CM ਚੰਨੀ ਦੇ ਘਰ ਬੇਟੇ ਦੇ ਵਿਆਹ ਦੀਆਂ ਰੌਣਕਾਂ, ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਤਿਆਰੀਆਂ

ਹੁਣੇ ਹੁਣੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਕਰਕੇ ਚਰਨਜੀਤ ਸਿੰਘ ਚੰਨੀ ਦੇ ਰੁਝੇਵੇਂ ਬਹੁਤ ਜ਼ਿਆਦਾ ਹਨ। ਦੂਜੇ ਪਾਸੇ ਉਨ੍ਹਾਂ ਦੇ ਪੁੱਤਰ ਦਾ ਵਿਆਹ ਹੋਣ ਕਰ ਕੇ ਉਹ ਪਰਿਵਾਰਕ ਜ਼ਿੰਮੇਵਾਰੀਆਂ ਵੀ ਨਿਭਾਅ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕੱਲ੍ਹ ਆਪਣੇ ਪੁੱਤਰ ਦੇ ਵਿਆਹ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੇ ਵੱਡੇ ਪੁੱਤਰ ਨਵਜੀਤ ਸਿੰਘ ਦਾ ਵਿਆਹ 10 ਅਕਤੂਬਰ ਨੂੰ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ,

ਜੋ ਕਿ ਡੇਰਾਬੱਸੀ ਨੇੜਲੇ ਪਿੰਡ ਅਮਲਾਲਾ ਦੀ ਰਹਿਣ ਵਾਲੀ ਹੈ। ਉਸ ਨੇ ਇੰਜੀਨੀਅਰਿੰਗ ਕੀਤੀ ਹੋਈ ਹੈ ਅਤੇ ਇਸ ਸਮੇਂ ਐੱਮ ਬੀ ਏ ਕਰ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੀ ਗੱਲ ਕੀਤੀ ਜਾਵੇ ਤਾਂ ਉਸ ਨੇ ਪੰਜਾਬ ਇੰਜਨੀਅਰਿੰਗ ਕਾਲਜ ਤੋਂ ਸਿਵਲ ਇੰਜੀਨੀਅਰਿੰਗ ਕੀਤੀ ਹੋਈ ਹੈ ਅਤੇ ਇਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਤੋਂ ਲਾਅ ਦੀ ਡਿਗਰੀ ਕੀਤੀ ਹੈ।

ਇਹ ਵਿਆਹ ਮੋਹਾਲੀ ਦੇ ਫੇਸ 3 ਬੀ-1 ਵਿੱਚ ਹੋ ਰਿਹਾ ਹੈ। ਵਿਆਹ ਤੋਂ ਅਗਲੇ ਦਿਨ ਅਰਿਸਤਾ ਪੈਰਿਸ ਸੰਨੀ ਐਨਕਲੇਵ ਖਰੜ ਵਿਖੇ ਰਿਸੈਪਸ਼ਨ ਹੋਵੇਗੀ। ਇੱਥੇ ਦੱਸਣਾ ਬਣਦਾ ਹੈ ਕਿ ਇਸ ਵਿਆਹ ਦੇ ਕਾਰਡ ਕਾਫੀ ਸਮਾਂ ਪਹਿਲਾਂ ਛਪ ਚੁੱਕੇ ਸਨ। ਜਿਸ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਉਸ ਸਮੇਂ ਦੇ ਮੁਤਾਬਕ ਕੈਬਨਿਟ ਮੰਤਰੀ ਲਿਖਿਆ ਗਿਆ ਹੈ ਪਰ ਹੁਣ ਕਾਰਡ ਦੇ ਨਾਲ ਇਕ ਵੱਖਰੀ ਸਲਿਪ ਲਗਾਈ ਗਈ ਹੈ, ਜੋ ਇਹ ਦਰਸਾਉਂਦੀ ਹੈ ਕਿ ਚਰਨਜੀਤ ਸਿੰਘ ਚੰਨੀ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਹਨ।

ਮੁੱਖ ਮੰਤਰੀ ਪੰਜਾਬ, ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਜਿੱਥੇ ਪੰਜਾਬ ਕਾਂਗਰਸ ਦੇ ਸਾਰੇ ਧੜਿਆਂ ਨੂੰ ਵਿਆਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ, ਉਥੇ ਹੀ ਉਨ੍ਹਾਂ ਨੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਵੀ ਆਪਣੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

Leave a Reply

Your email address will not be published. Required fields are marked *