ਮਿਲ ਗਈ ਉਹ ਵੀਡੀਓ ਜਿਸ ਕਰਕੇ ਹੋਇਆ ਐਨਾ ਵੱਡਾ ਕਾਂਡ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਖੁੱਲ ਗਿਆ ਭੇਦ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੇ ਇੱਕ ਵਾਰ ਤਾਂ ਸਾਰੇ ਮੁਲਕ ਨੂੰ ਹਿਲਾ ਕੇ ਰੱਖ ਦਿੱਤਾ। ਇਸ ਘਟਨਾ ਵਿੱਚ 8 ਜਾਨਾਂ ਚਲੀਆਂ ਗਈਆਂ, ਜਿਨ੍ਹਾਂ ਵਿਚੋਂ 3 ਭਾਜਪਾ ਵਰਕਰ ਅਤੇ ਇਕ ਡਰਾਈਵਰ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਵੱਖ ਵੱਖ ਸੂਬਿਆਂ ਵਿੱਚੋਂ ਕਿਸਾਨ ਵਰਕਰ ਅਤੇ ਰਾਜਨੀਤਕ ਪਾਰਟੀਆਂ ਦੇ ਆਗੂ ਘਟਨਾ ਸਥਾਨ ਤੇ ਪਹੁੰਚਣ ਲਈ ਕੋਸ਼ਿਸ਼ ਕਰ ਰਹੇ ਸਨ ਪਰ ਪ੍ਰਸ਼ਾਸਨ ਵੱਲੋਂ ਧਾਰਾ 144 ਲਗਾਏ ਜਾਣ ਕਾਰਨ ਕਿਸੇ ਨੂੰ ਵੀ ਇਸ ਥਾਂ ਤੇ ਪਹੁੰਚਣ ਦੀ ਆਗਿਆ ਨਹੀਂ ਦਿੱਤੀ ਗਈ।

ਕਿਸਾਨਾਂ ਦੁਆਰਾ ਕੇਂਦਰੀ ਮੰਤਰੀ ਅਤੇ ਉਸ ਦੇ ਪੁੱਤਰ ਤੇ ਦੋਸ਼ ਲਗਾਏ ਜਾ ਰਹੇ ਸਨ। ਇਸ ਤੋਂ ਬਾਅਦ ਕਿਸਾਨਾਂ ਦਾ ਪ੍ਰਸ਼ਾਸਨ ਨਾਲ ਸਮਝੌਤਾ ਵੀ ਹੋ ਗਿਆ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਕੋਲੋਂ ਦੀ ਗੱਡੀ ਵਿੱਚ ਲੰਘ ਰਹੇ ਹਨ। ਇਸ ਵੀਡੀਓ ਵਿੱਚ ਮੰਤਰੀ ਦੁਆਰਾ ਕਿਸਾਨਾਂ ਨੂੰ ਗ਼ਲਤ ਕਿਸਮ ਦੇ ਇਸ਼ਾਰੇ ਕੀਤੇ ਜਾ ਰਹੇ ਹਨ।

ਕਿਹਾ ਜਾ ਰਿਹਾ ਹੈ ਕਿ ਇਹ ਵੀਡੀਓ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਤੋਂ ਕੁਝ ਸਮਾਂ ਪਹਿਲਾਂ ਦੀ ਹੈ ਅਤੇ ਇਸੇ ਵੀਡਿਓ ਕਾਰਨ ਲਖੀਮਪੁਰ ਵਾਲੀ ਘਟਨਾ ਵਾਪਰੀ ਹੈ। ਹਾਲਾਂਕਿ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਹੋਏ ਸਮਝੌਤੇ ਅਨੁਸਾਰ ਇਹ ਜਾਂਚ ਕੀਤੀ ਜਾਵੇਗੀ ਕਿ ਇਸ ਘਟਨਾ ਦੇ ਵਾਪਰਨ ਪਿੱਛੇ ਕੀ ਕਾਰਨ ਹਨ? ਕੀ ਸੱਚਮੁੱਚ ਹੀ ਇਹ ਵੀਡੀਓ ਲਖੀਮਪੁਰ ਦੀ ਹੈ?

ਇਹ ਤਾਂ ਜਾਂਚ ਦਾ ਵਿਸ਼ਾ ਹੈ ਪਰ ਇਹ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਨੇ ਹੀ ਅਗਲੀ ਘਟਨਾ ਨੂੰ ਜਨਮ ਦਿੱਤਾ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚ ਪਿਆ ਰੇੜਕਾ ਵਿਸ਼ਵ ਪੱਧਰ ਤੇ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਕਿਸਾਨਾਂ ਦੁਆਰਾ 3 ਖੇਤੀ ਕਾ-ਨੂੰ-ਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਆਪਣੇ ਸਟੈਂਡ ਤੇ ਅੜੀ ਹੋਈ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *