ਮੋਦੀ ਸਰਕਾਰ ਨੇ ਪੰਜਾਬ ਪੁਲਿਸ ਨੂੰ ਦਿੱਤਾ ਵੱਡਾ ਝਟਕਾ, ਸਾਰੇ ਪਾਸੇ ਛਿੜ ਗਈ ਚਰਚਾ ਆਹ ਤਾਂ ਕਿਸੇ ਸੋਚਿਆ ਨਹੀਂ ਸੀ

ਕੇਂਦਰ ਸਰਕਾਰ ਨੇ ਸਰਹੱਦੀ ਸੂਬੇ ਪੰਜਾਬ ਦੇ ਸੰਬੰਧ ਵਿਚ ਇਕ ਵੱਡਾ ਫੈਸਲਾ ਲਿਆ ਹੈ। ਕੇਂਦਰ ਨੇ ਬੀ.ਐਸ.ਐਫ ਦੇ ਅਧਿਕਾਰਾਂ ਵਿੱਚ ਵਾਧਾ ਕਰ ਦਿੱਤਾ ਹੈ। ਪਹਿਲਾਂ ਤਾਂ ਬੀ.ਐਸ.ਐਫ ਨੂੰ ਸਰਹੱਦੀ ਖੇਤਰ ਵਿੱਚ ਸਰਹੱਦ ਦੇ ਨਾਲ ਨਾਲ 15 ਕਿਲੋਮੀਟਰ ਦੇ ਏਰੀਏ ਵਿਚ ਤਲਾਸ਼ੀ ਲੈਣ ਦਾ ਅਧਿਕਾਰ ਸੀ ਪਰ ਹੁਣ ਇਹ ਏਰੀਆ ਵਧਾ ਕੇ 50 ਕਿਲੋਮੀਟਰ ਤਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੀ.ਐੱਸ.ਐੱਫ ਨੂੰ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਵੀ ਦੇ ਦਿੱਤਾ ਗਿਆ ਹੈ।

ਪੰਜਾਬ ਦਾ ਕਾਫੀ ਏਰੀਆ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਆਦਿ ਜ਼ਿਲ੍ਹੇ ਆਉਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸਰਹੱਦ ਪਾਰ ਤੋਂ ਕੀਤੀਆਂ ਜਾ ਰਹੀਆਂ ਗ਼ਲਤ ਕਾਰਵਾਈਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਪਿਛਲੇ ਦਿਨੀਂ ਡਰੋਨ ਦਾ ਮਾਮਲਾ ਵੀ ਮੀਡੀਆ ਵਿੱਚ ਛਾਇਆ ਰਿਹਾ। ਸਰਕਾਰ ਚਾਹੁੰਦੀ ਹੈ ਕਿ ਸਰਹੱਦ ਤੋਂ ਕੋਈ ਵੀ ਗ਼ਲਤ ਚੀਜ਼ ਮੁਲਕ ਅੰਦਰ ਦਾਖ਼ਲ ਨਾ ਹੋ ਸਕੇ।

ਇਸ ਲਈ ਹੁਣ ਬੀ.ਐੱਸ.ਐੱਫ ਨੂੰ 15 ਕਿਲੋਮੀਟਰ ਦੀ ਬਜਾਏ 50 ਕਿਲੋਮੀਟਰ ਤਕ ਦੇ ਏਰੀਏ ਵਿੱਚ ਕਿਸੇ ਦੀ ਤਲਾਸ਼ੀ ਲੈਣ ਅਤੇ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਹੋਵੇਗਾ। ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਵੀ ਨੇੜੇ ਆ ਰਹੀਆਂ ਹਨ। ਇਸ ਲਈ ਹੋ ਸਕਦਾ ਹੈ ਸਰਕਾਰ ਸੋਚਦੀ ਹੋਵੋ ਕਿ ਚੋਣਾਂ ਦੌਰਾਨ ਕੋਈ ਗੜਬੜ ਨਾ ਹੋ ਸਕੇ। ਜਿਸ ਕਰਕੇ ਉਪਰੋਕਤ ਫ਼ੈਸਲਾ ਲੈਂਦੇ ਹੋਏ ਬੀ.ਐੱਸ.ਐਫ ਦੇ ਅਧਿਕਾਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੋਵੇ।

Leave a Reply

Your email address will not be published. Required fields are marked *