ਇਸ ਦੀ ਇਜਾਜ਼ਤ ਨਹੀਂ ਦੇ ਰਹੀ। ਪ੍ਰਿਅੰਕਾ ਗਾਂਧੀ ਅਤੇ ਕਾਂਗਰਸੀ ਆਗੂ ਦੀਪਇੰਦਰ ਹੁੱਡਾ ਨੂੰ ਵੀ ਉੱਥੇ ਨਹੀਂ ਜਾਣ ਸਕਿਆ।

ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਸਥਾਨ ਤੇ ਜਾਣ ਦਾ ਪ੍ਰੋਗਰਾਮ ਬਣਾਇਆ ਸੀ। ਪੰਜਾਬ ਸਰਕਾਰ ਵੱਲੋਂ ਚਿੱਠੀ ਲਿਖ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਤੋਂ ਪੰਜਾਬ ਦੇ ਮੁੱਖ ਮੰਤਰੀ ਦਾ ਜਹਾਜ਼ ਲੈਂਡ ਕਰਵਾਉਣ ਲਈ ਇਜਾਜ਼ਤ ਮੰਗੀ ਗਈ ਸੀ। ਇਸਦੇ ਨਾਲ ਹੀ ਮੰਗ ਕੀਤੀ ਗਈ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਦਾ ਪ੍ਰਬੰਧ ਕੀਤਾ ਜਾਵੇ। ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਮਾਮਲੇ ਤੇ ਕੋਰੀ ਨਾਂਹ ਕਰ ਦਿੱਤੀ ਹੈ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਲਖਨਊ ਏਅਰਪੋਰਟ ਅਥਾਰਟੀ ਨੂੰ ਲਿਖਤੀ ਹੁਕਮ ਦਿੱਤਾ ਗਿਆ ਹੈ

ਕਿ ਪੰਜਾਬ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੂੰ ਇੱਥੇ ਦਾਖ਼ਲ ਹੋਣ ਦੀ ਆਗਿਆ ਨਾ ਦਿੱਤੀ ਜਾਵੇ, ਕਿਉਂਕਿ ਇਲਾਕੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਘਟਨਾ ਸਥਾਨ ਤੇ ਪਹੁੰਚਣ ਦੀ ਆਗਿਆ ਨਹੀਂ ਦਿੱਤੀ ਗਈ ਸੀ। ਕਾਂਗਰਸ ਜਥੇਬੰਦੀਆਂ ਵੱਲੋਂ ਮ੍ਰਿਤਕ ਦੇਹਾਂ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਘਟਨਾ ਲਈ ਜ਼ਿੰਮੇਵਾਰ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਕਿਸਾਨਾਂ ਵੱਲੋਂ ਪੂਰੇ ਮੁਲਕ ਵਿੱਚ ਜ਼ਿਲ੍ਹਾ ਪੱਧਰ ਤੇ ਅਜੇ ਧਰਨੇ ਦਿੱਤੇ ਜਾ ਰਹੇ ਹਨ।

Leave a Reply

Your email address will not be published. Required fields are marked *