ਕੇਜਰੀਵਾਲ ਨੂੰ ਵੱਡਾ ਝਟਕਾ, ਪੰਜਾਬ ਦੇ ਉੱਚ ਚੋਟੀ ਦੇ ਨਾਮੀ ਲੀਡਰ ਦਾ ਦੇਹਾਂਤ

ਪੰਜਾਬ ਦੇ ਮਾਝਾ ਹਲਕੇ ਦੇ ਉੱਘੇ ਸਿਆਸਤਦਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਉਹ ਚੰਡੀਗੜ੍ਹ ਦੇ ਐਸਕਾਰਟ ਹਸਪਤਾਲ ਵਿੱਚ ਭਰਤੀ ਸਨ। ਇਸ ਸਮੇਂ ਉਨ੍ਹਾਂ ਦੀ ਉਮਰ 71 ਸਾਲ ਸੀ। ਉਨ੍ਹਾਂ ਨੇ ਜ਼ਿਆਦਾ ਸਮਾਂ ਸ਼੍ਰੋਮਣੀ ਅਕਾਲੀ ਦਲ ਵਿਚ ਗੁਜ਼ਾਰਿਆ ਅਤੇ 2 ਵਾਰ ਕੈਬਨਿਟ ਮੰਤਰੀ ਰਹੇ। ਉਹ ਆਪਣੇ ਪਿਤਾ ਉਜਾਗਰ ਸਿੰਘ ਸੇਖਵਾਂ ਦੇ ਦੇ-ਹਾਂ-ਤ ਤੋਂ ਬਾਅਦ 1990 ਵਿਚ ਸਿਆਸਤ ਵਿਚ ਆਏ ਸਨ ਅਤੇ ਪਹਿਲੀ ਵਾਰ 1997 ਵਿੱਚ ਗੁਰਦਾਸਪੁਰ ਦੇ ਕਾਹਨੂੰਵਾਨ ਹਲਕੇ ਤੋਂ ਵਿਧਾਇਕ ਚੁਣੇ ਗਏ।

ਅਜੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖ਼ੁਦ ਉਨ੍ਹਾਂ ਦੇ ਪਿੰਡ ਆ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵਿੱਚ ਮਤਭੇਦ ਹੋਣ ਕਾਰਨ ਉਨ੍ਹਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਨਿਕਲ ਕੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮਿਲ ਕੇ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਬਣਾ ਲਈ ਸੀ। ਇਸ ਤੋਂ ਬਾਅਦ ਉਹ ਸੁਖਦੇਵ ਸਿੰਘ ਢੀਂਡਸਾ ਦੇ ਸੰਯੁਕਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ।

ਸੇਵਾ ਸਿੰਘ ਸੇਖਵਾਂ ਦਾ ਜਨਮ ਅਕਾਲੀ ਦਲ ਨਾਲ ਜੁੜੇ ਟਕਸਾਲੀ ਪਰਿਵਾਰ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਕੁਝ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ। ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣੇ ਤੇ ਵੱਖ ਵੱਖ ਨੇਤਾਵਾਂ ਨੇ ਅਫ਼ਸੋਸ ਜ਼ਾਹਰ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੇ ਦੇ-ਹਾਂ-ਤ ਤੇ ਅਫ਼ਸੋਸ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸਲ ਮੀਡੀਆ ਤੇ ਪੋਸਟ ਵਿਚ ਲਿਖਿਆ, ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦੇ ਦਿ-ਹਾਂ-ਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ।

ਰਾਜਨੀਤਿਕ ਮਤਭੇਦਾਂ ਨੂੰ ਇੱਕ ਪਾਸੇ ਰੱਖ, ਮੈਂ ਉਨ੍ਹਾਂ ਵੱਲੋਂ ਲੰਮੇ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਣ ਨਾਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ਾਂ ਦੌਰਾਨ ਪਾਏ ਯੋਗਦਾਨ ਨੂੰ ਯਾਦ ਕਰਦਾ ਹਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਦੇਣ। ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਤੇ ਲਿਖਿਆ ਹੈ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਝਟਕਾ ਲੱਗਾ ਹੈ। ਅਜੇ ਕੁਝ ਦਿਨ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

Leave a Reply

Your email address will not be published. Required fields are marked *